ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥

Even with great cleverness, the fear of death clings to you.

(ਜੀਵ ਦੀ) ਬਹੁਤੀ ਚਤੁਰਾਈ (ਦੇ ਕਾਰਣ) ਜਮਾਂ ਦਾ ਡਰ (ਜੀਵ ਨੂੰ) ਆ ਦਬਾਂਦਾ ਹੈ, ਸਿਆਣਪ = ਚਤੁਰਾਈ। ਭਉ = ਡਰ। ਬਿਆਪੈ = ਬਿਆਪਦਾ ਹੈ, ਜ਼ੋਰ ਪਾ ਲੈਂਦਾ ਹੈ।

ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥

You try all sorts of things, but your thirst is still not satisfied.

(ਕਿਉਂਕਿ ਚਤੁਰਾਈ ਦੇ) ਅਨੇਕਾਂ ਜਤਨ ਕੀਤਿਆਂ (ਮਾਇਆ ਦੀ) ਤ੍ਰਿਹ ਨਹੀਂ ਮੁੱਕਦੀ। ਕਰਿ = ਕਰ ਕੇ, ਕੀਤਿਆਂ। ਤ੍ਰਿਸਨ = ਤ੍ਰਿਹ, ਲਾਲਚ। ਨ ਧ੍ਰਾਪੈ = ਨਹੀਂ ਰੱਜਦੀ।

ਭੇਖ ਅਨੇਕ ਅਗਨਿ ਨਹੀ ਬੁਝੈ ॥

Wearing various religious robes, the fire is not extinguished.

ਅਨੇਕਾਂ (ਧਾਰਮਿਕ) ਭੇਖ ਕੀਤਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਭੇਖ = ਧਾਰਮਿਕ ਪੁਸ਼ਾਕ। ਅਗਨਿ = ਅੱਗ, ਲਾਲਚ ਦੀ ਅੱਗ।

ਕੋਟਿ ਉਪਾਵ ਦਰਗਹ ਨਹੀ ਸਿਝੈ ॥

Even making millions of efforts, you shall not be accepted in the Court of the Lord.

(ਇਹੋ ਜਿਹੇ) ਕ੍ਰੋੜਾਂ ਤਰੀਕੇ (ਵਰਤਿਆਂ ਭੀ ਪ੍ਰਭੂ ਦੀ) ਦਰਗਾਹ ਵਿਚ ਸੁਰਖ਼ਰੂ ਨਹੀਂ ਹੋਈਦਾ। ਕੋਟਿ = ਕ੍ਰੋੜਾਂ। ਉਪਾਵ = ਤਰੀਕੇ, ਵਸੀਲੇ। ਸਿਝੈ = ਸਿੱਝਦਾ, ਕਾਮਯਾਬ ਹੁੰਦਾ।

ਛੂਟਸਿ ਨਾਹੀ ਊਭ ਪਇਆਲਿ ॥

You cannot escape to the heavens, or to the nether regions,

(ਇਹਨਾਂ ਜਤਨਾਂ ਨਾਲ) ਜੀਵ ਚਾਹੇ ਅਕਾਸ਼ ਤੇ ਚੜ੍ਹ ਜਾਏ, ਚਾਹੇ ਪਤਾਲ ਵਿਚ ਲੁਕ ਜਾਏ, ਛੂਟਸਿ ਨਾਹੀ = ਬਚ ਨਹੀਂ ਸਕਦਾ। ਊਭ = ਉਤਾਂਹ, ਆਕਾਸ਼ ਵਿਚ। ਪਇਆਲਿ = ਪਾਤਾਲ ਵਿਚ। ਊਭ ਪਇਆਲਿ = ਚਾਹੇ ਅਕਾਸ਼ ਤੇ ਚੜ੍ਹ ਜਾਏ, ਚਾਹੇ ਪਾਤਾਲ ਵਿਚ ਲੁਕ ਜਾਵੇ।

ਮੋਹਿ ਬਿਆਪਹਿ ਮਾਇਆ ਜਾਲਿ ॥

if you are entangled in emotional attachment and the net of Maya.

(ਮਾਇਆ ਤੋਂ) ਬਚ ਨਹੀਂ ਸਕਦਾ, (ਸਗੋਂ) ਜੀਵ ਮਾਇਆ ਦੇ ਜਾਲ ਵਿਚ ਤੇ ਮੋਹ ਵਿਚ ਫਸਦੇ ਹਨ। ਮੋਹਿ = ਮੋਹ ਵਿਚ। ਬਿਆਪਹਿ = ਫਸ ਜਾਂਦੇ ਹਨ। ਜਾਲਿ = ਜਾਲ ਵਿਚ।

ਅਵਰ ਕਰਤੂਤਿ ਸਗਲੀ ਜਮੁ ਡਾਨੈ ॥

All other efforts are punished by the Messenger of Death,

(ਨਾਮ ਤੋਂ ਬਿਨਾ) ਹੋਰ ਸਾਰੀਆਂ ਕਰਤੂਤਾਂ ਨੂੰ ਜਮਰਾਜ ਡੰਨ ਲਾਂਦਾ ਹੈ, ਡਾਨੈ = ਡੰਨਦਾ ਹੈ, ਡੰਨ ਲਾਉਂਦਾ ਹੈ।

ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥

which accepts nothing at all, except meditation on the Lord of the Universe.

ਪ੍ਰਭੂ ਦੇ ਭਜਨ ਤੋਂ ਬਿਨਾਂ ਰਤਾ ਭੀ ਨਹੀਂ ਪਤੀਜਦਾ। ਤਿਲੁ = ਰਤਾ ਭਰ ਭੀ। ਮਾਨੈ = ਮੰਨਦਾ।

ਹਰਿ ਕਾ ਨਾਮੁ ਜਪਤ ਦੁਖੁ ਜਾਇ ॥

Chanting the Name of the Lord, sorrow is dispelled.

(ਜੋ ਮਨੁੱਖ) ਹਰਿ-ਨਾਮ ਉਚਾਰਦਾ ਹੈ ਉਸ ਦਾ ਦੁੱਖ (ਪ੍ਰਭੂ ਦਾ ਨਾਮ ਜਪਦਿਆਂ) ਦੂਰ ਹੋ ਜਾਂਦਾ ਹੈ)

ਨਾਨਕ ਬੋਲੈ ਸਹਜਿ ਸੁਭਾਇ ॥੪॥

O Nanak, chant it with intuitive ease. ||4||

ਹੇ ਨਾਨਕ! (ਜਦੋਂ ਉਹ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰੇਮ ਨਾਲ (ਹਰਿ-ਨਾਮ) ਉਚਾਰਦਾ ਹੈ ॥੪॥ ਸਹਜਿ = ਅਡੋਲ ਅਵਸਥਾ ਵਿਚ। ਸੁਭਾਇ = ਪ੍ਰੇਮ ਨਾਲ। ਭਾਉ = ਪ੍ਰੇਮ ॥੪॥