ਸਲੋਕ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਮਨਮੁਖ ਬੋਲਿ ਨ ਜਾਣਨੑੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥
The self-willed manmukhs do not even know how to speak. They are filled with sexual desire, anger and egotism.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਢੁੱਕਵੀਂ ਗੱਲ ਕਰਨੀ ਭੀ ਨਹੀਂ ਜਾਣਦੇ ਕਿਉਂਕਿ ਉਹਨਾਂ ਦੇ ਮਨ ਵਿਚ ਕਾਮ ਕ੍ਰੋਧ ਤੇ ਅਹੰਕਾਰ (ਪ੍ਰਬਲ) ਹੁੰਦਾ ਹੈ; ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ।
ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥
They do not know the difference between good and bad; they constantly think of corruption.
ਉਹ ਸਦਾ ਭੈੜੀਆਂ ਗੱਲਾਂ ਹੀ ਸੋਚਦੇ ਹਨ, ਥਾਂ ਕੁਥਾਂ ਭੀ ਨਹੀਂ ਸਮਝਦੇ (ਭਾਵ, ਇਹ ਸਮਝ ਭੀ ਉਹਨਾਂ ਨੂੰ ਨਹੀਂ ਹੁੰਦੀ ਕਿ ਇਹ ਕੰਮ ਇਥੇ ਕਰਨਾ ਫਬਦਾ ਭੀ ਹੈ ਜਾਂ ਨਹੀਂ); ਕੁਥਾਉ = ਮੰਦਾ ਥਾਂ। ਓਨ੍ਹ੍ਹਾ, ਜਾਣਨ੍ਹ੍ਹੀ = (ਅੱਖਰ 'ਨ' ਦੇ ਨਾਲ ਅੱਧਾ 'ਹ' ਹੈ)। ਚਿਤਵਹਿ = ਸੋਚਦੇ ਹਨ।
ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥
In the Lord's Court, they are called to account, and they are judged to be false.
ਜਦੋਂ ਪ੍ਰਭੂ ਦੀ ਹਜ਼ੂਰੀ ਵਿਚ ਕੀਤੇ ਕਰਮਾਂ ਦਾ ਹਿਸਾਬ ਪੁੱਛੀਦਾ ਹੈ ਤਾਂ ਓਥੇ ਉਹ ਝੂਠੇ ਪੈਂਦੇ ਹਨ। ਦਰਗਹ = ਪ੍ਰਭੂ ਦੀ ਹਜ਼ੂਰੀ ਵਿਚ। ਹੋਹਿ = ਹੁੰਦੇ ਹਨ। ਹੋਹਿ ਕੂੜਿਆਰ = ਨਾਸਵੰਤ ਪਦਾਰਥਾਂ ਦੇ ਵਪਾਰੀ ਹੀ ਸਾਬਤ ਹੁੰਦੇ ਹਨ।
ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥
He Himself creates the Universe. He Himself contemplates it.
ਪਰ, ਉਸ ਪ੍ਰਭੂ ਨੇ ਆਪ ਹੀ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, (ਸਭ ਵਿਚ ਵਿਆਪਕ ਹੋ ਕੇ) ਉਹ ਆਪ (ਹੀ) ਹਰੇਕ ਵਿਚਾਰ ਕਰ ਰਿਹਾ ਹੈ। ਉਪਾਈਅਨੁ = ਉਪਾਈ ਹੈ ਉਸ ਪ੍ਰਭੂ ਨੇ।
ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥
O Nanak, whom should we tell? The True Lord is permeating and pervading all. ||1||
ਹੇ ਨਾਨਕ! ਸਭ ਥਾਈਂ ਉਹ ਸੱਚ ਦਾ ਸੋਮਾ ਪ੍ਰਭੂ ਆਪ (ਹੀ) ਮੌਜੂਦ ਹੈ, ਸੋ ਕਿਸੇ (ਮਨਮੁਖ) ਨੂੰ (ਭੀ ਮੰਦਾ) ਨਹੀਂ ਆਖਿਆ ਜਾ ਸਕਦਾ ॥੧॥ ਕਿਸ ਨੋ ਆਖੀਐ = ਕਿਸੇ ਨੂੰ ਭੀ ਮੰਦਾ ਨਹੀਂ ਆਖਿਆ ਜਾ ਸਕਦਾ। ਸਭੁ = ਹਰ ਥਾਂ। ਵਰਤੈ = ਮੌਜੂਦ ਹੈ। ਸਚਿਆਰੁ = ਸੱਚ ਦਾ ਸੋਮਾ ਪ੍ਰਭੂ ॥੧॥