ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥
I meditate on the Feet of God within my mind.
(ਹੇ ਮੇਰੇ ਵੀਰ!) ਆਪਣੇ ਮਨ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰ। ਮਾਹਿ = ਵਿਚ।
ਸਗਲ ਤੀਰਥ ਮਜਨ ਇਸਨਾਨੁ ॥੧॥
This is my cleansing bath at all the sacred shrines of pilgrimage. ||1||
(ਪ੍ਰਭੂ-ਚਰਨਾਂ ਦਾ ਧਿਆਨ ਹੀ) ਸਾਰੇ ਤੀਰਥਾਂ ਦਾ ਇਸ਼ਨਾਨ ਹੈ ॥੧॥ ਮਜਨ = ਇਸ਼ਨਾਨ, ਚੁੱਭੀ ॥੧॥
ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥
Meditate in remembrance on the Lord every day, O my Siblings of Destiny.
ਹੇ ਮੇਰੇ ਵੀਰ! ਸਾਰਾ ਦਿਨ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ। ਦਿਨੁ = (ਸਾਰਾ) ਦਿਨ। ਹਰਿ ਹਰਿ ਸਿਮਰਨੁ = ਸਦਾ ਹਰੀ ਦਾ ਸਿਮਰਨ (ਕਰ)। ਭਾਈ = ਹੇ ਭਾਈ!
ਕੋਟਿ ਜਨਮ ਕੀ ਮਲੁ ਲਹਿ ਜਾਈ ॥੧॥ ਰਹਾਉ ॥
Thus, the filth of millions of incarnations shall be taken away. ||1||Pause||
(ਜੇਹੜਾ ਮਨੁੱਖ ਪਰਮਾਤਮਾ ਦਾ ਸਿਮਰਨ ਕਰਦਾ ਹੈ ਉਸ ਦੇ) ਕ੍ਰੋੜਾਂ ਜਨਮਾਂ ਦੀ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ॥੧॥ ਰਹਾਉ ॥ ਕੋਟਿ = ਕ੍ਰੋੜਾਂ। ਮਲੁ = (ਵਿਕਾਰਾਂ ਦੀ) ਮੈਲ {ਲਫ਼ਜ਼ 'ਮਲੁ' ਸ਼ਕਲ ਵਿਚ ਪੁਲਿੰਗ ਵਾਂਗ ਹੈ, ਪਰ ਹੈ ਇਹ ਇਸਤ੍ਰੀ ਲਿੰਗ} ॥੧॥ ਰਹਾਉ ॥
ਹਰਿ ਕੀ ਕਥਾ ਰਿਦ ਮਾਹਿ ਬਸਾਈ ॥
Enshrine the Lord's Sermon within your heart,
(ਹੇ ਮੇਰੇ ਭਾਈ! ਜੇਹੜਾ ਮਨੁੱਖ) ਪਰਮਾਤਮਾ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਂਦਾ ਹੈ, ਕਥਾ = ਸਿਫ਼ਤਿ-ਸਾਲਾਹ।
ਮਨ ਬਾਂਛਤ ਸਗਲੇ ਫਲ ਪਾਈ ॥੨॥
and you shall obtain all the desires of your mind. ||2||
ਉਹ ਸਾਰੇ ਮਨ-ਲੋੜੀਂਦੇ ਫਲ ਪ੍ਰਾਪਤ ਕਰ ਲੈਂਦਾ ਹੈ ॥੨॥ ਮਨ ਬਾਂਛਤ = ਮਨ-ਲੋੜੀਂਦੇ, ਮਨ-ਇੱਛਿਤ ॥੨॥
ਜੀਵਨ ਮਰਣੁ ਜਨਮੁ ਪਰਵਾਨੁ ॥
Redeemed is the life, death and birth of those,
(ਹੇ ਭਾਈ!) ਜਨਮ ਤੋਂ ਲੈ ਕੇ ਮੌਤ ਤਕ ਉਸ ਮਨੁੱਖ ਦਾ ਸਾਰਾ ਜੀਵਨ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦਾ ਹੈ, ਜੀਵਨ ਮਰਣੁ ਜਨਮੁ = ਜੰਮਣ ਤੋਂ ਮਰਨ ਤਕ ਸਾਰਾ ਜੀਵਨ।
ਜਾ ਕੈ ਰਿਦੈ ਵਸੈ ਭਗਵਾਨੁ ॥੩॥
within whose hearts the Lord God abides. ||3||
ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਆ ਵੱਸਦਾ ਹੈ ॥੩॥ ਜਾ ਕੈ ਰਿਦੈ = ਜਿਸ ਦੇ ਹਿਰਦੇ ਵਿਚ ॥੩॥
ਕਹੁ ਨਾਨਕ ਸੇਈ ਜਨ ਪੂਰੇ ॥
Says Nanak, those humble beings are perfect,
ਹੇ ਨਾਨਕ! ਉਹੀ ਮਨੁੱਖ ਸੁੱਧੇ ਜੀਵਨ ਵਾਲੇ ਬਣਦੇ ਹਨ, ਪੂਰੇ = ਸਾਰੇ ਗੁਣਾਂ ਵਾਲੇ।
ਜਿਨਾ ਪਰਾਪਤਿ ਸਾਧੂ ਧੂਰੇ ॥੪॥੭੭॥੧੪੬॥
who are blessed with the dust of the feet of the Holy. ||4||77||146||
ਜਿਨ੍ਹਾਂ ਨੂੰ ਗੁਰੂ ਦੇ ਚਰਨਾਂ ਦੀ ਧੂੜ ਮਿਲ ਜਾਂਦੀ ਹੈ ॥੪॥੭੭॥੧੪੬॥ ਸਾਧੂ ਧੂਰੇ = ਗੁਰੂ ਦੇ ਚਰਨਾਂ ਦੀ ਧੂੜ ॥੪॥