ਧਨਾਸਰੀ ਮਹਲਾ ੧ ॥
Dhanaasaree, First Mehl:
ਧਨਾਸਰੀ ਪਹਿਲੀ ਪਾਤਿਸ਼ਾਹੀ।
ਚੋਰੁ ਸਲਾਹੇ ਚੀਤੁ ਨ ਭੀਜੈ ॥
If a thief praises someone, his mind is not pleased.
ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਸਲਾਹੇ = ਸਿਫ਼ਤ ਕਰੇ, ਖ਼ੁਸ਼ਾਮਦ ਕਰੇ। ਭੀਜੈ = ਭਿੱਜਦਾ, ਪਤੀਜਦਾ।
ਜੇ ਬਦੀ ਕਰੇ ਤਾ ਤਸੂ ਨ ਛੀਜੈ ॥
If a thief curses him, no damage is done.
ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਬਦੀ = ਬੁਰਿਆਈ, ਨਿੰਦਿਆ। ਤਸੂ = ਰਤਾ ਭੀ। ਛੀਜੈ = ਛਿੱਜਦਾ, ਕਮਜ਼ੋਰ ਹੁੰਦਾ, ਘਾਬਰਦਾ।
ਚੋਰ ਕੀ ਹਾਮਾ ਭਰੇ ਨ ਕੋਇ ॥
No one will take responsibility for a thief.
ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਹਾਮਾ = ਹਮਾਇਤ, ਜ਼ਾਮਨੀ {ਹਾਮਾ ਭਰਨੀ = ਜ਼ਾਮਨ ਬਣਨਾ, ਕਿਸੇ ਦੇ ਚੰਗੇ ਹੋਣ ਬਾਰੇ ਤਸੱਲੀ ਭਰਿਆ ਬਚਨ ਆਖਣਾ}।
ਚੋਰੁ ਕੀਆ ਚੰਗਾ ਕਿਉ ਹੋਇ ॥੧॥
How can a thief's actions be good? ||1||
ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ ॥੧॥ ਕੀਆ = ਕੀਤਾ ਗਿਆ, ਬਣਾਇਆ ਗਿਆ। ਕਿਉ ਹੋਇ = ਨਹੀਂ ਹੋ ਸਕਦਾ ॥੧॥
ਸੁਣਿ ਮਨ ਅੰਧੇ ਕੁਤੇ ਕੂੜਿਆਰ ॥
Listen, O mind, you blind, false dog!
ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ। ਮਨ = ਹੇ ਮਨ! ਕੁਤੇ = ਕੁੱਤੇ ਵਾਂਗ ਲਾਲਚੀ। ਕੂੜਿਆਰ = ਹੇ ਝੂਠੇ!
ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥
Even without your speaking, the Lord knows and understands. ||1||Pause||
ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ॥੧॥ ਰਹਾਉ ॥ ਬੂਝੀਐ = ਪਛਾਣਿਆ ਜਾਂਦਾ ਹੈ। ਸਚਿਆਰ = ਸੱਚਾ ਮਨੁੱਖ ॥੧॥ ਰਹਾਉ ॥
ਚੋਰੁ ਸੁਆਲਿਉ ਚੋਰੁ ਸਿਆਣਾ ॥
A thief may be handsome, and a thief may be wise,
ਚੋਰ ਪਿਆ ਸੋਹਣਾ ਬਣੇ ਚਤੁਰ ਬਣੇ, ਸੁਆਲਿਉ = ਸੋਹਣਾ।
ਖੋਟੇ ਕਾ ਮੁਲੁ ਏਕੁ ਦੁਗਾਣਾ ॥
but he is still just a counterfeit coin, worth only a shell.
(ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ। ਦੁਗਾਣਾ = ਦੋ ਗੰਢੇ ਕੌਡੀਆਂ ਦੇ।
ਜੇ ਸਾਥਿ ਰਖੀਐ ਦੀਜੈ ਰਲਾਇ ॥
If it is kept and mixed with other coins,
ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ,
ਜਾ ਪਰਖੀਐ ਖੋਟਾ ਹੋਇ ਜਾਇ ॥੨॥
it will be found to be false, when the coins are inspected. ||2||
ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ ॥੨॥
ਜੈਸਾ ਕਰੇ ਸੁ ਤੈਸਾ ਪਾਵੈ ॥
As one acts, so does he receive.
ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ।
ਆਪਿ ਬੀਜਿ ਆਪੇ ਹੀ ਖਾਵੈ ॥
As he plants, so does he eat.
ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ। ਬੀਜਿ = ਬੀਜ ਕੇ। ਆਪੇ = ਆਪ ਹੀ।
ਜੇ ਵਡਿਆਈਆ ਆਪੇ ਖਾਇ ॥
He may praise himself gloriously,
ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ, ਖਾਇ = ਕਸਮਾਂ ਖਾਏ, ਸਹੁੰਆਂ ਚੁੱਕੇ। ਵਡਿਆਈਆ = ਗੁਣ।
ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥
but still, according to his understanding, so is the path he must follow. ||3||
(ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ ॥੩॥ ਤੇਹੈ ਰਾਹਿ = ਉਹੋ ਜਿਹੇ ਰਾਹ ਤੇ। ਜਾਇ = ਜਾਂਦਾ ਹੈ। ਸੁਰਤਿ = ਭਾਵਨਾ, ਮਨ ਦੀ ਵਾਸਨਾ ॥੩॥
ਜੇ ਸਉ ਕੂੜੀਆ ਕੂੜੁ ਕਬਾੜੁ ॥
He may tell hundreds of lies to conceal his falsehood,
(ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਝੂਠੀਆਂ ਗੱਪਾਂ ਅਤੇ ਝੂਠ ਕਬਾੜ ਦੀਆਂ ਗੱਲਾਂ- ਕੂੜੀਆ = ਝੂਠੀਆਂ ਗੱਲਾਂ। ਕੂੜੁ = ਝੂਠ। ਕਬਾੜੁ = ਕੂੜਾ ਕਰਕਟ, ਟੁੱਟਾ-ਭੱਜਾ ਮਾਲ, ਵਿਅਰਥ ਕੰਮ।
ਭਾਵੈ ਸਭੁ ਆਖਉ ਸੰਸਾਰੁ ॥
and all the world may call him good.
ਭਾਵੇਂ ਸਾਰੇ ਸੰਸਾਰ ਨੂੰ ਆਖੀਆਂ ਜਾਣ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ)। ਭਾਵੈ ਆਖਉ = ਬੇਸ਼ੱਕ ਪਿਆ ਆਖੇ।
ਤੁਧੁ ਭਾਵੈ ਅਧੀ ਪਰਵਾਣੁ ॥
If it pleases You, Lord, even the foolish are approved.
(ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ। ਤੁਧੁ ਭਾਵੈ = ਹੇ ਪ੍ਰਭੂ! ਤੈਨੂੰ ਪਸੰਦ ਆ ਜਾਏ। ਅਧੀ = {ਧੀ-ਅਕਲ} ਅਕਲ-ਹੀਨ ਮਨੁੱਖ, ਸਿੱਧੜ।
ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥
O Nanak, the Lord is wise, knowing, all-knowing. ||4||4||6||
ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ ॥੪॥੪॥੬॥ ਜਾਣੁ = ਜਾਨਣਹਾਰ ਪ੍ਰਭੂ। ਸੁਜਾਣੁ = ਸਿਆਣਾ ॥੪॥੪॥੬॥