ਸਲੋਕੁ ॥
Salok:
ਸਲੋਕੁ
ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ ॥
He does not remember the Lord in meditation; he is fascinated by the pleasures of corruption.
(ਜਿਸ ਮਨੁੱਖ ਨੇ ਕਦੇ) ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, (ਉਹ ਸਦਾ) ਵਿਕਾਰਾਂ ਵਿਚ (ਦੁਨੀਆ ਦੇ ਪਦਾਰਥਾਂ ਦੇ) ਸੁਆਦਾਂ ਵਿਚ ਫਸਿਆ ਰਹਿੰਦਾ ਹੈ।
ਨਾਨਕ ਨਾਮਿ ਬਿਸਾਰਿਐ ਨਰਕ ਸੁਰਗ ਅਵਤਾਰ ॥੯॥
O Nanak, forgetting the Naam, he is reincarnated into heaven and hell. ||9||
ਹੇ ਨਾਨਕ! ਜੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ ਜਾਏ ਤਾਂ ਨਰਕ ਸੁਰਗ (ਭੋਗਣ ਲਈ ਮੁੜ ਮੁੜ) ਜਨਮ ਲੈਣੇ ਪੈਂਦੇ ਹਨ ॥੯॥ ਨਾਮਿ ਬਿਸਾਰਿਐ = ਜੇ (ਪਰਮਾਤਮਾ ਦਾ) ਨਾਮ ਵਿਸਾਰ ਦਿੱਤਾ ਜਾਏ। ਅਵਤਾਰ = ਜਨਮ ॥੯॥