ਸਲੋਕੁ ॥
Salok:
ਸਲੋਕ।
ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥
The body is blind, totally blind and desolate, without the Naam.
ਜੇਹੜਾ ਸਰੀਰ ਪਰਮਾਤਮਾ ਦੇ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੇ ਹਨੇਰੇ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ। ਦੇਹ = ਸਰੀਰ। ਅੰਧਾਰੀ ਅੰਧ = (ਮੋਹ ਦੇ) ਹਨੇਰੇ ਵਿਚ ਅੰਨ੍ਹੀ। ਵਿਹੂਣੀਆ = ਸੱਖਣੀ।
ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥
O Nanak, fruitful is the life of that being, within whose heart the True Lord and Master abides. ||1||
ਹੇ ਨਾਨਕ! ਉਸ ਮਨੁੱਖ ਦਾ ਜੀਵਨ ਕਾਮਯਾਬ ਹੈ ਜਿਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਆ ਵੱਸਦਾ ਹੈ ॥੧॥ ਜੈ ਘਟਿ = ਜਿਸ ਦੇ ਹਿਰਦੇ ਵਿਚ। ਵੁਠਾ = ਆ ਵੱਸਿਆ। ਸਚੁ ਧਣੀ = ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ॥੧॥