ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥
He has given you your body and wealth, but you are not in love with Him.
ਜਿਸ (ਪਰਮਾਤਮਾ) ਨੇ ਤੈਨੂੰ ਸਰੀਰ ਦਿੱਤਾ, ਧਨ ਦਿੱਤਾ, ਤੂੰ ਉਸ ਨਾਲ ਪਿਆਰ ਨਾਹ ਪਾਇਆ, ਜਿਹ = ਜਿਸ (ਪਰਮਾਤਮਾ) ਨੇ। ਤੋ ਕਉ = ਤੈਨੂੰ। ਤਾਂ ਸਿਉ = ਉਸ (ਪਰਮਾਤਮਾ) ਨਾਲ। ਨੇਹੁ = ਪਿਆਰ।
ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥
Says Nanak, you are insane! Why do you now shake and tremble so helplessly? ||7||
ਨਾਨਕ ਆਖਦਾ ਹੈ- ਹੇ ਝੱਲੇ ਮਨੁੱਖ! ਹੁਣ ਆਤੁਰ ਹੋ ਕੇ ਘਬਰਾਇਆ ਕਿਉਂ ਫਿਰਦਾ ਹੈਂ (ਭਾਵ, ਉਸ ਹਰੀ ਨੂੰ ਯਾਦ ਕਰਨ ਤੋਂ ਬਿਨਾ ਘਬਰਾਣਾ ਤਾਂ ਹੋਇਆ ਹੀ) ॥੭॥ ਨਰ ਬਾਵਰੇ = ਹੇ ਝੱਲੇ ਮਨੁੱਖ! ਦੀਨ = ਆਤੁਰ ॥੭॥