ਆਸਾ ਮਹਲਾ

Aasaa, Fifth Mehl:

ਆਸਾ ਪੰਜਵੀਂ ਪਾਤਸ਼ਾਹੀ।

ਨਉ ਨਿਧਿ ਤੇਰੈ ਸਗਲ ਨਿਧਾਨ

The nine treasures are Yours - all treasures are Yours.

(ਹੇ ਪ੍ਰਭੂ!) ਤੇਰੇ ਘਰ ਵਿਚ (ਜਗਤ ਦੀਆਂ) ਨੌ ਹੀ ਨਿਧੀਆਂ ਮੌਜੂਦ ਹਨ ਸਾਰੇ ਖ਼ਜ਼ਾਨੇ ਮੌਜੂਦ ਹਨ। ਤੇਰੈ = ਤੇਰੇ ਘਰ ਵਿਚ (ਹੇ ਪ੍ਰਭੂ!)। ਸਗਲ = ਸਾਰੇ। ਨਿਧਿ = ਖ਼ਜ਼ਾਨਾ। ਨਿਧਾਨ = ਖ਼ਜ਼ਾਨੇ।

ਇਛਾ ਪੂਰਕੁ ਰਖੈ ਨਿਦਾਨ ॥੧॥

The Fulfiller of desires saves mortals in the end. ||1||

ਤੂੰ ਐਸਾ ਇੱਛਾ-ਪੂਰਕ ਹੈਂ (ਤੂੰ ਹਰੇਕ ਜੀਵ ਦੀ ਇੱਛਾ ਪੂਰੀ ਕਰਨ ਦੀ ਅਜੇਹੀ ਤਾਕਤ ਰੱਖਦਾ ਹੈਂ) ਜੇਹੜਾ ਅੰਤ ਨੂੰ ਰਾਖੀ ਕਰਦਾ ਹੈ (ਜਦੋਂ ਮਨੁੱਖ ਹੋਰ ਸਾਰੇ ਮਿਥੇ ਹੋਏ ਆਸਰੇ ਛੱਡ ਬੈਠਦਾ ਹੈ) ॥੧॥ ਇਛਾ ਪੂਰਕੁ = ਇੱਛਾ ਪੂਰੀ ਕਰਨ ਵਾਲਾ। ਰਖੈ = ਰਾਖੀ ਕਰਦਾ ਹੈ। ਨਿਦਾਨ = ਅੰਤ ਨੂੰ (ਜਦੋਂ ਹੋਰ ਆਸਰੇ ਛੱਡ ਕੇ ਜੀਵ ਉਸ ਦੀ ਸਰਨ ਪੈਂਦਾ ਹੈ) ॥੧॥

ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ

You are my Beloved, so what hunger can I have?

(ਹੇ ਪ੍ਰਭੂ!) ਜਦੋਂ ਤੂੰ ਮੇਰੇ ਨਾਲ ਪਿਆਰ ਕਰਨ ਵਾਲਾ ਹੈਂ (ਤੇ ਮੈਨੂੰ ਸਭ ਕੁਝ ਦੇਣ ਵਾਲਾ ਹੈਂ) ਤਾਂ ਮੈਨੂੰ ਕੋਈ ਤ੍ਰਿਸ਼ਨਾ ਨਹੀਂ ਰਹਿ ਸਕਦੀ। ਭੂਖਾ = ਭੁੱਖ, ਤ੍ਰਿਸ਼ਨਾ।

ਤੂੰ ਮਨਿ ਵਸਿਆ ਲਗੈ ਦੂਖਾ ॥੧॥ ਰਹਾਉ

When You dwell within my mind, pain does not touch me. ||1||Pause||

ਜੇ ਤੂੰ ਮੇਰੇ ਮਨ ਵਿਚ ਟਿਕਿਆ ਰਹੇਂ ਤਾਂ ਕੋਈ ਭੀ ਦੁੱਖ ਮੈਨੂੰ ਪੋਹ ਨਹੀਂ ਸਕਦਾ ॥੧॥ ਰਹਾਉ ॥ ਮਨਿ = ਮਨ ਵਿਚ ॥੧॥ ਰਹਾਉ ॥

ਜੋ ਤੂੰ ਕਰਹਿ ਸੋਈ ਪਰਵਾਣੁ

Whatever You do, is acceptable to me.

ਹੇ ਪ੍ਰਭੂ! ਜੋ ਕੁਝ ਤੂੰ ਕਰਦਾ ਹੈਂ (ਜੀਵਾਂ ਨੂੰ) ਉਹੀ (ਸਿਰ-ਮੱਥੇ ਉੱਤੇ) ਕਬੂਲ ਹੁੰਦਾ ਹੈ। ਪਰਵਾਣੁ = ਕਬੂਲ।

ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥

O True Lord and Master, True is Your Order. ||2||

ਹੇ ਸਦਾ ਕਾਇਮ ਰਹਿਣ ਵਾਲੇ ਮਾਲਕ! ਤੇਰਾ ਹੁਕਮ ਭੀ ਅਟੱਲ ਹੈ ॥੨॥ ਸਾਚੇ ਸਾਹਿਬ = ਹੇ ਸਦਾ-ਥਿਰ ਰਹਿਣ ਵਾਲੇ ਮਾਲਕ! ਸਚੁ = ਸਦਾ ਕਾਇਮ ਰਹਿਣ ਵਾਲਾ। ਫੁਰਮਾਣੁ = ਹੁਕਮ ॥੨॥

ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ

When it is pleasing to Your Will, I sing the Glorious Praises of the Lord.

ਹੇ ਪ੍ਰਭੂ! ਜਦੋਂ ਤੈਨੂੰ ਮਨਜ਼ੂਰ ਹੁੰਦਾ ਹੈ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦਾ ਹਾਂ। ਤੁਧੁ = ਤੈਨੂੰ। ਗਾਉ = ਗਾਉਂ, ਮੈਂ ਗਾਂਦਾ ਹਾਂ।

ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥

Within Your Home, there is justice, forever and ever. ||3||

ਤੇਰੇ ਘਰ ਵਿਚ ਸਦਾ ਹੀ ਇਨਸਾਫ਼ ਹੈ, ਸਦਾ ਹੀ ਇਨਸਾਫ਼ ਹੈ ॥੩॥ ਘਰਿ = ਘਰ ਵਿਚ। ਨਿਆਉ = ਇਨਸਾਫ਼ ॥੩॥

ਸਾਚੇ ਸਾਹਿਬ ਅਲਖ ਅਭੇਵ

O True Lord and Master, You are unknowable and mysterious.

ਹੇ ਸਦਾ ਕਾਇਮ ਰਹਿਣ ਵਾਲੇ ਮਾਲਕ! ਹੇ ਅਲੱਖ ਤੇ ਅਭੇਵ! ਅਲਖ = ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਅਭੇਵ = ਜਿਸ ਦਾ ਭੇਤ ਨਾਹ ਪਾਇਆ ਜਾ ਸਕੇ।

ਨਾਨਕ ਲਾਇਆ ਲਾਗਾ ਸੇਵ ॥੪॥੨੦॥

Nanak is committed to Your service. ||4||20||

ਹੇ ਨਾਨਕ! (ਆਖ-) ਤੇਰਾ ਪ੍ਰੇਰਿਆ ਹੋਇਆ ਹੀ ਜੀਵ ਤੇਰੀ ਸੇਵਾ-ਭਗਤੀ ਵਿਚ ਲੱਗ ਸਕਦਾ ਹੈ ॥੪॥੨੦॥