ਸਲੋਕੁ

Salok:

ਸਲੋਕੁ:

ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ

The five evil passions dwell in the mind of one who is engrossed in Maya.

ਜੇਹੜੇ ਮਨੁੱਖ ਮਾਇਆ (ਦੇ ਮੋਹ) ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਮਨ ਵਿਚ (ਕਾਮ ਕ੍ਰੋਧ ਲੋਭ ਮੋਹ ਅਹੰਕਾਰ) ਪੰਜ ਵਿਕਾਰ ਟਿਕੇ ਰਹਿੰਦੇ ਹਨ। ਪੰਚ = (ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ) ਪੰਜ (ਵਿਕਾਰ)। ਮਹਿ = ਵਿਚ। ਰਾਚੇ = ਮਸਤ। ਸੰਗਿ = ਨਾਲ।

ਸਾਧਸੰਗਿ ਹੋਇ ਨਿਰਮਲਾ ਨਾਨਕ ਪ੍ਰਭ ਕੈ ਰੰਗਿ ॥੫॥

In the Saadh Sangat, one becomes pure, O Nanak, imbued with the Love of God. ||5||

ਹੇ ਨਾਨਕ! ਪਰ ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ ॥੫॥ ਸਾਧ ਸੰਗਿ = ਸਾਧ ਸੰਗਤਿ ਵਿਚ। ਰੰਗਿ = (ਪ੍ਰੇਮ-) ਰੰਗ ਵਿਚ ॥੫॥