ਰਾਗੁ ਸੂਹੀ ਮਹਲਾ ੪ ਘਰੁ ੧ ॥
Raag Soohee, Fourth Mehl, First House:
ਰਾਗ ਸੂਹੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥
My mind worships and adores the Lord's Name, through the Guru, and the Word of the Guru's Shabad.
ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਮਨਿ = ਮਨ ਵਿਚ। ਗੁਰ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ।
ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥੧॥
All the desires of my mind and body have been fulfilled; all fear of death has been dispelled. ||1||
ਉਸ ਦੇ ਮਨ ਵਿਚ ਤਨ ਵਿਚ (ਉਪਜੀਆਂ) ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ, ਉਸ ਦੇ ਦਿਲ ਵਿਚੋਂ) ਜਮ ਦਾ ਭੀ ਸਾਰਾ ਡਰ ਲਹਿ ਜਾਂਦਾ ਹੈ ॥੧॥ ਸਭਿ = ਸਾਰੀਆਂ। ਤਨਿ = ਤਨ ਵਿਚ। ਸਭੁ = ਸਾਰਾ। ਜਮ ਕੇ = ਜਮ ਦਾ ॥੧॥
ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥
O my mind, sing the Glorious Praises of the Lord's Name.
ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਦੇ ਗੁਣ ਗਾਇਆ ਕਰ। ਮਨ = ਹੇ ਮਨ!
ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥੧॥ ਰਹਾਉ ॥
And when the Guru is pleased and satisfied, the mind is instructed; it then joyfully drinks in the subtle essence of the Lord. ||1||Pause||
ਜੇ (ਕਿਸੇ ਮਨੁੱਖ ਉਤੇ) ਗੁਰੂ ਦਇਆਵਾਨ ਹੋ ਜਾਏ, ਤਾਂ (ਉਸ ਦਾ) ਮਨ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਸੁਆਦ ਨਾਲ ਪੀਂਦਾ ਹੈ ॥੧॥ ਰਹਾਉ ॥ ਗੁਰਿ ਤੁਠੈ = ਜੇ ਗੁਰੂ ਤ੍ਰੁੱਠ ਪਏ। ਪਰਬੋਧਿਆ = ਜਾਗ ਪੈਂਦਾ ਹੈ। ਗਟਕੇ = ਗਟਕਿ, ਗਟ ਗਟ ਕਰ ਕੇ, ਸੁਆਦ ਨਾਲ ॥੧॥ ਰਹਾਉ ॥
ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥
The Sat Sangat, the True Congregation of the True Guru, is sublime and exalted. They sing the Glorious Praises of the Lord God.
ਹੇ ਭਾਈ! ਗੁਰੂ ਦੀ ਸਾਧ ਸੰਗਤਿ ਬੜਾ ਸ੍ਰੇਸ਼ਟ ਥਾਂ ਹੈ (ਸਾਧ ਸੰਗਤਿ ਵਿਚ ਮਨੁੱਖ) ਹਰਿ-ਪ੍ਰਭੂ ਦੇ ਗੁਣ ਗਾਂਦਾ ਹੈ। ਕੇਰੀ = ਦੀ। ਗਾਵੈ = ਗਾਉਂਦਾ ਹੈ।
ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥੨॥
Bless me with Your Mercy, Lord, and unite me with the Sat Sangat; I wash the feet of Your humble servants. ||2||
ਹੇ ਹਰੀ! ਮੇਹਰ ਕਰ, ਮੈਨੂੰ ਸਾਧ ਸੰਗਤਿ ਮਿਲਾ (ਉਥੇ) ਮੈਂ ਤੇਰੇ ਸੰਤ ਜਨਾਂ ਦੇ ਪੈਰ ਧੋਵਾਂਗਾ ॥੨॥ ਹਰਿ = ਹੇ ਹਰੀ! ਹਮ ਧੋਵਹ = ਅਸੀਂ ਧੋਵੀਏ। ਪਗ = ਪੈਰ ॥੨॥
ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥
The Lord's Name is all. The Lord's Name is the essence of the Guru's Teachings, the juice, the sweetness of it.
ਹੇ ਭਾਈ! ਪਰਮਾਤਮਾ ਦਾ ਨਾਮ ਹਰੇਕ ਸੁਖ ਦੇਣ ਵਾਲਾ ਹੈ। (ਪਰ) ਗੁਰੂ ਦੀ ਮਤਿ ਉਤੇ ਤੁਰ ਕੇ ਹੀ ਹਰਿ-ਨਾਮ ਦਾ ਰਸ ਸੁਆਦ ਨਾਲ ਲਿਆ ਜਾ ਸਕਦਾ ਹੈ। ਸਭੁ = ਸਦਾ (ਸੁਖ ਦੇਣ ਵਾਲਾ)। ਰਸਕੇ = ਰਸਕਿ, ਸੁਆਦ ਨਾਲ।
ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥੩॥
I have found the Ambrosial Nectar, the Divine Water of the Lord's Name, and all my thirst for it is quenched. ||3||
ਜਿਸ ਮਨੁੱਖ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪ੍ਰਾਪਤ ਕਰ ਲਿਆ, ਉਸ ਦੀ (ਮਾਇਆ ਦੀ) ਸਾਰੀ ਤ੍ਰੇਹ ਲਹਿ ਗਈ ॥੩॥ ਅੰਮ੍ਰਿਤੁ ਜਲੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਤਿਸ = ਤ੍ਰਿਖਾ, ਤ੍ਰੇਹ। ਤਿਸ ਕੇ = ਤਿਸ ਦੀ {ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਕੇ' ਦੇ ਕਾਰਨ ਉਡ ਗਿਆ ਹੈ} ॥੩॥
ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥
The Guru, the True Guru, is my social status and honor; I have sold my head to the Guru.
ਹੇ ਭਾਈ! ਗੁਰੂ ਹੀ ਮੇਰੀ ਜਾਤਿ ਹੈ, ਗੁਰੂ ਹੀ ਮੇਰੀ ਇੱਜ਼ਤ ਹੈ, ਮੈਂ ਆਪਣਾ ਸਿਰ ਗੁਰੂ ਦੇ ਪਾਸ ਵੇਚ ਦਿੱਤਾ ਹੈ। ਗੁਰ ਕੇ = ਗੁਰੂ ਦੇ ਅੱਗੇ।
ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥੪॥੧॥
Servant Nanak is called the chaylaa, the disciple of the Guru; O Guru, save the honor of Your servant. ||4||1||
ਹੇ ਦਾਸ ਨਾਨਕ! (ਆਖ-) ਹੇ ਗੁਰੂ! ਮੇਰਾ ਨਾਮ 'ਗੁਰੂ ਕਾ ਸਿੱਖ' ਪੈ ਗਿਆ ਹੈ, ਹੁਣ ਤੂੰ ਆਪਣੇ ਇਸ ਸੇਵਕ ਦੀ ਇੱਜ਼ਤ ਰੱਖ ਲੈ (ਤੇ, ਹਰਿ-ਨਾਮ ਦੀ ਦਾਤ ਬਖ਼ਸ਼ੀ ਰੱਖ) ॥੪॥੧॥ ਪਰਿਓ = ਪੈ ਗਿਆ ਹੈ। ਗੁਰ ਚੇਲਾ = ਗੁਰੂ ਦਾ ਸਿੱਖ। ਲਾਜ = ਇੱਜ਼ਤ ॥੪॥੧॥