ਮਲਾਰ ਮਹਲਾ ੪ ॥
Malaar, Fourth Mehl:
ਮਲਾਰ ਚੌਥੀ ਪਾਤਿਸ਼ਾਹੀ।
ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥
All the beings and creatures which God has created - on their foreheds, He has written their destiny.
ਜਿਤਨੇ ਭੀ ਜੀਵ ਜੰਤੂ ਪ੍ਰਭੂ ਨੇ ਪੈਦਾ ਕੀਤੇ ਹਨ, ਸਾਰੇ ਹੀ (ਐਸੇ ਹਨ ਕਿ) ਹਰੇਕ ਦੇ ਸਿਰ ਉੱਤੇ (ਹਰੇਕ ਦੇ ਕਰਨ ਲਈ) ਕਾਰ ਲਿਖ ਰੱਖੀ ਹੈ। ਜੀਅ = (ਲਫ਼ਜ਼ 'ਜੀਉ' ਤੋਂ ਬਹੁ-ਵਚਨ)। ਪ੍ਰਭਿ = ਪ੍ਰਭੂ ਨੇ। ਤਿਤਨੇ = ਉਹ ਸਾਰੇ। ਸਿਰਿ = (ਹਰੇਕ ਦੇ) ਸਿਰ ਉੱਤੇ। ਲਿਖਾਵੈ = ਲਿਖਾਂਦਾ ਹੈ।
ਹਰਿ ਜਨ ਕਉ ਹਰਿ ਦੀਨੑ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥੧॥
The Lord blesses His humble servant with glorious greatness. The Lord enjoins him to his tasks. ||1||
(ਆਪਣੇ) ਭਗਤ ਨੂੰ ਪ੍ਰਭੂ ਨੇ ਇਹ ਵਡਿਆਈ ਬਖ਼ਸ਼ੀ ਹੁੰਦੀ ਹੈ ਕਿ ਪ੍ਰਭੂ ਆਪਣੇ ਭਗਤ ਨੂੰ ਨਾਮ ਸਿਮਰਨ ਦੀ ਕਾਰ ਵਿਚ ਲਾਈ ਰੱਖਦਾ ਹੈ ॥੧॥ ਕਉ = ਨੂੰ। ਦੀਨ੍ਹ੍ਹ = ਦਿੱਤੀ ਹੈ। ਵਡਾਈ = ਇੱਜ਼ਤ। ਕਾਰੈ = ਕਾਰ ਵਿਚ। ਲਾਵੈ = ਜੋੜਦਾ ਹੈ ॥੧॥
ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥
The True Guru implants the Naam, the Name of the Lord, Har, Har, within.
ਗੁਰੂ (ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦੇਂਦਾ ਹੈ। ਦ੍ਰਿੜਾਵੈ = ਮਨ ਵਿਚ ਪੱਕਾ ਕਰਦਾ ਹੈ।
ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥
Chant the Name of the Lord, O Sikhs of the Guru, O my Siblings of Destiny. Only the Lord will carry you across the terrifying world-ocean. ||1||Pause||
(ਤਾਂ ਤੇ) ਹੇ ਗੁਰੂ ਕੇ ਸਿੱਖੋ! ਹੇ ਮੇਰੇ ਭਾਈਓ! (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ। ਪਰਮਾਤਮਾ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ॥੧॥ ਰਹਾਉ ॥ ਗੁਰ ਕੇ ਸਿਖ = ਹੇ ਗੁਰੂ ਦੇ ਸਿਖੋ! ਭਾਈ! ਤੇ ਭਾਈਓ! ਭਉਜਲੁ ਜਗਤੁ = ਸੰਸਾਰ-ਸਮੁੰਦਰ। ਤਰਾਵੈ = ਪਾਰ ਲੰਘਾਂਦਾ ਹੈ ॥੧॥ ਰਹਾਉ ॥
ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥
That humble being who worships, adores and serves the Guru is pleasing to my Lord God.
ਜਿਹੜਾ ਮਨੁੱਖ ਗੁਰੂ ਦਾ ਆਦਰ-ਸਤਿਕਾਰ ਕਰਦਾ ਹੈ ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ। ਜੋ ਜਨੁ = ਜਿਹੜਾ ਮਨੁੱਖ। ਪੂਜੇ ਸੇਵੇ = ਪੂਜਦਾ ਹੈ ਸੇਵਾ ਕਰਦਾ ਹੈ। ਪ੍ਰਭ ਭਾਵੈ = ਪ੍ਰਭੂ ਨੂੰ ਪਿਆਰਾ ਲੱਗਦਾ ਹੈ।
ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥੨॥
To worship and adore the True Guru is to serve the Lord. In His Mercy, He saves us and carries us across. ||2||
ਪਰਮਾਤਮਾ ਦੀ ਸੇਵਾ-ਭਗਤੀ ਕਰਿਆ ਕਰੋ, ਗੁਰੂ ਦੀ ਸਰਨ ਪਏ ਰਹੋ (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ ਉਸ ਨੂੰ ਪ੍ਰਭੂ) ਮਿਹਰ ਕਰ ਕੇ ਆਪ ਪਾਰ ਲੰਘਾ ਲੈਂਦਾ ਹੈ ॥੨॥ ਸੇਵਾ = ਭਗਤੀ। ਪੂਜਹੁ = ਪੂਜਾ ਕਰੋ। ਕਰਿ = ਕਰ ਕੇ ॥੨॥
ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥
The ignorant and the blind wander deluded by doubt; deluded and confused, they pick flowers to offer to their idols.
(ਗੁਰੂ ਪਰਮੇਸਰ ਨੂੰ ਭੁਲਾ ਕੇ) ਮਨੁੱਖ ਭਟਕ ਭਟਕ ਕੇ (ਮੂਰਤੀ ਆਦਿਕ ਦੀ ਪੂਜਾ ਵਾਸਤੇ) ਫੁੱਲ ਤੋੜਦਾ ਫਿਰਦਾ ਹੈ। (ਅਜਿਹੇ ਮਨੁੱਖ) ਭਟਕਣਾ ਦੇ ਕਾਰਨ ਕੁਹਾਹੇ ਪਏ ਰਹਿੰਦੇ ਹਨ, ਆਤਮਕ ਜੀਵਨ ਵਲੋਂ-ਬੇਸਮਝ ਟਿਕੇ ਰਹਿੰਦੇ ਹਨ, ਉਹਨਾਂ ਨੂੰ ਸਹੀ ਜੀਵਨ-ਰਾਹ ਨਹੀਂ ਦਿੱਸਦਾ। ਭਰਮਿ = ਭਟਕਣਾ ਵਿਚ ਪੈ ਕੇ। ਭੂਲੇ = ਕੁਰਾਹੇ ਪਏ ਰਹਿੰਦੇ ਹਨ। ਅਗਿਆਨੀ = ਆਤਮਕ ਜੀਵਨ ਵਲੋਂ ਬੇ-ਸਮਝ ਬੰਦੇ। ਅੰਧੁਲੇ = (ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਵਲੋਂ) ਅੰਨ੍ਹੇ। ਭ੍ਰਮਿ ਭ੍ਰਮਿ = ਭਟਕ ਭਟਕ ਕੇ। ਤੋਰਾਵੈ = ਤੋਰੇ, ਤੋੜਦਾ ਹੈ।
ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥੩॥
They worship lifeless stones and serve the tombs of the dead; all their efforts are useless. ||3||
(ਉਹ ਅੰਨ੍ਹੇ ਮਨੁੱਖ) ਬੇ-ਜਾਨ (ਮੂਰਤੀਆਂ) ਨੂੰ ਪੂਜਦੇ ਹਨ, ਸਮਾਧਾਂ ਨੂੰ ਮੱਥੇ ਟੇਕਦੇ ਰਹਿੰਦੇ ਹਨ। (ਅਜਿਹਾ ਮਨੁੱਖ ਆਪਣੀ) ਸਾਰੀ ਮਿਹਨਤ ਵਿਅਰਥ ਗਵਾਂਦਾ ਹੈ ॥੩॥ ਨਿਰਜੀਉ = ਬੇ-ਜਾਨ (ਪੱਥਰ ਦੀ ਪੂਰਤੀ)। ਮੜਾ = ਸਮਾਧਾਂ। ਬਿਰਥੀ = ਵਿਅਰਥ। ਘਾਲ = ਮਿਹਨਤ ॥੩॥
ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥
He alone is said to be the True Guru, who realizes God, and proclaims the Sermon of the Lord, Har, Har.
ਗੁਰੂ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ, ਜਗਤ ਉਸ ਨੂੰ ਗੁਰੂ ਆਖਦਾ ਹੈ, ਗੁਰੂ ਜਗਤ ਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਉਪਦੇਸ਼ ਸੁਣਾਂਦਾ ਹੈ। ਬ੍ਰਹਮੁ = ਪਰਮਾਤਮਾ। ਬਿੰਦੇ = ਜਾਣਦਾ ਹੈ, ਸਾਂਝ ਪਾਂਦਾ ਹੈ।
ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥੪॥
Offer the Guru sacred foods, clothes, silk and satin robes of all sorts; know that He is True. The merits of this shall never leave you lacking. ||4||
ਅਜਿਹੇ ਗੁਰੂ ਅੱਗੇ ਕਈ ਕਿਸਮਾਂ ਦੇ ਕੱਪੜੇ, ਖਾਣੇ ਰੇਸ਼ਮੀ ਕੱਪੜੇ ਸਰਧਾ ਨਾਲ ਭੇਟ ਕਰਿਆ ਕਰੋ। ਇਸ ਭਲੇ ਕੰਮ ਦੀ ਟੋਟ ਨਹੀਂ ਆਉਂਦੀ ॥੪॥ ਛਾਦਨ = ਕੱਪੜੇ। ਪਾਟ ਪਟੰਬਰ = ਰੇਸ਼ਮ, ਰੇਸ਼ਮੀ ਕੱਪੜੇ (ਪਟ-ਅੰਬਰ। ਅੰਬਰ = ਕੱਪੜੇ)। ਸਤਿ ਕਰਿ = ਸਰਧਾ ਨਾਲ। ਮੁਖਿ = ਮੂੰਹ ਵਿਚ। ਸੰਚਹੁ = ਇਕੱਠੇ ਕਰੋ। ਮੁਖਿ ਸੰਚਹੁ = ਖਵਾਵੋ। ਤੋਟਿ = ਘਾਟ। ਪੁੰਨ = ਭਲਾ ਕੰਮ ॥੪॥
ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥
The Divine True Guru is the Embodiment, the Image of the Lord; He utters the Ambrosial Word.
(ਹੇ ਭਾਈ!) ਜਿਹੜਾ ਗੁਰੂ ਆਤਮਕ ਜੀਵਨ ਦੇਣ ਵਾਲੇ (ਸਿਫ਼ਤ-ਸਾਲਾਹ ਦੇ) ਬਚਨ ਸੁਣਾਂਦਾ ਰਹਿੰਦਾ ਹੈ, ਉਹ ਤਾਂ ਸਾਫ਼ ਤੌਰ ਤੇ ਪਰਮਾਤਮਾ ਦਾ ਰੂਪ ਪਿਆ ਦਿੱਸਦਾ ਹੈ। ਪਰਤਖਿ = ਅੱਖੀਂ ਦਿੱਸਦਾ। ਮੂਰਤਿ = ਸਰੂਪ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ।
ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥
O Nanak, blessed and good is the destiny of that humble being, who focuses his consciousness on the Feet of the Lord. ||5||4||
ਹੇ ਨਾਨਕ! ਉਸ ਮਨੁੱਖ ਦੇ ਚੰਗੇ ਭਾਗ ਹੁੰਦੇ ਹਨ ਜਿਹੜਾ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜੀ ਰੱਖਦਾ ਹੈ ॥੫॥੪॥