ਆਸਾ ॥
Aasaa:
ਆਸਾ।
ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥
My mind is the yardstick, and my tongue is the scissors.
ਮੇਰਾ ਮਨ ਗਜ਼ (ਬਣ ਗਿਆ ਹੈ), ਮੇਰੀ ਜੀਭ ਕੈਂਚੀ (ਬਣ ਗਈ ਹੈ), ਗਜੁ = (ਕੱਪੜਾ ਮਿਣਨ ਵਾਲਾ) ਗਜ਼। ਕਾਤੀ = ਕੈਂਚੀ।
ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥
I measure it out and cut off the noose of death. ||1||
(ਪ੍ਰਭੂ ਦੇ ਨਾਮ ਨੂੰ ਮਨ ਵਿਚ ਵਸਾ ਕੇ ਤੇ ਜੀਭ ਨਾਲ ਜਪ ਕੇ) ਮੈਂ (ਆਪਣੇ ਮਨ-ਰੂਪ ਗਜ਼ ਨਾਲ) ਕੱਛ ਕੱਛ ਕੇ (ਜੀਭ-ਕੈਂਚੀ ਨਾਲ) ਮੌਤ ਦੇ ਡਰ ਦੀ ਫਾਹੀ ਕੱਟੀ ਜਾ ਰਿਹਾ ਹਾਂ ॥੧॥ ਮਪਿ ਮਪਿ = ਮਿਣ ਮਿਣ ਕੇ, ਮਾਪ ਮਾਪ ਕੇ, ਕੱਛ ਕੱਛ ਕੇ। ਕਾਟਉ = ਮੈਂ ਕੱਟ ਰਿਹਾ ਹਾਂ। ਫਾਸੀ = ਫਾਹੀ ॥੧॥
ਕਹਾ ਕਰਉ ਜਾਤੀ ਕਹ ਕਰਉ ਪਾਤੀ ॥
What do I have to do with social status? What do I have to with ancestry?
ਮੈਨੂੰ ਹੁਣ ਕਿਸੇ (ਉੱਚੀ-ਨੀਵੀਂ) ਜ਼ਾਤ-ਗੋਤ ਦੀ ਪਰਵਾਹ ਨਹੀਂ ਰਹੀ, ਕਹਾ ਕਰਉ = ਮੈਂ ਕੀਹ (ਪਰਵਾਹ) ਕਰਦਾ ਹਾਂ? ਮੈਨੂੰ ਪਰਵਾਹ ਨਹੀਂ। ਪਾਤੀ = ਗੋਤ। ਜਾਤੀ = (ਆਪਣੀ ਨੀਵੀਂ) ਜ਼ਾਤ।
ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥
I meditate on the Name of the Lord, day and night. ||1||Pause||
ਕਿਉਂਕਿ ਮੈਂ ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹਾਂ ॥੧॥ ਰਹਾਉ ॥
ਰਾਂਗਨਿ ਰਾਂਗਉ ਸੀਵਨਿ ਸੀਵਉ ॥
I dye myself in the color of the Lord, and sew what has to be sewn.
(ਇਸ ਸਰੀਰ) ਮੱਟੀ ਵਿਚ ਮੈਂ (ਆਪਣੇ ਆਪ ਨੂੰ ਨਾਮ ਨਾਲ) ਰੰਗ ਰਿਹਾ ਹਾਂ ਤੇ ਪ੍ਰਭੂ ਦੇ ਨਾਮ ਦੀ ਸੀਊਣ ਸੀਊਂ ਰਿਹਾ ਹਾਂ, ਰਾਂਗਨਿ = ਉਹ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟੀ। ਰਾਂਗਉ = ਮੈਂ ਰੰਗਦਾ ਹਾਂ। ਸੀਵਨਿ = ਸੀਊਣ, ਨਾਮ ਦੀ ਸੀਊਣ। ਸੀਵਉ = ਮੈਂ ਸੀਊਂਦਾ ਹਾਂ।
ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥
Without the Lord's Name, I cannot live, even for a moment. ||2||
ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਇਕ ਘੜੀ ਭਰ ਭੀ ਨਹੀਂ ਜੀਉ ਸਕਦਾ ॥੨॥ ਘਰੀਅ = ਇਕ ਘੜੀ ਭੀ। ਨ ਜੀਵਉ = ਮੈਂ ਜੀਊ ਨਹੀਂ ਸਕਦਾ ॥੨॥
ਭਗਤਿ ਕਰਉ ਹਰਿ ਕੇ ਗੁਨ ਗਾਵਉ ॥
I perform devotional worship, and sing the Glorious Praises of the Lord.
ਮੈਂ ਪ੍ਰਭੂ ਦੀ ਭਗਤੀ ਕਰ ਰਿਹਾ ਹਾਂ, ਹਰੀ ਦੇ ਗੁਣ ਗਾ ਰਿਹਾ ਹਾਂ, ਕਰਉ = ਮੈਂ ਕਰਦਾ ਹਾਂ। ਗਾਵਉ = ਮੈਂ ਗਾਉਂਦਾ ਹਾਂ।
ਆਠ ਪਹਰ ਅਪਨਾ ਖਸਮੁ ਧਿਆਵਉ ॥੩॥
Twenty-four hours a day, I meditate on my Lord and Master. ||3||
ਅੱਠੇ ਪਹਿਰ ਆਪਣੇ ਖਸਮ-ਪ੍ਰਭੂ ਨੂੰ ਯਾਦ ਕਰ ਰਿਹਾ ਹਾਂ ॥੩॥ ਧਿਆਵਉ = ਮੈਂ ਧਿਆਉਂਦਾ ਹਾਂ ॥੩॥
ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥
My needle is gold, and my thread is silver.
ਮੈਨੂੰ (ਗੁਰੂ ਦਾ ਸ਼ਬਦ) ਸੋਨੇ ਦੀ ਸੂਈ ਮਿਲ ਗਈ ਹੈ, (ਉਸ ਦੀ ਬਰਕਤ ਨਾਲ ਮੇਰੀ ਸੁਰਤ ਸ਼ੁੱਧ ਨਿਰਮਲ ਹੋ ਗਈ ਹੈ, ਇਹ, ਮਾਨੋ, ਮੇਰੇ ਪਾਸ) ਚਾਂਦੀ ਦਾ ਧਾਗਾ ਹੈ; ਸੁਇਨੇ ਕੀ ਸੂਈ = ਗੁਰੂ ਦਾ ਸ਼ਬਦ-ਰੂਪ ਕੀਮਤੀ ਸੂਈ। ਰੁਪਾ = ਚਾਂਦੀ। ਰੁਪੇ ਕਾ ਧਾਗਾ = (ਗੁਰ-ਸ਼ਬਦ ਦੀ ਬਰਕਤਿ ਨਾਲ) ਸ਼ੁੱਧ ਨਿਰਮਲ ਹੋਈ ਬ੍ਰਿਤੀ-ਰੂਪ ਧਾਗਾ।
ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥
Naam Dayv's mind is attached to the Lord. ||4||3||
(ਇਹ ਸੂਈ ਧਾਗੇ ਨਾਲ) ਮੈਂ ਨਾਮੇ ਦਾ ਮਨ ਪ੍ਰਭੂ ਦੇ ਨਾਲ ਸੀਤਾ ਗਿਆ ਹੈ ॥੪॥੩॥