ਪਉੜੀ

Pauree:

ਪਉੜੀ।

ਸਚਾ ਅਮਰੁ ਚਲਾਇਓਨੁ ਕਰਿ ਸਚੁ ਫੁਰਮਾਣੁ

True is the Command He sends forth, and True are the Orders He issues.

ਨਾਮ ਸਿਮਰਨ ਦਾ ਨੇਮ ਬਣਾ ਕੇ ਪ੍ਰਭੂ ਨੇ ਇਹ ਅਟੱਲ ਹੁਕਮ ਚਲਾ ਦਿੱਤਾ ਹੈ। ਸਚੁ ਫੁਰਮਾਣੁ = ਨਾਮ ਸਿਮਰਨ-ਰੂਪ ਹੁਕਮ। ਸਚਾ = ਅਟੱਲ।

ਸਦਾ ਨਿਹਚਲੁ ਰਵਿ ਰਹਿਆ ਸੋ ਪੁਰਖੁ ਸੁਜਾਣੁ

Forever unmoving and unchanging, permeating and pervading everywhere, He is the All-knowing Primal Lord.

ਉਹ ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੈ (ਹਰੇਕ ਦੀ ਭਲਾਈ ਨੂੰ) ਚੰਗੀ ਤਰ੍ਹਾਂ ਜਾਣਨ ਵਾਲਾ ਹੈ, ਸਦਾ ਕਾਇਮ ਰਹਿਣ ਵਾਲਾ ਹੈ ਤੇ ਹਰ ਥਾਂ ਮੌਜੂਦ ਹੈ। ਸੁਜਾਣੁ = ਸਿਆਣਾ।

ਗੁਰ ਪਰਸਾਦੀ ਸੇਵੀਐ ਸਚੁ ਸਬਦਿ ਨੀਸਾਣੁ

By Guru's Grace, serve Him, through the True Insignia of the Shabad.

ਗੁਰੂ ਦੇ ਸਬਦ ਦੀ ਰਾਹੀਂ ਪ੍ਰਭ-ਸਿਮਰਨ-ਰੂਪ ਜੀਵਨ-ਆਦਰਸ਼ ਮਿਲਦਾ ਹੈ, ਸੋ, ਗੁਰੂ ਦੀ ਮਿਹਰ ਪ੍ਰਾਪਤ ਕਰ ਕੇ ਸਿਮਰਨ ਕਰੀਏ। ਨੀਸਾਣੁ = ਨਿਸ਼ਾਨਾ, ਜੀਵਨ ਦਾ ਆਦਰਸ਼।

ਪੂਰਾ ਥਾਟੁ ਬਣਾਇਆ ਰੰਗੁ ਗੁਰਮਤਿ ਮਾਣੁ

That which He makes is perfect; through the Guru's Teachings, enjoy His Love.

ਪ੍ਰਭੂ ਨੇ ਸਿਮਰਨ ਦੀ ਬਣਤਰ ਐਸੀ ਬਣਾਈ ਹੈ ਜੋ ਮੁਕੰਮਲ ਹੈ (ਜਿਸ ਵਿਚ ਕੋਈ ਊਣਤਾ ਨਹੀਂ); (ਹੇ ਜੀਵ!) ਗੁਰੂ ਦੀ ਸਿੱਖਿਆ ਤੇ ਤੁਰ ਕੇ ਸਿਮਰਨ ਦਾ ਰੰਗ ਮਾਣ। ਥਾਟੁ = ਬਣਤਰ, ਸਿਮਰਨ-ਰੂਪ ਬਣਤਰ।

ਅਗਮ ਅਗੋਚਰੁ ਅਲਖੁ ਹੈ ਗੁਰਮੁਖਿ ਹਰਿ ਜਾਣੁ ॥੧੧॥

He is inaccessible, unfathomable and unseen; as Gurmukh, know the Lord. ||11||

ਪ੍ਰਭੂ ਹੈ ਤਾਂ ਅਪਹੁੰਚ, ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਤੇ ਅਦ੍ਰਿਸ਼ਟ; ਪਰ ਗੁਰੂ ਦੇ ਸਨਮੁਖ ਹੋਇਆਂ ਉਸ ਦੀ ਸੂਝ ਪੈ ਜਾਂਦੀ ਹੈ ॥੧੧॥