ਸੋਰਠਿ ਮਹਲਾ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਗੁਰਿ ਪੂਰੈ ਚਰਨੀ ਲਾਇਆ ॥
The Perfect Guru has attached me to His feet.
(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਗੁਰਿ ਪੂਰੈ = ਪੂਰੇ ਗੁਰੂ ਨੇ।
ਹਰਿ ਸੰਗਿ ਸਹਾਈ ਪਾਇਆ ॥
I have obtained the Lord as my companion, my support, my best friend.
ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। ਸੰਗਿ = (ਆਪਣੇ) ਨਾਲ। ਸਹਾਈ = ਮਦਦਗਾਰ, ਸਾਥੀ।
ਜਹ ਜਾਈਐ ਤਹਾ ਸੁਹੇਲੇ ॥
Wherever I go, I am happy there.
(ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ, ਜਹ = ਜਿੱਥੇ। ਸੁਹੇਲੇ = ਸੁਖੀ।
ਕਰਿ ਕਿਰਪਾ ਪ੍ਰਭਿ ਮੇਲੇ ॥੧॥
By His Kind Mercy, God united me with Himself. ||1||
(ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ ॥੧॥ ਪ੍ਰਭਿ = ਪ੍ਰਭੂ ਨੇ ॥੧॥
ਹਰਿ ਗੁਣ ਗਾਵਹੁ ਸਦਾ ਸੁਭਾਈ ॥
So sing forever the Glorious Praises of the Lord with loving devotion.
ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। ਸੁਭਾਈ = ਸੁਭਾਇ, ਪਿਆਰ ਨਾਲ।
ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥
You shall obtain all the fruits of your mind's desires, and the Lord shall become the companion and the support of your soul. ||1||Pause||
(ਸਿਫ਼ਤ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) ॥੧॥ ਰਹਾਉ ॥ ਮਨਚਿੰਦੇ = ਮਨ-ਇੱਛਤ, ਮਨ-ਮੰਗੇ। ਸਗਲੇ = ਸਾਰੇ। ਜੀਅ ਕੈ ਸੰਗਿ = ਜਿੰਦ ਦੇ ਨਾਲ ॥੧॥ ਰਹਾਉ ॥
ਨਾਰਾਇਣ ਪ੍ਰਾਣ ਅਧਾਰਾ ॥
The Lord is the support of the breath of life.
ਹੇ ਭਾਈ! (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) ਅਧਾਰਾ = ਆਸਰਾ।
ਹਮ ਸੰਤ ਜਨਾਂ ਰੇਨਾਰਾ ॥
I am the dust of the feet of the Holy people.
ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ। ਹਮ = ਅਸੀ, ਮੈਂ। ਰੇਨਾਰਾ = ਰੇਣ, ਚਰਨ-ਧੂੜ।
ਪਤਿਤ ਪੁਨੀਤ ਕਰਿ ਲੀਨੇ ॥
I am a sinner, but the Lord made me pure.
ਸੰਤ ਜਨ ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ, ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਪੁਨੀਤ = ਪਵਿਤ੍ਰ।
ਕਰਿ ਕਿਰਪਾ ਹਰਿ ਜਸੁ ਦੀਨੇ ॥੨॥
By His Kind Mercy, the Lord blessed me with His Praises. ||2||
(ਜਦੋਂ ਉਹ) ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਦਾਤਿ ਦੇਂਦੇ ਹਨ ॥੨॥ ਜਸੁ = ਸਿਫ਼ਤ-ਸਾਲਾਹ ॥੨॥
ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥
The Supreme Lord God cherishes and nurtures me.
ਹੇ ਭਾਈ! ਪਰਮਾਤਮਾ ਆਪ (ਸਿਫ਼ਤ-ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ,
ਸਦ ਜੀਅ ਸੰਗਿ ਰਖਵਾਲਾ ॥
He is always with me, the Protector of my soul.
ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ। ਸਦ = ਸਦਾ।
ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥
Singing the Kirtan of the Lord's Praises day and night,
(ਤਾਂ ਤੇ) ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, ਰੈਨਿ = ਰਾਤ।
ਬਹੁੜਿ ਨ ਜੋਨੀ ਪਾਈਐ ॥੩॥
I shall not be consigned to reincarnation again. ||3||
(ਸਿਫ਼ਤ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ ॥੩॥ ਬਹੁੜਿ = ਮੁੜ ॥੩॥
ਜਿਸੁ ਦੇਵੈ ਪੁਰਖੁ ਬਿਧਾਤਾ ॥
One who is blessed by the Primal Lord, the Architect of Destiny,
(ਪਰ) ਜਿਸ ਮਨੁੱਖ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ, ਬਿਧਾਤਾ = ਕਰਤਾਰ, ਰਚਨਹਾਰ।
ਹਰਿ ਰਸੁ ਤਿਨ ਹੀ ਜਾਤਾ ॥
realizes the subtle essence of the Lord.
ਉਸ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ)। ਰਸੁ = ਸੁਆਦ। ਤਿਨ ਹੀ = ਤਿਨਿ ਹੀ, ਉਸ ਮਨੁੱਖ ਨੇ ਹੀ {ਲਫ਼ਜ਼ 'ਤਿਨਿ' ਦੀ 'ਿ' ਕ੍ਰਿਆ ਵਿਸ਼ਸ਼ੇਣ 'ਹੀ' ਦੇ ਕਾਰਨ ਉੱਡ ਗਈ ਹੈ}।
ਜਮਕੰਕਰੁ ਨੇੜਿ ਨ ਆਇਆ ॥
The Messenger of Death does not come near him.
ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ। ਜਮ ਕੰਕਰੁ = {ਕਿੰਕਰੁ = किंकर} ਜਮ ਦਾ ਸੇਵਕ, ਜਮ-ਦੂਤ।
ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥
In the Lord's Sanctuary, Nanak has found peace. ||4||9||59||
ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ ॥੪॥੯॥੫੯॥