ਬਿਲਾਵਲੁ ਮਹਲਾ

Bilaaval, First Mehl:

ਬਿਲਾਵਲ ਪਹਿਲੀ ਪਾਤਿਸ਼ਾਹੀ।

ਮਨ ਕਾ ਕਹਿਆ ਮਨਸਾ ਕਰੈ

The human acts according to the wishes of the mind.

(ਪ੍ਰਭੂ-ਨਾਮ ਤੋਂ ਖੁੰਝੇ ਹੋਏ ਮਨੁੱਖ ਦੀ) ਬੁੱਧੀ (ਭੀ) ਮਨ ਦੇ ਕਹੇ ਵਿਚ ਤੁਰਦੀ ਹੈ, ਮਨਸਾ = ਬੁੱਧੀ, ਅਕਲ।

ਇਹੁ ਮਨੁ ਪੁੰਨੁ ਪਾਪੁ ਉਚਰੈ

This mind feeds on virtue and vice.

ਤੇ, ਇਹ ਮਨ ਨਿਰੀਆਂ ਇਹੀ ਗੱਲਾਂ ਸੋਚਦਾ ਹੈ ਕਿ (ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ) ਪੁੰਨ ਕੀਹ ਹੈ ਤੇ ਪਾਪ ਕੀਹ ਹੈ। ਉਚਰੈ = ਗੱਲਾਂ ਕਰਦਾ ਹੈ।

ਮਾਇਆ ਮਦਿ ਮਾਤੇ ਤ੍ਰਿਪਤਿ ਆਵੈ

Intoxicated with the wine of Maya, satisfaction never comes.

ਮਾਇਆ ਦੇ ਨਸ਼ੇ ਵਿਚ ਮਸਤ ਹੋਏ ਮਨੁੱਖ ਨੂੰ (ਮਾਇਆ ਵਲੋਂ) ਰਜੇਵਾਂ ਨਹੀਂ ਹੁੰਦਾ। ਮਦਿ = ਮਦ ਵਿਚ, ਨਸ਼ੇ ਵਿਚ। ਮਾਤੇ = ਮਸਤੇ ਹੋਏ ਨੂੰ।

ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥

Satisfaction and liberation come, only to one whose mind is pleasing to the True Lord. ||1||

ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ ॥੧॥ ਮੁਕਤਿ = (ਮਾਇਆ ਦੇ ਪੰਜੇ ਵਿਚੋਂ) ਖ਼ਲਾਸੀ। ਮਨਿ = ਮਨ ਵਿਚ। ਸਾਚਾ = ਸਦਾ-ਥਿਰ ਪ੍ਰਭੂ ॥੧॥

ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ

Gazing upon his body, wealth, wife and all his possessions, he is proud.

ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨ, ਇਹ ਇਸਤ੍ਰੀ-ਇਹ ਸਭ (ਸਦਾ ਨਾਲ ਨਿਭਣ ਵਾਲੇ ਨਹੀਂ ਹਨ)। ਕਲਤ = ਇਸਤ੍ਰੀ {ਨੋਟ: ਇਹ ਲਫ਼ਜ਼ ਵੇਖਣ ਨੂੰ ਪੁਲਿੰਗ ਹੈ। ਸੰਸਕ੍ਰਿਤ ਲਫ਼ਜ਼ कलत्र ਨਪੁੰਸਕ ਲਿੰਗ ਹੈ}। ਅਭਿਮਾਨਾ = ਹੇ ਅਭਿਮਾਨੀ!

ਬਿਨੁ ਨਾਵੈ ਕਿਛੁ ਸੰਗਿ ਜਾਨਾ ॥੧॥ ਰਹਾਉ

But without the Name of the Lord, nothing shall go along with him. ||1||Pause||

ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਚੀਜ਼ (ਜੀਵ ਦੇ) ਨਾਲ ਨਹੀਂ ਜਾਂਦੀ ॥੧॥ ਰਹਾਉ ॥

ਕੀਚਹਿ ਰਸ ਭੋਗ ਖੁਸੀਆ ਮਨ ਕੇਰੀ

He enjoys tastes, pleasures and joys in his mind.

ਮਾਇਕ ਰਸਾਂ ਦੇ ਭੋਗ ਕਰੀਦੇ ਹਨ, ਮਨ ਦੀਆਂ ਮੌਜਾਂ ਮਾਣੀਦੀਆਂ ਹਨ, ਕੀਚਹਿ = ਕਰੀਦੇ ਹਨ। ਕੇਰੀ = ਦੀ, ਦੀਆਂ।

ਧਨੁ ਲੋਕਾਂ ਤਨੁ ਭਸਮੈ ਢੇਰੀ

But his wealth will pass on to other people, and his body will be reduced to ashes.

(ਪਰ ਮੌਤ ਆਉਣ ਤੇ) ਧਨ (ਹੋਰ) ਲੋਕਾਂ ਦਾ ਬਣ ਜਾਂਦਾ ਹੈ ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਂਦਾ ਹੈ। ਭਸਮੈ = ਸੁਆਹ ਦੀ।

ਖਾਕੂ ਖਾਕੁ ਰਲੈ ਸਭੁ ਫੈਲੁ

The entire expanse, like dust, shall mix with dust.

ਇਹ ਸਾਰਾ ਹੀ ਪਸਾਰਾ (ਅੰਤ) ਖ਼ਾਕ ਵਿਚ ਹੀ ਰਲ ਜਾਂਦਾ ਹੈ। ਖਾਕੂ = ਖ਼ਾਕ ਵਿਚ। ਫੈਲੁ = ਪਸਾਰਾ।

ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥

Without the Word of the Shabad, his filth is not removed. ||2||

(ਮਨ ਉਤੇ ਵਿਸ਼ੇ ਵਿਕਾਰਾਂ ਦੀ ਮੈਲ ਇਕੱਠੀ ਹੁੰਦੀ ਜਾਂਦੀ ਹੈ, ਉਹ) ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿੰਦੀ ॥੨॥

ਗੀਤ ਰਾਗ ਘਨ ਤਾਲ ਸਿ ਕੂਰੇ

The various songs, tunes and rhythms are false.

(ਪ੍ਰਭੂ-ਨਾਮ ਤੋਂ ਖੁੰਝ ਕੇ) ਮਨੁੱਖ ਅਨੇਕਾਂ ਕਿਸਮਾਂ ਦੇ ਗੀਤ ਰਾਗ ਤੇ ਤਾਲ ਆਦਿਕਾਂ ਵਿਚ ਮਨ ਪਰਚਾਂਦਾ ਹੈ ਪਰ ਇਹ ਸਭ ਝੂਠੇ ਉੱਦਮ ਹਨ, ਘਨ = ਬਹੁਤ। ਸਿ = ਇਹ ਸਾਰੇ। ਕੂਰੇ = ਕੂੜੇ, ਝੂਠੇ।

ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ

Trapped by the three qualities, people come and go, far from the Lord.

(ਕਿਉਂਕਿ ਨਾਮ ਤੋਂ ਬਿਨਾ ਜੀਵ) ਤਿੰਨਾਂ ਗੁਣਾਂ ਦੇ ਅਸਰ ਹੇਠ ਜੰਮਦਾ ਮਰਦਾ ਰਹਿੰਦਾ ਹੈ ਤੇ (ਪ੍ਰਭੂ-ਚਰਨਾਂ ਤੋਂ) ਵਿਛੁੜਿਆ ਰਹਿੰਦਾ ਹੈ। ਤ੍ਰਿਹੁ ਗੁਣ = ਮਾਇਆ ਦੇ ਤਿੰਨਾਂ ਗੁਣਾਂ ਵਿਚ। ਉਪਜੈ ਬਿਨਸੈ = (ਜੀਵ) ਜੰਮਦਾ ਮਰਦਾ ਹੈ।

ਦੂਜੀ ਦੁਰਮਤਿ ਦਰਦੁ ਜਾਇ

In duality, the pain of their evil-mindedness does not leave them.

(ਇਹਨਾਂ ਗੀਤਾਂ ਰਾਗਾਂ ਦੀ ਸਹਾਇਤਾ ਨਾਲ ਜੀਵ ਦੀ) ਹੋਰ ਝਾਕ ਤੇ ਭੈੜੀ ਮਤਿ ਦੂਰ ਨਹੀਂ ਹੁੰਦੀ, ਆਤਮਕ ਰੋਗ ਨਹੀਂ ਜਾਂਦਾ। ਦੂਜੀ = ਪ੍ਰਭੂ ਤੋਂ ਬਿਨਾ ਹੋਰ ਆਸਰੇ ਦੀ ਝਾਕ। ਦਰਦ = ਰੋਗ।

ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥

But the Gurmukh is emancipated by taking the medicine, and singing the Glorious Praises of the Lord. ||3||

(ਇਸ ਦੂਜੀ ਝਾਕ ਤੋਂ, ਦੁਰਮਤਿ ਤੋਂ, ਆਤਮਕ ਰੋਗ ਤੋਂ ਉਹ ਮਨੁੱਖ) ਖ਼ਲਾਸੀ ਪਾਂਦਾ ਹੈ ਜੋ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ (ਇਹ ਸਿਫ਼ਤਿ-ਸਾਲਾਹ ਹੀ ਇਹਨਾਂ ਰੋਗਾਂ ਦਾ) ਦਾਰੂ ਹੈ ॥੩॥

ਧੋਤੀ ਊਜਲ ਤਿਲਕੁ ਗਲਿ ਮਾਲਾ

He may wear a clean loin-cloth, apply the ceremonial mark to his forehead, and wear a mala around his neck;

ਜੇਹੜੇ ਮਨੁੱਖ ਚਿੱਟੀ ਧੋਤੀ ਪਹਿਨਦੇ ਹਨ (ਮੱਥੇ ਉਤੇ) ਤਿਲਕ ਲਾਂਦੇ ਹਨ, ਗਲ ਵਿਚ ਮਾਲਾ ਪਾਂਦੇ ਹਨ, ਊਜਲ = ਚਿੱਟੀ। ਗਲਿ = ਗਲ ਵਿਚ।

ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ

but if there is anger within him, he is merely reading his part, like an actor in a play.

ਤੇ (ਵੇਦ ਆਦਿਕਾਂ ਦੇ ਮੰਤ੍ਰ) ਪੜ੍ਹਦੇ ਹਨ ਪਰ ਉਹਨਾਂ ਦੇ ਅੰਦਰ ਕ੍ਰੋਧ ਪ੍ਰਬਲ ਹੈ ਉਹਨਾਂ ਦਾ ਉੱਦਮ ਇਉਂ ਹੀ ਹੈ ਜਿਵੇਂ ਕਿਸੇ ਨਾਟ-ਘਰ ਵਿਚ (ਨਾਟ-ਵਿੱਦਿਆ ਦੀ ਸਿਖਲਾਈ ਕਰ ਕਰਾ ਰਹੇ ਹਨ)। ਨਾਟ ਸਾਲਾ = ਨਾਟ-ਘਰ, ਜਿਥੇ ਨਾਟ ਸਿਖਾਇਆ ਜਾਂਦਾ ਹੈ।

ਨਾਮੁ ਵਿਸਾਰਿ ਮਾਇਆ ਮਦੁ ਪੀਆ

Forgetting the Naam, the Name of the Lord, he drinks in the wine of Maya.

ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਭੁਲਾ ਕੇ ਮਾਇਆ (ਦੇ ਮੋਹ) ਦੀ ਸ਼ਰਾਬ ਪੀਤੀ ਹੋਈ ਹੋਵੇ, (ਉਹਨਾਂ ਨੂੰ ਸੁਖ ਨਹੀਂ ਹੋ ਸਕਦਾ)। ਮਦੁ = ਸ਼ਰਾਬ।

ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥

Without devotional worship to the Guru, there is no peace. ||4||

ਗੁਰੂ ਤੋਂ ਬਿਨਾ ਪ੍ਰਭੂ ਦੀ ਭਗਤੀ ਨਹੀਂ ਹੋ ਸਕਦੀ, ਤੇ ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲਦਾ ॥੪॥

ਸੂਕਰ ਸੁਆਨ ਗਰਧਭ ਮੰਜਾਰਾ

The human is a pig, a dog, a donkey, a cat,

ਉਹਨਾਂ ਮਨੁੱਖਾਂ ਨੂੰ ਸੂਰ, ਕੁੱਤੇ, ਖੋਤੇ, ਬਿੱਲੇ- ਸੂਕਰ = ਸੂਰ। ਸੁਆਨ = ਕੁੱਤੇ। ਗਰਧਭ = ਖੋਤੇ। ਮੰਜਾਰਾ = ਬਿੱਲੇ।

ਪਸੂ ਮਲੇਛ ਨੀਚ ਚੰਡਾਲਾ

a beast, a filthy, lowly wretch, an outcast,

ਪਸ਼ੂ, ਮਲੇਛ, ਨੀਚ, ਚੰਡਾਲ ਆਦਿਕਾਂ ਦੀਆਂ ਜੂਨਾਂ ਵਿਚ ਭਵਾਇਆ ਜਾਂਦਾ ਹੈ,

ਗੁਰ ਤੇ ਮੁਹੁ ਫੇਰੇ ਤਿਨੑ ਜੋਨਿ ਭਵਾਈਐ

if he turns his face away from the Guru. He shall wander in reincarnation.

ਜਿਨ੍ਹਾਂ ਬੰਦਿਆਂ ਨੇ ਆਪਣਾ ਮੂੰਹ ਗੁਰੂ ਵਲੋਂ ਮੋੜਿਆ ਹੋਇਆ ਹੈ। ਤੇ = ਤੋਂ।

ਬੰਧਨਿ ਬਾਧਿਆ ਆਈਐ ਜਾਈਐ ॥੫॥

Bound in bondage, he comes and goes. ||5||

ਮਾਇਆ ਦੇ ਮੋਹ ਦੇ ਬੰਧਨ ਵਿਚ ਬੱਝਾ ਹੋਇਆ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੫॥ ਬੰਧਨਿ = ਬੰਧਨ ਵਿਚ ॥੫॥

ਗੁਰ ਸੇਵਾ ਤੇ ਲਹੈ ਪਦਾਰਥੁ

Serving the Guru, the treasure is found.

ਗੁਰੂ ਦੀ ਦੱਸੀ ਸੇਵਾ ਦੀ ਰਾਹੀਂ ਹੀ ਮਨੁੱਖ ਨਾਮ-ਸਰਮਾਇਆ ਪ੍ਰਾਪਤ ਕਰਦਾ ਹੈ। ਲਹੈ = ਪ੍ਰਾਪਤ ਕਰਦਾ ਹੈ। ਪਦਾਰਥੁ = ਨਾਮ-ਵਸਤੁ।

ਹਿਰਦੈ ਨਾਮੁ ਸਦਾ ਕਿਰਤਾਰਥੁ

With the Naam in the heart, one always prospers.

ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਦਾ ਵੱਸਦਾ ਹੈ ਉਹ (ਜੀਵਨ-ਜਾਤ੍ਰਾ ਵਿਚ) ਸਫਲ ਹੋ ਗਿਆ ਹੈ। ਕਿਰਤਾਰਥੁ = ਸਫਲ, ਕਾਮਯਾਬ।

ਸਾਚੀ ਦਰਗਹ ਪੂਛ ਹੋਇ

And in the Court of the True Lord, you shall not called to account.

ਪਰਮਾਤਮਾ ਦੀ ਦਰਗਾਹ ਵਿਚ ਉਸ ਪਾਸੋਂ ਲੇਖਾ ਨਹੀਂ ਮੰਗਿਆ ਜਾਂਦਾ (ਕਿਉਂਕਿ ਉਸ ਦੇ ਜ਼ਿੰਮੇ ਕੋਈ ਬਾਕੀ ਨਹੀਂ ਨਿਕਲਦੀ)।

ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥

One who obeys the Hukam of the Lord's Command, is approved at the Lord's Door. ||6||

ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ (ਸਿਰ ਮੱਥੇ) ਮੰਨਦਾ ਹੈ ਉਹ ਪਰਮਾਤਮਾ ਦੇ ਦਰ ਤੇ ਕਾਮਯਾਬ ਹੋ ਜਾਂਦਾ ਹੈ ॥੬॥ ਸੀਝੈ = ਕਾਮਯਾਬ ਹੁੰਦਾ ਹੈ। ਦਰਿ = ਪ੍ਰਭੂ ਦੇ ਦਰ ਤੇ। ਸੋਇ = ਉਹ ਮਨੁੱਖ ॥੬॥

ਸਤਿਗੁਰੁ ਮਿਲੈ ਤਿਸ ਕਉ ਜਾਣੈ

Meeting the True Guru, one knows the Lord.

ਜਦੋਂ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਾਂ ਇਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ, ਤਿਸ ਕਉ = ਉਸ (ਪਰਮਾਤਮਾ) ਨੂੰ।

ਰਹੈ ਰਜਾਈ ਹੁਕਮੁ ਪਛਾਣੈ

Understanding the Hukam of His Command, one acts according to His Will.

ਪਰਮਾਤਮਾ ਦੀ ਰਜ਼ਾ ਨੂੰ ਸਮਝਦਾ ਹੈ ਤੇ ਰਜ਼ਾ ਵਿਚ (ਰਾਜ਼ੀ) ਰਹਿੰਦਾ ਹੈ। ਰਜਾਈ = ਰਜ਼ਾ ਵਿਚ।

ਹੁਕਮੁ ਪਛਾਣਿ ਸਚੈ ਦਰਿ ਵਾਸੁ

Understanding the Hukam of His Command, he dwells in the Court of the True Lord.

ਸਦਾ-ਥਿਰ ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਸ ਦੇ ਦਰ ਤੇ ਥਾਂ ਪ੍ਰਾਪਤ ਕਰ ਲੈਂਦਾ ਹੈ। ਪਛਾਣਿ = ਪਛਾਣ ਕੇ।

ਕਾਲ ਬਿਕਾਲ ਸਬਦਿ ਭਏ ਨਾਸੁ ॥੭॥

Through the Shabad, death and birth are ended. ||7||

ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ ॥੭॥ ਕਾਲ ਬਿਕਾਲ = ਮੌਤ ਤੇ ਜਨਮ, ਜਨਮ ਮਰਨ ॥੭॥

ਰਹੈ ਅਤੀਤੁ ਜਾਣੈ ਸਭੁ ਤਿਸ ਕਾ

He remains detached, knowing that everything belongs to God.

(ਸਿਮਰਨ ਦੀ ਬਰਕਤਿ ਨਾਲ) ਜੇਹੜਾ ਮਨੁੱਖ (ਅੰਤਰ ਆਤਮੇ ਮਾਇਆ ਦੇ ਮੋਹ ਵਲੋਂ) ਉਪਰਾਮ ਰਹਿੰਦਾ ਹੈ ਉਹ ਹਰੇਕ ਚੀਜ਼ ਨੂੰ ਪਰਮਾਤਮਾ ਦੀ (ਦਿੱਤੀ ਹੋਈ) ਹੀ ਸਮਝਦਾ ਹੈ। ਅਤੀਤੁ = ਨਿਰਲੇਪ, ਤਿਆਗੀ। ਤਿਸ ਕਾ = ਉਸ ਪਰਮਾਤਮਾ ਦਾ।

ਤਨੁ ਮਨੁ ਅਰਪੈ ਹੈ ਇਹੁ ਜਿਸ ਕਾ

He dedicates his body and mind unto the One who owns them.

ਜਿਸ ਪਰਮਾਤਮਾ ਨੇ ਇਹ ਸਰੀਰ ਤੇ ਮਨ ਦਿੱਤਾ ਹੈ ਉਸ ਦੇ ਹਵਾਲੇ ਕਰਦਾ ਹੈ। ਅਰਪੈ = ਭੇਟਾ ਕਰਦਾ ਹੈ।

ਨਾ ਓਹੁ ਆਵੈ ਨਾ ਓਹੁ ਜਾਇ

He does not come, and he does not go.

ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ। ਓਹੁ = ਉਹ ਜੀਵ।

ਨਾਨਕ ਸਾਚੇ ਸਾਚਿ ਸਮਾਇ ॥੮॥੨॥

O Nanak, absorbed in Truth, he merges in the True Lord. ||8||2||

ਹੇ ਨਾਨਕ! ਉਹ ਸਦਾ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ॥੮॥੨॥ ਸਾਚੇ ਸਾਚਿ = ਸਾਚਿ ਹੀ ਸਾਚਿ, ਸਦਾ ਹੀ ਸੱਚੇ ਹਰੀ ਵਿਚ ॥੮॥੨॥