ਪਉੜੀ ॥
Pauree:
ਪਉੜੀ।
ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥
I am a sacrifice to those Sikhs who are Gurmukhs.
ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ।
ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥
I behold the Blessed Vision, the Darshan of those who meditate on the Lord's Name.
ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ,
ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥
Listening to the Kirtan of the Lord's Praises, I contemplate His virtues; I write His Praises on the fabric of my mind.
(ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਰਵਾ = ਉਚਾਰਾਂ।
ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥
I praise the Lord's Name with love, and eradicate all my sins.
ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਕਿਲਵਿਖ = ਪਾਪ। ਕ੍ਰਿਖਾ = ਨਾਸ ਕਰ ਦਿਆਂ।
ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥
Blessed, blessed and beauteous is that body and place, where my Guru places His feet. ||19||
ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ॥੧੯॥ ਵਿਖਾ = ਕਦਮ, ਪੈਰ ॥੧੯॥