ਸਲੋਕ ਮਃ

Salok, Second Mehl:

ਸਲੋਕ ਦੂਜੀ ਪਾਤਿਸ਼ਾਹੀ।

ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ

The month of Saawan has come, O my companions; think of your Husband Lord.

ਹੇ ਸਖੀ! ਸਾਵਣ (ਦਾ ਮਹੀਨਾ) ਆਇਆ ਹੈ (ਭਾਵ, ਗੁਰੂ ਵਲੋਂ ਨਾਮ-ਅੰਮ੍ਰਿਤ ਦੀ ਵਰਖਾ ਹੋ ਰਹੀ ਹੈ) ਖਸਮ (-ਪ੍ਰਭੂ) ਨੂੰ ਹਿਰਦੇ ਵਿਚ ਪ੍ਰੋ ਲਉ। ਚਿਤਿ = ਚਿੱਤ ਵਿਚ। ਕੰਤੈ = ਖਸਮ ਪ੍ਰਭੂ ਨੂੰ।

ਨਾਨਕ ਝੂਰਿ ਮਰਹਿ ਦੋਹਾਗਣੀ ਜਿਨੑ ਅਵਰੀ ਲਾਗਾ ਨੇਹੁ ॥੧॥

O Nanak, the discarded bride is in love with another; now she weeps and wails, and dies. ||1||

ਹੇ ਨਾਨਕ! ਜਿਨ੍ਹਾਂ (ਜੀਵ-ਇਸਤਰੀਆਂ) ਦਾ ਪਿਆਰ (ਪ੍ਰਭੂ-ਪਤੀ ਨੂੰ ਛੱਡ ਕੇ) ਹੋਰਨਾਂ ਨਾਲ ਹੈ ਉਹ ਮੰਦ-ਭਾਗਣਾਂ ਦੁਖੀ ਹੁੰਦੀਆਂ ਹਨ ॥੧॥ ਨੇਹੁ = ਪਿਆਰ ॥੧॥