ਚੌਪਈ ॥

CHAUPAI

ਚੌਪਈ:

ਮੁਰਅਰਿਨਿਨਿ ਸਬਦਾਦਿ ਭਣਿਜੈ ॥

ਪਹਿਲਾਂ 'ਸੁਰ ਅਰਨਿਨਿ' (ਮੁਰ ਦੈਂਤ ਦੇ ਵੈਰੀ ਕ੍ਰਿਸ਼ਨ ਦੀ ਪਤਨੀ ਜਮਨਾ ਨਦੀ ਵਾਲੀ ਧਰਤੀ) ਸ਼ਬਦ ਕਹੋ।

ਜਾ ਚਰ ਕਹਿ ਨਾਇਕ ਪਦ ਦਿਜੈ ॥

(ਫਿਰ) 'ਜਾ ਚਰ ਨਾਇਕ' ਪਦ ਜੋੜੋ।

ਸਤ੍ਰੁ ਸਬਦ ਕੋ ਬਹੁਰਿ ਬਖਾਨਹੁ ॥

ਮਗਰੋਂ 'ਸਤ੍ਰੁ' ਸ਼ਬਦ ਨੂੰ ਕਥਨ ਕਰੋ।

ਸਭ ਸ੍ਰੀ ਨਾਮ ਤੁਪਕ ਕੇ ਜਾਨਹੁ ॥੮੭੯॥

Mention the words “Jaachar-nayak-shatru” after firstly uttering the word “Mur-arinin” and know all the names of Tupak.879.

(ਇਸ ਨੂੰ) ਸਭ ਤੁਪਕ ਦਾ ਨਾਮ ਸਮਝੋ ॥੮੭੯॥

ਨਰਕਾਤਕਨਿਨਿ ਆਦਿ ਬਖਾਨਹੁ ॥

ਪਹਿਲਾਂ 'ਨਰਕਾਂਤਕਨਿਨਿ' (ਨਰਕਾਸੁਰ ਦਾ ਅੰਤ ਕਰਨ ਵਾਲੇ ਕ੍ਰਿਸ਼ਨ ਦੀ ਪਤਨੀ ਜਮਨਾ ਨਦੀ ਵਾਲੀ ਧਰਤੀ) ਬਖਾਨ ਕਰੋ।

ਜਾ ਚਰ ਕਹਿ ਪਤਿ ਸਬਦ ਪ੍ਰਮਾਨਹੁ ॥

(ਫਿਰ) 'ਜਾ ਚਰ ਪਤਿ' ਸ਼ਬਦ ਜੋੜੋ।

ਸਤ੍ਰੁ ਸਬਦ ਕੋ ਬਹੁਰਿ ਭਣਿਜੈ ॥

ਮਗਰੋਂ 'ਸਤ੍ਰੁ' ਸ਼ਬਦ ਕਥਨ ਕਰੋ।

ਸਕਲ ਤੁਪਕ ਕੇ ਨਾਮ ਕਹਿਜੈ ॥੮੮੦॥

Uttering the word “Narkaantaknin” the beginning and then say ‘jaachar-pati-shatru” and in this way all the names of Tupak are spoken.880.

(ਇਸ ਨੂੰ) ਸਭ ਤੁਪਕ ਦਾ ਨਾਮ ਕਹੋ ॥੮੮੦॥

ਆਦਿ ਨਰਕਹਾਨਿਨਿ ਪਦ ਭਾਖੋ ॥

ਪਹਿਲਾਂ 'ਨਰਕ ਹਾਰਨਿਨਿ' (ਨਰਕਾਸੁਰ ਨੂੰ ਮਾਰਨ ਵਾਲੇ ਕ੍ਰਿਸ਼ਨ ਦੀ ਪਤਨੀ ਜਮਨਾ ਨਦੀ ਵਾਲੀ ਧਰਤੀ) ਪਦ ਕਹੋ।

ਜਾ ਚਰ ਕਹਿ ਨਾਇਕ ਪਦ ਰਾਖੋ ॥

(ਫਿਰ) 'ਜਾ ਚਰ ਨਾਇਕ' ਸ਼ਬਦ ਜੋੜੋ।

ਸਤ੍ਰੁ ਸਬਦ ਕੋ ਬਹੁਰਿ ਬਖਾਨਹੁ ॥

ਮਗਰੋਂ 'ਸਤ੍ਰੁ' ਸ਼ਬਦ ਦਾ ਬਖਾਨ ਕਰੋ।

ਸਭ ਸ੍ਰੀ ਨਾਮ ਤੁਪਕ ਕੇ ਜਾਨਹੁ ॥੮੮੧॥

Saying firstly the word “Narak-haanin”, then add the words “Jaachar-nayak-shatru” and know the names of Tupak.881.

ਇਸ ਨੂੰ ਸਭ ਤੁਪਕ ਦਾ ਨਾਮ ਸਮਝੋ ॥੮੮੧॥

ਸਤ੍ਰੁ ਘਾਇਨਨਿ ਆਦਿ ਭਣਿਜੈ ॥

ਪਹਿਲਾਂ 'ਸਤ੍ਰੁ ਘਾਇਨਨਿ' (ਵੈਰੀਆਂ ਨੂੰ ਮਾਰਨ ਵਾਲੇ ਕ੍ਰਿਸ਼ਨ ਦੀ ਪਤਨੀ ਜਮਨਾ ਵਾਲੀ ਧਰਤੀ) ਨੂੰ ਕਥਨ ਕਰੋ।

ਜਾ ਚਰ ਕਹਿ ਨਾਇਕ ਪਦ ਦਿਜੈ ॥

(ਫਿਰ) 'ਜਾ ਚਰ ਨਾਇਕ' ਪਦ ਨੂੰ ਜੋੜੋ।

ਸਤ੍ਰੁ ਸਬਦ ਕੋ ਬਹੁਰਿ ਬਖਾਨਹੁ ॥

ਮਗਰੋਂ 'ਸਤ੍ਰੁ' ਸ਼ਬਦ ਦਾ ਕਥਨ ਕਰੋ।

ਸਭ ਸ੍ਰੀ ਨਾਮ ਤੁਪਕ ਪਹਿਚਾਨਹੁ ॥੮੮੨॥

Utter firstly the word “Shatru-ghayanin”, then add “Jaachar-nayak” and after wards add the word “Shatru” and in this way know the names of Tupak.882.

(ਇਸ ਨੂੰ) ਸਭ ਤੁਪਕ ਦਾ ਨਾਮ ਕਰ ਕੇ ਪਛਾਣੋ ॥੮੮੨॥