ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ ॥
This night, I did not sleep with my Husband Lord, and now my body is suffering in pain.
ਮੈਂ (ਤਾਂ ਕੇਵਲ) ਅੱਜ (ਹੀ) ਪਿਆਰੇ ਨਾਲ ਨਹੀਂ ਸੁੱਤੀ (ਭਾਵ, ਮੈਂ ਤਾਂ ਕੇਵਲ ਅੱਜ ਹੀ ਪਿਆਰੇ ਪਤੀ-ਪਰਮਾਤਮਾ ਵਿਚ ਲੀਨ ਨਹੀਂ ਹੋਈ, ਤੇ ਹੁਣ) ਇਉਂ ਹੈ ਜਿਵੇਂ ਮੇਰਾ ਸਰੀਰ ਟੁੱਟ ਰਿਹਾ ਹੈ। ਸਿਉ = ਨਾਲ। ਅੰਗੁ = ਸਰੀਰ, ਜਿਸਮ। ਮੁੜਿ ਜਾਇ = ਟੁੱਟ ਰਿਹਾ ਹੈ। ਮੁੜੇ ਮੁੜਿ ਜਾਇ = ਮੁੜ ਮੁੜ ਜਾਂਦਾ ਹੈ, ਇਉਂ ਹੈ ਜਿਵੇਂ ਟੁੱਟ ਰਿਹਾ ਹੈ।
ਜਾਇ ਪੁਛਹੁ ਡੋਹਾਗਣੀ ਤੁਮ ਕਿਉ ਰੈਣਿ ਵਿਹਾਇ ॥੩੦॥
Go and ask the deserted bride, how she passes her night. ||30||
ਜਾ ਕੇ ਛੁੱਟੜਾਂ (ਮੰਦ-ਭਾਗਣਾਂ) ਨੂੰ ਪੁੱਛੋ ਕਿ ਤੁਹਾਡੀ (ਸਦਾ ਹੀ) ਰਾਤ ਕਿਵੇਂ ਬੀਤਦੀ ਹੈ (ਭਾਵ, ਮੈਨੂੰ ਤਾਂ ਅੱਜ ਹੀ ਥੋੜਾ ਚਿਰ ਪ੍ਰਭੂ ਵਿਸਰਿਆ ਹੈ ਤੇ ਮੈਂ ਦੁਖੀ ਹਾਂ। ਜਿਨ੍ਹਾਂ ਕਦੇ ਭੀ ਉਸ ਨੂੰ ਯਾਦ ਨਹੀਂ ਕੀਤਾ, ਉਹਨਾਂ ਦੀ ਤਾਂ ਸਾਰੀ ਉਮਰ ਹੀ ਦੁਖੀ ਗੁਜ਼ਰਦੀ ਹੋਵੇਗੀ) ॥੩੦॥ ਡੋਹਾਗਣੀ = ਦੁਹਾਗਣ, ਛੁੱਟੜ, ਪਤੀ ਤੋਂ ਵਿਛੁੜੀ ਹੋਈ, ਭਾਗ-ਹੀਣ, ਮੰਦ-ਭਾਗਣ। ਜਾਇ = ਜਾ ਕੇ। ਰੈਣਿ = ਰਾਤ (ਭਾਵ, ਸਾਰੀ ਜ਼ਿੰਦਗੀ-ਰੂਪ ਰਾਤ) ॥੩੦॥