ਪਉੜੀ

Pauree:

ਪਉੜੀ।

ਜੰਮਣੁ ਮਰਣੁ ਤਿਨੑ ਕਉ ਜੋ ਹਰਿ ਲੜਿ ਲਾਗੇ

Those who are attached to the hem of the Lord's robe, do not suffer birth and death.

ਜੋ ਮਨੁੱਖ ਪਰਮਾਤਮਾ ਦਾ ਆਸਰਾ ਲੈਂਦੇ ਹਨ, ਉਹਨਾਂ ਲਈ ਜਨਮ ਮਰਨ ਦਾ ਗੇੜ ਨਹੀਂ ਰਹਿੰਦਾ। ਲੜਿ ਲਾਗੇ = ਆਸਰਾ ਲਿਆ।

ਜੀਵਤ ਸੇ ਪਰਵਾਣੁ ਹੋਏ ਹਰਿ ਕੀਰਤਨਿ ਜਾਗੇ

Those who remain awake to the Kirtan of the Lord's Praises - their lives are approved.

ਉਹ ਇਸੇ ਜੀਵਨ ਵਿਚ (ਪ੍ਰਭੂ ਦੇ ਦਰ ਤੇ) ਕਬੂਲ ਹੋ ਜਾਂਦੇ ਹਨ (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਉਹ ਵਿਕਾਰਾਂ ਤੋਂ ਬਚੇ ਰਹਿੰਦੇ ਹਨ। ਜੀਵਤ = ਜੀਊਂਦੇ ਹੀ, ਇਸੇ ਜ਼ਿੰਦਗੀ ਵਿਚ। ਕੀਰਤਨਿ = ਕੀਰਤਨ ਨਾਲ, ਸਿਫ਼ਤਿ-ਸਾਲਾਹ ਕਰ ਕੇ। ਜਾਗੇ = ਸੁਚੇਤ ਰਹੇ, ਵਿਕਾਰਾਂ ਵਲੋਂ ਬਚੇ ਰਹੇ।

ਸਾਧਸੰਗੁ ਜਿਨ ਪਾਇਆ ਸੇਈ ਵਡਭਾਗੇ

Those who attain the Saadh Sangat, the Company of the Holy, are very fortunate.

ਓਹੀ ਮਨੁੱਖ ਵੱਡੇ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ (ਅਜਿਹੇ) ਗੁਰਮੁਖਾਂ ਦੀ ਸੰਗਤਿ ਹਾਸਲ ਹੁੰਦੀ ਹੈ,

ਨਾਇ ਵਿਸਰਿਐ ਧ੍ਰਿਗੁ ਜੀਵਣਾ ਤੂਟੇ ਕਚ ਧਾਗੇ

But those who forget the Name - their lives are cursed, and broken like thin strands of thread.

ਪਰ ਜੇ ਪ੍ਰਭੂ ਦਾ ਨਾਮ ਵਿਸਰ ਜਾਏ ਤਾਂ ਜੀਊਣਾ ਫਿਟਕਾਰ-ਜੋਗ ਹੈ ਟੁੱਟੇ ਹੋਏ ਕੱਚੇ ਧਾਗੇ ਵਾਂਗ (ਵਿਅਰਥ) ਹੈ। ਨਾਇ = {ਅਧਿਕਰਣ ਕਾਰਕ, ਇਕ-ਵਚਨ}। ਨਾਇ ਵਿਸਰਿਐ = {ਪੂਰਬ ਪੂਰਨ ਕਾਰਦੰਤਕ} ਜੇ ਨਾਮ ਵਿਸਰ ਜਾਏ।

ਨਾਨਕ ਧੂੜਿ ਪੁਨੀਤ ਸਾਧ ਲਖ ਕੋਟਿ ਪਿਰਾਗੇ ॥੧੬॥

O Nanak, the dust of the feet of the Holy is more sacred than hundreds of thousands, even millions of cleansing baths at sacred shrines. ||16||

ਹੇ ਨਾਨਕ! ਗੁਰਮੁਖਾਂ ਦੇ ਚਰਨਾਂ ਦੀ ਧੂੜ ਲੱਖਾਂ ਕ੍ਰੋੜਾਂ ਪ੍ਰਯਾਗ ਆਦਿਕ ਤੀਰਥਾਂ ਨਾਲੋਂ ਵਧੀਕ ਪਵਿੱਤ੍ਰ ਹੈ ॥੧੬॥ ਪੁਨੀਤ = ਪਵਿੱਤ੍ਰ। ਕੋਟਿ = ਕ੍ਰੋੜ। ਪਿਰਾਗ = ਪ੍ਰਯਾਗ ॥੧੬॥