ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ

Raag Sorat'h, The Word Of Devotee Bheekhan Jee:

ਰਾਗ ਸੋਰਠਿ ਵਿੱਚ ਭਗਤ ਭੀਖਨ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ

Tears well up in my eyes, my body has become weak, and my hair has become milky-white.

ਹੇ ਜੀਵ! (ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ। ਨੈਨਹੁ = ਅੱਖਾਂ ਵਿਚੋਂ। ਨੀਰੁ = ਪਾਣੀ। ਖੀਨਾ = ਕਮਜ਼ੋਰ, ਲਿੱਸਾ। ਦੁਧਵਾਨੀ = ਦੁੱਧ ਦੇ ਵੰਨ ਦੇ, ਦੁੱਧ ਵਰਗੇ ਚਿੱਟੇ।

ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥

My throat is tight, and I cannot utter even one word; what can I do now? I am a mere mortal. ||1||

ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ; ਅਜੇ (ਭੀ) ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅੱਧਿਆਸ ਨਹੀਂ ਛੱਡਦਾ?) ॥੧॥ ਰੂਧਾ = ਰੁਕਿਆ ਹੋਇਆ (ਕਫ ਨਾਲ)। ਕੰਠੁ = ਗਲਾ। ਪਰਾਨੀ = ਹੇ ਜੀਵ! ॥੧॥

ਰਾਮ ਰਾਇ ਹੋਹਿ ਬੈਦ ਬਨਵਾਰੀ

O Lord, my King, Gardener of the world-garden, be my Physician,

ਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ, ਹੋਹਿ = ਜੇ ਤੂੰ ਹੋਵੇਂ, ਜੇ ਤੂੰ ਬਣੇਂ। ਬਨਵਾਰੀ = {Skt. वनमालिन् adorned with a chaplet of wood flowers. ਜੰਗਲੀ ਫੁੱਲਾਂ ਦੀ ਮਾਲਾ ਪਾਣ ਵਾਲਾ। An epithet of Krishna} ਪਰਮਾਤਮਾ।

ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ

and save me, Your Saint. ||1||Pause||

ਤਾਂ ਤੂੰ ਆਪਣੇ ਸੰਤਾਂ ਨੂੰ (ਦੇਹ-ਅੱਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅੱਧਿਆਸ ਤੋਂ ਬਚਾ ਲੈਂਦਾ ਹੈਂ) ॥੧॥ ਰਹਾਉ ॥ ਲੇਹੁ ਉਬਾਰੀ = ਬਚਾ ਲੈਂਦੇ ਹੋ ॥੧॥ ਰਹਾਉ ॥

ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ

My head aches, my body is burning, and my heart is filled with anguish.

ਹੇ ਪ੍ਰਾਣੀ! (ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ। ਸਰੀਰਿ = ਸਰੀਰ ਵਿਚ। ਜਲਨਿ = ਸੜਨ। ਕਰਕ = ਦਰਦ।

ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥

Such is the disease that has struck me; there is no medicine to cure it. ||2||

(ਕਿਸ ਕਿਸ ਅੰਗ ਦਾ ਫ਼ਿਕਰ ਕਰੀਏ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ) ਇੱਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ) ॥੨॥ ਬੇਦਨ = ਰੋਗ। ਖਰੀ ਬੇਦਨ = ਵਡਾ ਰੋਗ। ਵਾ ਕਾ = ਉਸ ਦਾ। ਅਉਖਧੁ = ਦਾਰੂ, ਦਵਾਈ ॥੨॥

ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ

The Name of the Lord, the ambrosial, immaculate water, is the best medicine in the world.

(ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ। ਜਗਿ = ਜਗਤ ਵਿਚ। ਸਾਰਾ = ਸ੍ਰੇਸ਼ਟ।

ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥

By Guru's Grace, says servant Bheekhan, I have found the Door of Salvation. ||3||1||

ਦਾਸ ਭੀਖਣ ਆਖਦਾ ਹੈ-(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ ॥੩॥੧॥ ਗੁਰ ਪਰਸਾਦਿ = ਗੁਰੂ ਦੀ ਕਿਰਪਾ ਨਾਲ। ਪਾਵਉ = ਮੈਂ ਹਾਸਲ ਕਰਦਾ ਹਾਂ, ਮੈਂ ਪ੍ਰਾਪਤ ਕਰ ਲਿਆ ਹੈ। ਮੋਖ = ਮੁਕਤੀ, ਸਰੀਰਕ ਮੋਹ ਤੋਂ ਖ਼ਲਾਸੀ ਦੇਹ-ਅੱਧਿਆਸ ਤੋਂ ਅਜ਼ਾਦੀ। ਮੋਖ ਦੁਆਰਾ = ਮੁਕਤੀ ਦਾ ਰਸਤਾ, ਉਹ ਤਰੀਕਾ ਜਿਸ ਨਾਲ ਸਰੀਰਕ ਮੋਹ ਤੋਂ ਖ਼ਲਾਸੀ ਹੋ ਜਾਏ ॥੩॥੧॥