ਮਃ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ॥
Fareed, the world dances as it dances, and you dance with it as well.
ਹੇ ਫਰੀਦ! ਦੁਨੀਆ ਦੇ ਲੋਕ (ਵਾਜੇ ਹਨ ਜੋ ਮਾਇਆ ਦੇ) ਵਜਾਏ ਹੋਏ ਵੱਜ ਰਹੇ ਹਨ, ਤੂੰ ਭੀ ਉਹਨਾਂ ਦੇ ਨਾਲ ਹੀ ਵੱਜ ਰਿਹਾ ਹੈਂ, (ਭਾਵ, ਮਾਇਆ ਦਾ ਨਚਾਇਆ ਨੱਚ ਰਿਹਾ ਹੈਂ)। ਦੁਨੀ = ਦੁਨੀਆ, ਦੁਨੀਆ ਦੇ ਲੋਕ। ਵਜਾਈ = ਮਾਇਆ ਦੀ ਪ੍ਰੇਰੀ ਹੋਈ। ਨਾਲਿ = ਦੁਨੀਆ ਦੇ ਹੀ ਨਾਲਿ।
ਸੋਈ ਜੀਉ ਨ ਵਜਦਾ ਜਿਸੁ ਅਲਹੁ ਕਰਦਾ ਸਾਰ ॥੧੧੦॥
That soul alone does not dance with it, who is under the care of the Lord God. ||110||
ਉਹੀ (ਭਾਗਾਂ ਵਾਲਾ) ਜੀਵ (ਮਾਇਆ ਦਾ ਵਜਾਇਆ ਹੋਇਆ) ਨਹੀਂ ਵੱਜਦਾ, ਜਿਸ ਦੀ ਸੰਭਾਲ (ਰਾਖੀ) ਪਰਮਾਤਮਾ ਆਪ ਕਰਦਾ ਹੈ (ਸੋ, ਅੰਮ੍ਰਿਤ ਵੇਲੇ ਉੱਠ ਕੇ ਉਸ ਦੀ ਯਾਦ ਵਿਚ ਜੁੜ, ਤਾਕਿ ਤੇਰੀ ਭੀ ਸੰਭਾਲ ਹੋ ਸਕੇ) ॥੧੧੦॥ ਜਿਸੁ = ਜਿਸ ਦੀ। ਸਾਰ = ਸੰਭਾਲ। ਅਲਹੁ = ਪਰਮਾਤਮਾ ॥੧੧੦॥