ਚੇਤੁ ਬਸੰਤੁ ਭਲਾ ਭਵਰ ਸੁਹਾਵੜੇ

In the month of Chayt, the lovely spring has come, and the bumble bees hum with joy.

ਚੇਤ (ਦਾ ਮਹੀਨਾ) ਚੰਗਾ ਲੱਗਦਾ ਹੈ, (ਚੇਤ ਵਿਚ) ਬਸੰਤ (ਦਾ ਮੌਸਮ ਭੀ) ਪਿਆਰਾ ਲੱਗਦਾ ਹੈ, ਤੇ (ਫੁੱਲਾਂ ਉਤੇ ਬੈਠੇ ਹੋਏ) ਭਵਰ ਸੋਹਣੇ ਲੱਗਦੇ ਹਨ। ਸੁਹਾਵੜੇ = ਸੁਹਾਵਣੇ, ਸੋਹਣੇ।

ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ

The forest is blossoming in front of my door; if only my Beloved would return to my home!

(ਇਸ ਮਹੀਨੇ) ਖੁਲ੍ਹੀ ਜੂਹ ਵਿਚ ਬਨਸਪਤੀ ਨੂੰ ਫੁੱਲ ਲੱਗ ਪੈਂਦੇ ਹਨ। (ਮੇਰੇ ਹਿਰਦੇ ਦਾ ਕੌਲ-ਫੁੱਲ ਭੀ ਖਿੜ ਪਏ, ਜੇ) ਮੇਰਾ ਪਤੀ-ਪ੍ਰਭੂ ਹਿਰਦੇ-ਘਰ ਵਿਚ ਆ ਵੱਸੇ। ਬਨ = ਜੰਗਲ, ਬਨਸਪਤੀ, ਰੁੱਖ-ਬਿਰਖ, ਬੇਲ-ਬੂਟੇ। ਮੰਝ = ਵਿਚ। ਬਾਰਿ = ਜੂਹ, ਖੁਲ੍ਹੀ ਜ਼ਮੀਨ। ਮੈ ਪਿਰੁ = ਮੇਰਾ ਪਤੀ-ਪ੍ਰਭੂ। ਬਾਹੁੜੈ = ਆ ਜਾਏ।

ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ

If her Husband Lord does not return home, how can the soul-bride find peace? Her body is wasting away with the sorrow of separation.

ਜਿਸ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਹਿਰਦੇ-ਘਰ ਵਿਚ ਨਾਹ ਆ ਵੱਸੇ, ਉਸ ਜੀਵ-ਇਸਤ੍ਰੀ ਨੂੰ ਆਤਮਕ ਆਨੰਦ ਨਹੀਂ ਆ ਸਕਦਾ, ਉਸ ਦਾ ਸਰੀਰ (ਪ੍ਰਭੂ ਤੋਂ) ਵਿਛੋੜੇ ਦੇ ਕਾਰਨ (ਕਾਮਾਦਿਕ ਵੈਰੀਆਂ ਦੇ) ਹੱਲਿਆਂ ਨਾਲ ਕਮਜ਼ੋਰ ਹੋ ਜਾਂਦਾ ਹੈ। ਧਨ = ਇਸਤ੍ਰੀ। ਬਿਰਹਿ = ਵਿਛੋੜੇ ਵਿਚ। ਛੀਜੈ = ਛਿੱਜਦਾ ਹੈ, ਟੁੱਟਦਾ ਹੈ, ਦੁਖੀ ਹੁੰਦਾ ਹੈ।

ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ

The beautiful song-bird sings, perched on the mango tree; but how can I endure the pain in the depths of my being?

(ਚੇਤਰ ਦੇ ਮਹੀਨੇ) ਕੋਇਲ ਅੰਬ ਦੇ ਰੁੱਖ ਉਤੇ ਮਿੱਠੇ ਬੋਲ ਬੋਲਦੀ ਹੈ (ਵਿਜੋਗਣ ਨੂੰ ਇਹ ਬੋਲ ਮਿੱਠੇ ਨਹੀਂ ਲੱਗਦੇ, ਚੋਭਵੇਂ ਦੁਖਦਾਈ ਲੱਗਦੇ ਹਨ, ਤੇ ਵਿਛੋੜੇ ਦਾ) ਦੁੱਖ ਉਸ ਪਾਸੋਂ ਹਿਰਦੇ ਵਿਚ ਸਹਾਰਿਆ ਨਹੀਂ ਜਾਂਦਾ। ਅੰਬਿ = ਅੰਬ (ਦੇ ਰੁੱਖ) ਉਤੇ। ਅੰਕਿ = ਹਿਰਦੇ ਵਿਚ।

ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ

The bumble bee is buzzing around the flowering branches; but how can I survive? I am dying, O my mother!

ਹੇ ਮਾਂ! ਮੇਰਾ ਮਨ-ਭੌਰਾ (ਅੰਦਰਲੇ ਖਿੜੇ ਹੋਏ ਹਿਰਦੇ-ਕਮਲ ਨੂੰ ਛੱਡ ਕੇ ਦੁਨੀਆ ਦੇ ਰੰਗ-ਤਮਾਸ਼ਿਆਂ ਦੇ) ਫੁੱਲਾਂ ਤੇ ਡਾਲੀਆਂ ਉਤੇ ਭਟਕਦਾ ਫਿਰਦਾ ਹੈ। ਇਹ ਆਤਮਕ ਜੀਵਨ ਨਹੀਂ ਹੈ, ਇਹ ਤਾਂ ਆਤਮਕ ਮੌਤ ਹੈ। ਮਰੁ = ਮੌਤ, ਆਤਮਕ ਮੌਤ। ਮਾਏ = ਹੇ ਮਾਂ!

ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥

O Nanak, in Chayt, peace is easily obtained, if the soul-bride obtains the Lord as her Husband, within the home of her own heart. ||5||

ਹੇ ਨਾਨਕ! ਚੇਤਰ ਦੇ ਮਹੀਨੇ ਵਿਚ (ਬਸੰਤ ਦੇ ਮੌਸਮ ਵਿਚ) ਜੀਵ-ਇਸਤ੍ਰੀ ਅਡੋਲ ਅਵਸਥਾ ਵਿਚ ਟਿਕ ਕੇ ਆਤਮਕ ਆਨੰਦ ਮਾਣਦੀ ਹੈ, ਜੇ ਜੀਵ-ਇਸਤ੍ਰੀ (ਆਪਣੇ ਹਿਰਦੇ-) ਘਰ ਵਿਚ ਪ੍ਰਭੂ-ਪਤੀ ਨੂੰ ਲੱਭ ਲਏ ॥੫॥ ਵਰੁ = ਖਸਮ, ਪਤੀ। ਘਰਿ = ਹਿਰਦੇ-ਘਰ ਵਿਚ। ਧਨ = ਜੀਵ-ਇਸਤ੍ਰੀ। ਪਾਏ = ਲੱਭ ਲਏ ॥੫॥