ਸਲੋਕੁ ॥
Salok:
ਸਲੋਕ।
ਹਉ ਹਉ ਕਰਤ ਬਿਹਾਨੀਆ ਸਾਕਤ ਮੁਗਧ ਅਜਾਨ ॥
Acting in egotism, selfishness and conceit, the foolish, ignorant, faithless cynic wastes his life.
ਮਾਇਆ-ਗ੍ਰਸੇ ਮੂਰਖ ਬੇਸਮਝ ਮਨੁੱਖਾਂ ਦੀ ਉਮਰ ਇਸੇ ਵਹਣ ਵਿਚ ਬੀਤ ਜਾਂਦੀ ਹੈ ਕਿ ਮੈਂ ਹੀ ਵੱਡਾ ਹੋਵਾਂ, ਮੈਂ ਹੀ ਹੋਵਾਂ। ਹਉ ਹਉ = ਮੈਂ (ਹੀ ਹੋਵਾਂ) ਮੈਂ (ਹੀ ਵੱਡਾ ਬਣਾਂ)। ਸਾਕਤ = ਮਾਇਆ-ਗ੍ਰਸੇ ਜੀਵ। ਮੁਗਧ = ਮੂਰਖ।
ੜੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ ਕਮਾਨ ॥੧॥
He dies in agony, like one dying of thirst; O Nanak, this is because of the deeds he has done. ||1||
ਹੇ ਨਾਨਕ! ਹਉਮੈ ਦੇ ਆਸਰੇ ਕੀਤੇ ਕੰਮਾਂ (ਦੇ ਸੰਸਕਾਰਾਂ) ਦੇ ਕਾਰਨ, ਹਉਮੈ ਦਾ ਕੰਡਾ ਚੁਭ ਚੁਭ ਕੇ ਹੀ ਉਹਨਾਂ ਦੀ ਆਤਮਕ ਮੌਤ ਹੋ ਜਾਂਦੀ ਹੈ, ਜਿਵੇਂ ਕੋਈ ਤ੍ਰਿਹਾਇਆ (ਪਾਣੀ ਖੁਣੋਂ ਮਰਦਾ ਹੈ, ਉਹ ਆਤਮਕ ਸੁਖ ਬਾਝੋਂ ਤੜਫਦੇ ਹਨ) ॥੧॥ ੜੜਕਿ = (ਹਉਮੈ ਦਾ ਕੰਡਾ) ਚੁਭ ਚੁਭ ਕੇ। ਮੁਏ = ਆਤਮਕ ਮੌਤੇ ਮਰਦੇ ਹਨ, ਆਤਮਕ ਆਨੰਦ ਗਵਾ ਲੈਂਦੇ ਹਨ। ਤ੍ਰਿਖਾਵੰਤ = ਤਿਹਾਇਆ। ਕਿਰਤਿ = ਕਿਰਤ ਅਨੁਸਾਰ। ਕਿਰਤਿ ਕਮਾਨ = ਕਮਾਈ ਹੋਈ ਕਿਰਤ ਅਨੁਸਾਰ, ਹਉਮੈ ਦੇ ਆਸਰੇ ਕੀਤੇ ਕਰਮਾਂ ਅਨੁਸਾਰ ॥੧॥