ਪ੍ਰਭਾਤੀ ਮਹਲਾ ੩ ਬਿਭਾਸ ॥
Prabhaatee, Third Mehl, Bibhaas:
ਰਾਗ ਪ੍ਰਭਾਤੀ/ਬਿਭਾਗ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥
By Guru's Grace, see that the Temple of the Lord is within you.
ਤੂੰ ਗੁਰੂ ਦੀ ਕਿਰਪਾ ਨਾਲ ਵੇਖ, ਪਰਮਾਤਮਾ ਦਾ ਘਰ ਤੇਰੇ ਨਾਲ ਹੈ (ਤੇਰੇ ਅੰਦਰ ਹੀ ਹੈ। ਗੁਰ ਪਰਸਾਦੀ = ਗੁਰ ਪਰਸਾਦਿ, ਗੁਰੂ ਦੀ ਕਿਰਪਾ ਨਾਲ।
ਹਰਿ ਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮੑਾਲਿ ॥੧॥
The Temple of the Lord is found through the Word of the Shabad; contemplate the Lord's Name. ||1||
ਇਸ) 'ਹਰਿ ਮੰਦਰ' ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਲੱਭਿਆ ਜਾ ਸਕਦਾ ਹੈ (ਗੁਰੂ ਦੇ ਸ਼ਬਦ ਵਿਚ ਜੁੜ, ਅਤੇ) ਪਰਮਾਤਮਾ ਦਾ ਨਾਮ ਆਪਣੇ ਅੰਦਰ ਸਾਂਭ ਕੇ ਰੱਖ ॥੧॥ ਸਬਦੇ = ਸਬਦਿ ਹੀ, ਸ਼ਬਦ ਦੀ ਰਾਹੀਂ ਹੀ। ਖੋਜੀਐ = ਖੋਜਿਆ ਜਾ ਸਕਦਾ ਹੈ। ਨਾਮੋ = ਨਾਮ ਹੀ। ਲੇਹੁ ਸਮ੍ਹ੍ਹਾਲਿ = ਸੰਭਾਲ ਲੈ; ਸਾਂਭ ਰੱਖ ॥੧॥
ਮਨ ਮੇਰੇ ਸਬਦਿ ਰਪੈ ਰੰਗੁ ਹੋਇ ॥
O my mind, be joyfully attuned to the Shabad.
ਹੇ ਮੇਰੇ ਮਨ! (ਜਿਹੜਾ ਮਨੁੱਖ ਗੁਰੂ ਦੇ) ਸ਼ਬਦ ਵਿਚ ਰੰਗਿਆ ਜਾਂਦਾ ਹੈ (ਉਸ ਦੇ ਮਨ ਨੂੰ ਪਰਮਾਤਮਾ ਦੀ ਭਗਤੀ ਦਾ) ਰੰਗ ਚੜ੍ਹ ਜਾਂਦਾ ਹੈ। ਮਨ = ਹੇ ਮਨ! ਰਪੈ = (ਜਿਹੜਾ ਮਨੁੱਖ) ਰੰਗਿਆ ਜਾਂਦਾ ਹੈ। ਰੰਗੁ = (ਪ੍ਰਭੂ ਦੇ ਪਿਆਰ ਦਾ) ਰੰਗ।
ਸਚੀ ਭਗਤਿ ਸਚਾ ਹਰਿ ਮੰਦਰੁ ਪ੍ਰਗਟੀ ਸਾਚੀ ਸੋਇ ॥੧॥ ਰਹਾਉ ॥
True is devotional worship, and True is the Temple of the Lord; True is His Manifest Glory. ||1||Pause||
ਉਸ ਨੂੰ ਸਦਾ-ਥਿਰ ਪ੍ਰਭੂ ਦੀ ਭਗਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਸੋਭਾ ਸਦਾ ਲਈ (ਲੋਕ ਪਰਲੋਕ ਵਿਚ) ਖਿਲਰ ਜਾਂਦੀ ਹੈ। (ਉਸ ਮਨੁੱਖ ਦਾ ਸਰੀਰ) ਪਰਮਾਤਮਾ ਦਾ ਕਦੇ ਨਾਹ ਡੋਲਣ ਵਾਲਾ ਘਰ ਬਣ ਜਾਂਦਾ ਹੈ (ਉਸ ਦਾ ਸਰੀਰ ਅਜਿਹਾ 'ਹਰਿ ਮੰਦਰ' ਬਣ ਜਾਂਦਾ ਹੈ ਜਿਸ ਨੂੰ ਵਿਕਾਰਾਂ ਦਾ ਝੱਖੜ ਹਿਲਾ ਨਹੀਂ ਸਕਦਾ) ॥੧॥ ਰਹਾਉ ॥ ਸਚੀ ਭਗਤਿ = ਸਦਾ-ਥਿਰ ਪ੍ਰਭੂ ਦੀ ਭਗਤੀ। ਸਚਾ = ਸਦਾ ਕਾਇਮ ਰਹਿਣ ਵਾਲਾ, ਕਦੇ ਨਾਹ ਡੋਲਣ ਵਾਲਾ। ਸੋਇ = ਸੋਭਾ ॥੧॥ ਰਹਾਉ ॥
ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥
This body is the Temple of the Lord, in which the jewel of spiritual wisdom is revealed.
(ਮਨੁੱਖ ਦਾ) ਇਹ ਸਰੀਰ 'ਹਰਿ-ਮੰਦਰ' ਹੈ (ਪਰ ਇਹ ਭੇਤ ਸਤਿਗੁਰੂ ਦੀ ਬਖ਼ਸ਼ੀ) ਆਤਮਕ ਜੀਵਨ ਦੀ ਕੀਮਤੀ ਸੂਝ ਦੀ ਰਾਹੀਂ ਖੁਲ੍ਹਦਾ ਹੈ। ਗਿਆਨਿ = ਆਤਮਕ ਜੀਵਨ ਦੀ ਸੂਝ ਦੀ ਰਾਹੀਂ। ਰਤਨਿ = ਰਤਨ ਦੀ ਰਾਹੀਂ।
ਮਨਮੁਖ ਮੂਲੁ ਨ ਜਾਣਨੀ ਮਾਣਸਿ ਹਰਿ ਮੰਦਰੁ ਨ ਹੋਇ ॥੨॥
The self-willed manmukhs do not know anything at all; they do not believe that the Lord's Temple is within. ||2||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਜਗਤ ਦੇ) ਮੂਲ (ਪਰਮਾਤਮਾ) ਨਾਲ ਸਾਂਝ ਨਹੀਂ ਪਾਂਦੇ (ਇਸ ਵਾਸਤੇ ਉਹ ਸਮਝਦੇ ਹਨ ਕਿ) ਮਨੁੱਖ ਦੇ ਅੰਦਰ 'ਹਰਿ-ਮੰਦਰ' ਨਹੀਂ ਹੋ ਸਕਦਾ ॥੨॥ ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਨ ਜਾਣਨੀ = ਨ ਜਾਣਨਿ, ਨਹੀਂ ਜਾਣਦੇ (ਬਹੁ-ਵਚਨ)। ਮਾਣਸਿ = ਮਨੁੱਖ ਦੇ ਅੰਦਰ ॥੨॥
ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ ॥
The Dear Lord created the Temple of the Lord; He adorns it by His Will.
(ਇਹ ਮਨੁੱਖਾ ਸਰੀਰ) 'ਹਰਿ-ਮੰਦਰ' ਪ੍ਰਭੂ ਜੀ ਨੇ ਆਪ ਬਣਾਇਆ ਹੈ (ਅਤੇ ਆਪਣੇ) ਹੁਕਮ ਨਾਲ ਸਜਾ ਰੱਖਿਆ ਹੈ। ਸਾਜਿਆ = ਬਣਾਇਆ। ਹੁਕਮਿ = (ਆਪਣੇ) ਹੁਕਮ ਨਾਲ। ਰਖਿਆ ਸਵਾਰਿ = ਸੋਹਣਾ ਬਣਾ ਦਿੱਤਾ ਹੈ।
ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਨ ਮੇਟਣਹਾਰੁ ॥੩॥
All act according to their pre-ordained destiny; no one can erase it. ||3||
ਧੁਰ ਦਰਗਾਹ ਤੋਂ (ਹਰੇਕ ਮਨੁੱਖ ਦੇ ਕੀਤੇ ਕਰਮਾਂ ਅਨੁਸਾਰ ਜਿਹੜਾ) ਲੇਖ (ਹਰੇਕ ਸਰੀਰ-ਹਰਿ-ਮੰਦਰ ਵਿਚ) ਲਿਖਿਆ ਜਾਂਦਾ ਹੈ ਉਸ ਲੇਖ ਅਨੁਸਾਰ ਹਰੇਕ ਪ੍ਰਾਣੀ ਨੂੰ ਤੁਰਨਾ ਪੈਂਦਾ ਹੈ। ਕੋਈ ਮਨੁੱਖ (ਆਪਣੇ ਕਿਸੇ ਉੱਦਮ ਨਾਲ ਉਸ ਲੇਖ ਨੂੰ) ਮਿਟਾਣ ਜੋਗਾ ਨਹੀਂ ਹੈ ॥੩॥ ਧੁਰਿ = ਧੁਰ ਦਰਗਾਹ ਤੋਂ। ਲੇਖੁ = (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ) ਲੇਖ। ਸੁ = ਉਹ ਲੇਖ ॥੩॥
ਸਬਦੁ ਚੀਨੑਿ ਸੁਖੁ ਪਾਇਆ ਸਚੈ ਨਾਇ ਪਿਆਰ ॥
Contemplating the Shabad, peace is obtained, loving the True Name.
(ਗੁਰੂ ਦੇ ਸ਼ਬਦ ਦੀ ਰਾਹੀਂ) ਸਦਾ-ਥਿਰ ਹਰਿ-ਨਾਮ ਵਿਚ (ਜਿਸ ਮਨੁੱਖ ਨੇ) ਪਿਆਰ ਪਾਇਆ, ਉਸ ਨੇ ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਆਤਮਕ ਆਨੰਦ ਪ੍ਰਾਪਤ ਕੀਤਾ। ਚੀਨ੍ਹ੍ਹਿ = ਪਛਾਣ ਕੇ। ਨਾਇ = ਨਾਮ ਵਿਚ। ਸਚੈ ਨਾਇ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ।
ਹਰਿ ਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ ਅਪਾਰ ॥੪॥
The Temple of the Lord is embellished with the Shabad; it is an Infinite Fortress of God. ||4||
(ਉਸ ਮਨੁੱਖ ਦਾ ਸਰੀਰ-) ਹਰਿ-ਮੰਦਰ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸੋਹਣਾ ਬਣ ਗਿਆ, (ਉਹ ਹਰਿ-ਮੰਦਰ) ਬੇਅੰਤ ਪ੍ਰਭੂ (ਦੇ ਨਿਵਾਸ) ਵਾਸਤੇ (ਮਾਨੋ) ਸੋਨੇ ਦਾ ਕਿਲ੍ਹਾ ਬਣ ਗਿਆ ॥੪॥ ਸਬਦੇ = ਸ਼ਬਦ ਦੀ ਬਰਕਤਿ ਨਾਲ। ਕੰਚਨੁ = ਸੋਨਾ। ਕੋਟੁ = ਕਿਲਾ। ਅਪਾਰ ਕੋਟੁ = ਬੇਅੰਤ ਪ੍ਰਭੂ ਦਾ ਕਿਲ੍ਹਾ ॥੪॥
ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥
This world is the Temple of the Lord; without the Guru, there is only pitch darkness.
ਇਹ ਸਾਰਾ ਸੰਸਾਰ ਭੀ 'ਹਰਿ-ਮੰਦਰ' ਹੀ ਹੈ (ਪਰਮਾਤਮਾ ਦੇ ਰਹਿਣ ਦਾ ਘਰ ਹੈ)। ਪਰ ਗੁਰੂ (ਦੀ ਸਰਨ) ਤੋਂ ਬਿਨਾ (ਆਤਮਕ ਜੀਵਨ ਵਲੋਂ) ਘੁੱਪ ਹਨੇਰਾ ਬਣਿਆ ਰਹਿੰਦਾ ਹੈ (ਤੇ, ਜੀਵਾਂ ਨੂੰ ਇਸ ਭੇਤ ਦੀ ਸਮਝ ਨਹੀਂ ਪੈਂਦੀ)। ਘੋਰੰਧਾਰ = ਘੋਰ ਅੰਧਾਰ, ਘੁੱਪ ਹਨੇਰਾ।
ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ ॥੫॥
The blind and foolish self-willed manmukhs worship in the love of duality. ||5||
ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ, ਆਤਮਕ ਜੀਵਨ ਵਲੋਂ ਅੰਨ੍ਹੇ ਹੋਏ ਹੋਏ ਮੂਰਖ ਮਨੁੱਖ (ਪਰਮਾਤਮਾ ਤੋਂ ਬਿਨਾ) ਹੋਰ ਨਾਲ ਪਿਆਰ ਪਾ ਕੇ ਉਸ ਨੂੰ ਪੂਜਦੇ-ਸਤਕਾਰਦੇ ਰਹਿੰਦੇ ਹਨ ॥੫॥ ਦੂਜਾ = ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ। ਭਾਉ ਕਰਿ = ਪਿਆਰ ਪਾ ਕੇ। ਅੰਧ = ਅੰਨ੍ਹੇ। ਗਵਾਰ = ਮੂਰਖ ॥੫॥
ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥
One's body and social status do not go along to that place, where all are called to account.
ਜਿੱਥੇ (ਪਰਮਾਤਮਾ ਦੀ ਦਰਗਾਹ ਵਿਚ ਮਨੁੱਖ ਪਾਸੋਂ ਉਸ ਦੇ ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ (ਮਨੁੱਖ ਦੇ ਨਾਲ) ਨਾਹ (ਇਹ) ਸਰੀਰ ਜਾਂਦਾ ਹੈ ਨਾਹ (ਉੱਚੀ ਨੀਵੀਂ) ਜਾਤਿ ਜਾਂਦੀ ਹੈ। ਮੰਗੀਐ = ਮੰਗਿਆ ਜਾਂਦਾ ਹੈ। ਦੇਹ = ਸਰੀਰ। ਜਾਇ = ਜਾਂਦੀ।
ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥੬॥
Those who are attuned to Truth are saved; those in the love of duality are miserable. ||6||
(ਜਿਹੜੇ ਮਨੁੱਖ) ਸਦਾ-ਥਿਰ ਹਰਿ-ਨਾਮ ਵਿਚ ਰੰਗੇ ਰਹਿੰਦੇ ਹਨ, ਉਹ (ਉਥੇ ਲੇਖਾ ਹੋਣ ਸਮੇ) ਸੁਰਖ਼ਰੂ ਹੋ ਜਾਂਦੇ ਹਨ, (ਜਿਹੜੇ) ਮਾਇਆ ਦੇ ਪਿਆਰ ਵਿਚ (ਹੀ ਜ਼ਿੰਦਗੀ ਦੇ ਦਿਨ ਗੁਜ਼ਾਰ ਜਾਂਦੇ ਹਨ, ਉਹ ਉਥੇ) ਦੁਖੀ ਹੁੰਦੇ ਹਨ ॥੬॥ ਸਾਚਿ = ਸਦਾ-ਥਿਰ ਪ੍ਰਭੂ ਵਿਚ। ਰਤੇ = ਰੰਗੇ ਹੋਏ। ਸੇ = ਉਹ (ਬਹੁ-ਵਚਨ)। ਉਬਰੇ = (ਲੇਖੇ ਵਿਚ) ਸੁਰਖ਼ਰੂ ਹੋ ਜਾਂਦੇ ਹਨ। ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਹੋਰ ਦੇ ਪਿਆਰ ਵਿਚ ॥੬॥
ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥
The treasure of the Naam is within the Temple of the Lord. The idiotic fools do not realize this.
(ਇਸ ਸਰੀਰ-) 'ਹਰਿ-ਮੰਦਰ' ਵਿਚ ਪਰਮਾਤਮਾ ਦਾ ਨਾਮ (ਮਨੁੱਖ ਵਾਸਤੇ) ਖ਼ਜ਼ਾਨਾ ਹੈ, ਪਰ ਮੂਰਖ ਬੰਦੇ (ਇਹ ਗੱਲ) ਨਹੀਂ ਸਮਝਦੇ। ਨਿਧਾਨੁ = ਖ਼ਜ਼ਾਨਾ। ਬੂਝਹਿ = ਸਮਝਦੇ (ਬਹੁ-ਵਚਨ)।
ਗੁਰ ਪਰਸਾਦੀ ਚੀਨੑਿਆ ਹਰਿ ਰਾਖਿਆ ਉਰਿ ਧਾਰਿ ॥੭॥
By Guru's Grace, I have realized this. I keep the Lord enshrined within my heart. ||7||
ਜਿਨ੍ਹਾਂ ਨੇ ਗੁਰੂ ਦੀ ਕਿਰਪਾ ਨਾਲ (ਇਹ ਭੇਤ) ਸਮਝ ਲਿਆ, ਉਹਨਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ ਲਿਆ ॥੭॥ ਪਰਸਾਦੀ = ਕਿਰਪਾ ਨਾਲ। ਚੀਨ੍ਹ੍ਹਿਆ = ਪਛਾਣਿਆ। ਉਰਿ = ਹਿਰਦੇ ਵਿਚ। ਰਾਖਿਆ ਧਾਰਿ = ਟਿਕਾ ਕੇ ਰੱਖਿਆ ॥੭॥
ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ ॥
Those who are attuned to the love of the Shabad know the Guru, through the Word of the Guru's Bani.
ਜਿਹੜੇ ਮਨੁੱਖ (ਗੁਰੂ ਦੀ ਰਾਹੀਂ ਪਰਮਾਤਮਾ ਨਾਲ) ਪਿਆਰ ਬਣਾ ਕੇ ਗੁਰੂ ਦੇ ਸ਼ਬਦ ਵਿਚ ਰੰਗੇ ਰਹਿੰਦੇ ਹਨ, ਉਹ ਮਨੁੱਖ ਗੁਰੂ ਪਾਸੋਂ ਗੁਰੂ ਦੀ ਬਾਣੀ (ਦੀ ਕਦਰ) ਸਮਝ ਲੈਂਦੇ ਹਨ। ਤੇ = ਤੋਂ। ਜਾਤੀ = (ਕਦਰ) ਸਮਝ ਲਈ। ਜਿ = ਜਿਹੜੇ ਮਨੁੱਖ। ਰਤੇ = ਰੰਗੇ ਹੋਏ। ਰੰਗ ਲਾਇ = ਪਿਆਰ ਬਣਾ ਕੇ।
ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥੮॥
Sacred, pure and immaculate are those humble beings who are absorbed in the Name of the Lord. ||8||
ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਰਹਿ ਕੇ ਸੁੱਚੇ ਪਵਿੱਤਰ ਜੀਵਨ ਵਾਲੇ ਬਣ ਜਾਂਦੇ ਹਨ ॥੮॥ ਪਾਵਨ = ਪਵਿੱਤਰ। ਕੈ ਨਾਮਿ = ਦੇ ਨਾਮ ਵਿਚ। ਸਮਾਇ = ਲੀਨ ਹੋ ਕੇ ॥੮॥
ਹਰਿ ਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ ॥
The Temple of the Lord is the Lord's Shop; He embellishes it with the Word of His Shabad.
(ਇਹ ਮਨੁੱਖਾ ਸਰੀਰ) 'ਹਰਿ-ਮੰਦਰ' ਪਰਮਾਤਮਾ (ਦੇ ਨਾਮ-ਵੱਖਰ) ਦਾ ਹੱਟ ਹੈ, ਇਸ (ਹੱਟ) ਨੂੰ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸਜਾ ਕੇ ਰੱਖਿਆ ਜਾ ਸਕਦਾ ਹੈ। ਹਾਟੁ = ਦੁਕਾਨ, ਹੱਟ। ਸਬਦਿ = ਸ਼ਬਦ ਦੀ ਰਾਹੀਂ। ਸਵਾਰਿ = ਸਜਾ ਕੇ।
ਤਿਸੁ ਵਿਚਿ ਸਉਦਾ ਏਕੁ ਨਾਮੁ ਗੁਰਮੁਖਿ ਲੈਨਿ ਸਵਾਰਿ ॥੯॥
In that shop is the merchandise of the One Name; the Gurmukhs adorn themselves with it. ||9||
ਇਸ (ਸਰੀਰ ਹੱਟ) ਵਿਚ ਪਰਮਾਤਮਾ ਦਾ ਨਾਮ-ਸੌਦਾ (ਮਿਲ ਸਕਦਾ) ਹੈ। (ਪਰ ਸਿਰਫ਼) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਹੀ ਆਪਣੇ ਜੀਵਨ ਨੂੰ) ਸੋਹਣਾ ਬਣਾ ਕੇ (ਇਹ ਸੌਦਾ) ਲੈਂਦੇ ਹਨ ॥੯॥ ਤਿਸੁ ਵਿਚਿ = ਉਸ (ਸਰੀਰ-) ਹੱਟ ਵਿਚ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ। ਲੈਨਿ = ਲੈਂਦੇ ਹਨ (ਬਹੁ-ਵਚਨ) ॥੯॥
ਹਰਿ ਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ ॥
The mind is like iron slag, within the Temple of the Lord; it is lured by the love of duality.
(ਜਿਹੜਾ ਮਨੁੱਖ) ਮਾਇਆ ਦੇ ਮੋਹ ਵਿਚ (ਫਸ ਕੇ ਆਤਮਕ ਜੀਵਨ ਦੀ ਰਾਸਿ-ਪੂੰਜੀ) ਲੁਟਾ ਬੈਠਦਾ ਹੈ, (ਉਸ ਦਾ) ਮਨ (ਇਸ ਸਰੀਰ-) ਹਰਿ-ਮੰਦਰ ਵਿਚ ਲੋਹਾ (ਹੀ ਬਣਿਆ ਰਹਿੰਦਾ) ਹੈ। ਲੋਹਟੁ = ਲੋਹਾ। ਮੋਹਿਆ = ਠੱਗਿਆ ਹੋਇਆ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ।
ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥੧੦॥
Meeting with the Guru, the Philosopher's Stone, the mind is transformed into gold. Its value cannot be described. ||10||
(ਪਰ, ਹਾਂ) ਜੇ ਗੁਰੂ-ਪਾਰਸ ਮਿਲ ਪਏ (ਤਾਂ ਲੋਹੇ ਵਰਗਾ ਨਿਕੰਮਾ ਬਣਿਆ ਉਸ ਦਾ ਮਨ) ਸੋਨਾ ਹੋ ਜਾਂਦਾ ਹੈ (ਫਿਰ ਉਹ ਇਤਨੇ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ ਕਿ ਉਸ ਦਾ) ਮੁੱਲ ਨਹੀਂ ਦੱਸਿਆ ਜਾ ਸਕਦਾ ॥੧੦॥ ਪਾਰਸਿ ਭੇਟਿਐ = ਜੇ (ਗੁਰੂ-) ਪਾਰਸ ਨੂੰ ਮਿਲ ਪਏ। ਕੰਚਨੁ = ਸੋਨਾ ॥੧੦॥
ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥
The Lord abides within the Temple of the Lord. He is pervading in all.
(ਇਸ ਸਰੀਰ-) 'ਹਰਿ-ਮੰਦਰ' ਵਿਚ ਪਰਮਾਤਮਾ (ਆਪ) ਵੱਸਦਾ ਹੈ, ਉਹ ਪਰਮਾਤਮਾ ਸਭ ਜੀਵਾਂ ਵਿਚ ਹੀ ਇਕ-ਰਸ ਵੱਸ ਰਿਹਾ ਹੈ। ਸਰਬ ਨਿਰੰਤਰਿ = ਸਭ ਜੀਵਾਂ ਦੇ ਅੰਦਰ ਇਕ-ਰਸ।
ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥੧੧॥੧॥
O Nanak, the Gurmukhs trade in the merchandise of Truth. ||11||1||
ਹੇ ਨਾਨਕ! (ਸਰਬ-ਨਿਵਾਸੀ ਪ੍ਰਭੂ ਦੇ ਨਾਮ ਦਾ ਸੌਦਾ) ਗੁਰੂ ਦੀ ਰਾਹੀਂ ਵਣਜਿਆ ਜਾ ਸਕਦਾ ਹੈ। ਇਹ ਸੌਦਾ ਸਦਾ ਕਾਇਮ ਰਹਿਣ ਵਾਲਾ ਸੌਦਾ ਹੈ ॥੧੧॥੧॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਵਣਜੀਐ = ਵਣਜ ਕੀਤਾ ਜਾ ਸਕਦਾ ਹੈ ॥੧੧॥੧॥