ਰਾਗੁ ਸੂਹੀ ਛੰਤ ਮਹਲਾ ਘਰੁ

Raag Soohee, Chhant, Third Mehl, Second House:

ਰਾਗ ਸੂਹੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਛੰਤ' (ਛੰਦ)।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸੁਖ ਸੋਹਿਲੜਾ ਹਰਿ ਧਿਆਵਹੁ

Meditate on the Lord, and find peace and pleasure.

ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਸੁਖ = ਆਤਮਕ ਆਨੰਦ। ਸੋਹਿਲੜਾ = {सुख केल:ਸੋਹਿਲਾ} ਖ਼ੁਸ਼ੀ ਪੈਦਾ ਕਰਨ ਵਾਲਾ ਗੀਤ।

ਗੁਰਮੁਖਿ ਹਰਿ ਫਲੁ ਪਾਵਹੁ

As Gurmukh, obtain the Lord's fruitful rewards.

ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ।

ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ

As Gurmukh, obtain the fruit of the Lord, and meditate on the Lord's Name; the pains of countless lifetimes shall be erased.

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਨਿਵਾਰੇ = ਦੂਰ ਕਰਦਾ ਹੈ।

ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ

I am a sacrifice to my Guru, who has arranged and resolved all my affairs.

ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ। ਵਿਟਹੁ = ਤੋਂ। ਬਲਿਹਾਰੀ = ਸਦਕੇ। ਜਿਨਿ = ਜਿਸ (ਗੁਰੂ) ਨੇ। ਸਭਿ = ਸਾਰੇ।

ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ

The Lord God will bestow His Grace, if you meditate on the Lord; O humble servant of the Lord, you shall obtain the fruit of peace.

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਜਾਪਹੁ = ਜਪਿਆ ਕਰੋ।

ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥

Says Nanak, listen O humble Sibling of Destiny: meditate on the Lord, and find peace and pleasure. ||1||

ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ ॥੧॥ ਨਾਨਕੁ ਕਹੈ = ਨਾਨਕ ਆਖਦਾ ਹੈ। ਜਨ ਭਾਈ = ਹੇ ਭਾਈ ਜਨੋ! ॥੧॥

ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ

Hearing the Glorious Praises of the Lord, I am intuitively drenched with His Love.

ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ। ਭੀਨੇ = ਭਿੱਜ ਜਾਂਦੇ ਹਨ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਏ = ਸੁਭਾਇ, ਪ੍ਰੇਮ ਵਿਚ।

ਗੁਰਮਤਿ ਸਹਜੇ ਨਾਮੁ ਧਿਆਏ

Under Guru's Instruction, I meditate intuitively on the Naam.

ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ। ਧਿਆਏ = ਧਿਆਇ, ਸਿਮਰ ਕੇ।

ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ

Those who have such pre-ordained destiny, meet the Guru, and their fears of birth and death leave them.

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ। ਧੁਰਿ = ਧੁਰ ਦਰਗਾਹ ਤੋਂ। ਤਿਨ੍ਹ੍ਹ = ਉਹਨਾਂ ਨੂੰ। ਤਿਨ ਭਉ = ਉਹਨਾਂ ਦਾ ਡਰ।

ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ

One who eliminates evil-mindedness and duality from within himself, that humble being lovingly focuses his mind on the Lord.

(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜਦਾ ਹੈ। ਅੰਦਰਹੁ = ਹਿਰਦੇ ਵਿਚੋਂ। ਦੁਰਮਤਿ ਦੂਜੀ = ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ। ਖੋਈ = ਦੂਰ ਕਰ ਲਈ। ਲਿਵ = ਲਗਨ।

ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ

Those, upon whom my Lord and Master bestows His Grace, sing the Glorious Praises of the Lord, night and day.

ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ। ਮੇਰੈ ਸੁਆਮੀ = ਮੇਰੇ ਮਾਲਕ ਨੇ। ਅਨਦਿਨੁ = ਹਰ ਰੋਜ਼ {अनुदिनां} ਹਰ ਵੇਲੇ।

ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥

Hearing the Glorious Praises of the Lord, I am intuitively drenched with His Love. ||2||

ਹੇ ਮਨ! (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ ॥੨॥

ਜੁਗ ਮਹਿ ਰਾਮ ਨਾਮੁ ਨਿਸਤਾਰਾ

In this age, emancipation comes only from the Lord's Name.

ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ। ਜੁਗ ਮਹਿ = ਜਗਤ ਵਿਚ। ਨਿਸਤਾਰਾ = ਪਾਰ-ਉਤਾਰਾ (ਕਰਦਾ ਹੈ)।

ਗੁਰ ਤੇ ਉਪਜੈ ਸਬਦੁ ਵੀਚਾਰਾ

Contemplative meditation on the Word of the Shabad emanates from the Guru.

ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਗੁਰ ਤੇ ਉਪਜੈ = (ਜੇਹੜਾ ਮਨੁੱਖ) ਗੁਰੂ ਪਾਸੋਂ ਨਵਾਂ ਜਨਮ ਲੈਂਦਾ ਹੈ।

ਗੁਰਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ

Contemplating the Guru's Shabad, one comes to love the Lord's Name; he alone obtains it, unto whom the Lord shows Mercy.

ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ।

ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ

In peace and poise, he sings the Lord's Praises day and night, and all sins are eradicated.

ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ। ਸਹਜੇ = ਆਤਮਕ ਅਡੋਲਤਾ ਵਿਚ (ਟਿਕ ਕੇ)। ਕਿਲਵਿਖ = ਪਾਪ। ਸਭਿ = ਸਾਰੇ।

ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ

All are Yours, and You belong to all. I am Yours, and You are mine.

ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ), ਤੂੰ ਸਾਰੇ ਜੀਵਾਂ ਦਾ ਖਸਮ ਹੈਂ। ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂ, ਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼)। ਸਭੁ ਕੋ = ਹਰੇਕ ਜੀਵ। ਹਉ = ਮੈਂ।

ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥

In this age, emancipation comes only from the Lord's Name. ||3||

ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ ॥੩॥

ਸਾਜਨ ਆਇ ਵੁਠੇ ਘਰ ਮਾਹੀ

The Lord, my Friend has come to dwell within the home of my heart;

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨ, ਸਾਜਨ = ਸੱਜਣ ਪ੍ਰਭੂ ਜੀ। ਵੁਠੇ = ਵੱਸ ਪਏ। ਘਰ = ਹਿਰਦਾ-ਘਰ।

ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ

singing the Glorious Praises of the Lord, one is satisfied and fulfilled.

ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ। ਗਾਵਹਿ = ਗਾਂਦੇ ਹਨ। ਤ੍ਰਿਪਤਿ = ਸੰਤੋਖ। ਅਘਾਹੀ = ਅਘਾਹਿ, ਰੱਜ ਜਾਂਦੇ ਹਨ।

ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਲਾਗੈ ਆਏ

Singing the Glorious Praises of the Lord, one is satisfied forever, never to feel hunger again.

ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ। ਤ੍ਰਿਪਤਾਸੀ = (ਜੇਹੜੀ ਜਿੰਦ) ਤ੍ਰਿਪਤ ਹੋ ਗਈ, ਰੱਜ ਗਈ। ਨ ਲਾਗੈ = ਨਹੀਂ ਚੰਬੜਦੀ। ਆਏ = ਆਇ, ਆ ਕੇ।

ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ

That humble servant of the Lord, who meditates on the Name of the Lord, Har, Har, is worshipped in the ten directions.

ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ। ਦਹ ਦਿਸਿ = ਦਸੀਂ ਪਾਸੀਂ, ਹਰ ਥਾਂ। ਪੂਜ = ਇੱਜ਼ਤ।

ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ

O Nanak, He Himself joins and separates; there is no other than the Lord.

ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ। ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ। ਨਾਨਕ = ਹੇ ਨਾਨਕ! ਆਪੇ = ਆਪ ਹੀ। ਜੋੜਿ = (ਮਾਇਆ ਵਿਚ) ਜੋੜ ਕੇ। ਵਿਛੋੜੇ = (ਆਪਣੇ ਚਰਨਾਂ ਨਾਲੋਂ) ਵਿਛੋੜਦਾ ਹੈ।

ਸਾਜਨ ਆਇ ਵੁਠੇ ਘਰ ਮਾਹੀ ॥੪॥੧॥

The Lord, my Friend has come to dwell within the home of my heart. ||4||1||

(ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ ॥੪॥੧॥