ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਆਵੈ ਰਾਮ ਸਰਣਿ ਵਡਭਾਗੀ ॥
One who comes to the Lord's Sanctuary is very fortunate.
ਕੋਈ ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦੀ ਸਰਨ ਆਉਂਦਾ ਹੈ। ਵਡਭਾਗੀ = ਵੱਡੇ ਭਾਗਾਂ ਵਾਲਾ ਮਨੁੱਖ (ਹੀ)।
ਏਕਸ ਬਿਨੁ ਕਿਛੁ ਹੋਰੁ ਨ ਜਾਣੈ ਅਵਰਿ ਉਪਾਵ ਤਿਆਗੀ ॥੧॥ ਰਹਾਉ ॥
He knows of no other than the One Lord. He has renounced all other efforts. ||1||Pause||
ਇਕ ਪਰਮਾਤਮਾ ਦੀ ਸ਼ਰਨ ਤੋਂ ਬਿਨਾ ਉਹ ਮਨੁੱਖ ਕੋਈ ਹੋਰ ਹੀਲਾ ਨਹੀਂ ਜਾਣਦਾ। ਉਹ ਹੋਰ ਸਾਰੇ ਹੀਲੇ ਛੱਡ ਦੇਂਦਾ ਹੈ ॥੧॥ ਰਹਾਉ ॥ ਕਿਛੁ ਹੋਰੁ = ਕੋਈ ਹੋਰ (ਉਪਾਉ)। ਅਵਰਿ = ਹੋਰ {ਬਹੁ-ਵਚਨ}। ਉਪਾਵ = {ਲਫ਼ਜ਼ 'ਉਪਾਉ' ਤੋਂ ਬਹੁ-ਵਚਨ} ਹੀਲੇ, ਜਤਨ। ਅਵਰਿ ਉਪਾਵ = ਹੋਰ ਹੀਲੇ। ਤਿਆਗੀ = ਛੱਡ ਦੇਂਦਾ ਹੈ ॥੧॥ ਰਹਾਉ ॥
ਮਨ ਬਚ ਕ੍ਰਮ ਆਰਾਧੈ ਹਰਿ ਹਰਿ ਸਾਧਸੰਗਿ ਸੁਖੁ ਪਾਇਆ ॥
He worships and adores the Lord, Har, Har, in thought, word and deed; in the Saadh Sangat, the Company of the Holy, he finds peace.
(ਪ੍ਰਭੂ ਦੀ ਸਰਨ ਆਉਣ ਵਾਲਾ ਮਨੁੱਖ) ਆਪਣੇ ਮਨ ਦੀ ਰਾਹੀਂ ਬਚਨ ਦੀ ਰਾਹੀਂ ਕੰਮ ਦੀ ਰਾਹੀਂ ਪਰਮਾਤਮਾ ਦਾ ਹੀ ਆਰਾਧਨ ਕਰਦਾ ਹੈ। ਉਹ ਗੁਰੂ ਦੀ ਸੰਗਤ ਵਿਚ ਟਿਕ ਕੇ ਆਤਮਕ ਆਨੰਦ ਮਾਣਦਾ ਹੈ। ਬਚ = ਬਚਨ। ਕ੍ਰਮ = ਕਰਮ, ਕੰਮ। ਸਾਧ ਸੰਗਿ = ਗੁਰੂ ਦੀ ਸੰਗਤ ਵਿਚ।
ਅਨਦ ਬਿਨੋਦ ਅਕਥ ਕਥਾ ਰਸੁ ਸਾਚੈ ਸਹਜਿ ਸਮਾਇਆ ॥੧॥
He enjoys bliss and pleasure, and savors the Unspoken Speech of the Lord; he merges intuitively into the True Lord. ||1||
(ਉਸ ਦੇ ਹਿਰਦੇ ਵਿਚ) ਆਤਮਕ ਆਨੰਦ ਤੇ ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਉਹ ਅਕੱਥ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸੁਆਦ (ਮਾਣਦਾ ਰਹਿੰਦਾ ਹੈ)। ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਅਤੇ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ॥੧॥ ਅਨਦ ਬਿਨੋਦ = ਆਤਮਕ ਆਨੰਦ ਤੇ ਖ਼ੁਸ਼ੀਆਂ। ਅਕਥ = ਅਕੱਥ, ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਅਕਥ ਕਥਾ ਰਸੁ = ਅਕੱਥ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸੁਆਦ। ਸਾਚੈ = ਸਦਾ-ਥਿਰ ਪ੍ਰਭੂ ਵਿਚ। ਸਹਜਿ = ਆਤਮਕ ਅਡੋਲਤਾ ਵਿਚ ॥੧॥
ਕਰਿ ਕਿਰਪਾ ਜੋ ਅਪੁਨਾ ਕੀਨੋ ਤਾ ਕੀ ਊਤਮ ਬਾਣੀ ॥
Sublime and exalted is the speech of one whom the Lord, in His Mercy makes His Own.
(ਪ੍ਰਭੂ) ਮਿਹਰ ਕਰ ਕੇ ਜਿਸ ਮਨੁੱਖ ਨੂੰ ਆਪਣਾ (ਸੇਵਕ) ਬਣਾ ਲੈਂਦਾ ਹੈ, ਉਸ ਦੀ ਉੱਚੀ ਸੋਭਾ ਹੁੰਦੀ ਹੈ। ਕਰਿ = ਕਰ ਕੇ। ਜੋ = ਜਿਸ ਮਨੁੱਖ ਨੂੰ। ਤਾ ਕੀ = ਉਸ ਮਨੁੱਖ ਦੀ। ਊਤਮ ਬਾਣੀ = ਉੱਚੀ ਸੋਭਾ।
ਸਾਧਸੰਗਿ ਨਾਨਕ ਨਿਸਤਰੀਐ ਜੋ ਰਾਤੇ ਪ੍ਰਭ ਨਿਰਬਾਣੀ ॥੨॥੫੯॥੮੨॥
Those who are imbued with God in the state of Nirvaanaa, O Nanak, are emancipated in the Saadh Sangat. ||2||59||82||
ਹੇ ਨਾਨਕ! ਜਿਹੜੇ ਸਾਧ ਜਨ ਨਿਰਲੇਪ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ਉਹਨਾਂ ਦੀ ਸੰਗਤ ਵਿਚ (ਰਿਹਾਂ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ ॥੨॥੫੯॥੮੨॥ ਨਿਸਤਰੀਐ = ਪਾਰ ਲੰਘ ਜਾਈਦਾ ਹੈ। ਜੋ = ਜਿਹੜੇ (ਸੰਤ ਜਨ)। ਨਿਰਬਾਣੀ = ਵਾਸਨਾ-ਰਹਿਤ, ਨਿਰਲੇਪ। ਰਾਤੇ = ਰੰਗੇ ਹੋਏ ॥੨॥੫੯॥੮੨॥