ਸਾਧ ਕੈ ਸੰਗਿ ਨ ਕਬਹੂ ਧਾਵੈ ॥
In the Company of the Holy, the mind never wanders.
ਗੁਰਮੁਖਾਂ ਦੀ ਸੰਗਤਿ ਵਿਚ ਰਿਹਾਂ ਮਨੁੱਖ ਦਾ ਮਨ ਕਦੇ ਭਟਕਦਾ ਨਹੀਂ, ਕਬਹੂ = ਕਦੇ ਭੀ। ਧਾਵੈ = ਦੌੜਦਾ, ਭਟਕਦਾ।
ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥
In the Company of the Holy, one obtains everlasting peace.
(ਕਿਉਂਕਿ) ਸਾਧ ਜਨਾਂ ਦੀ ਸੰਗਤਿ ਵਿਚ (ਮਨੁੱਖ) ਸਦਾ ਸੁਖ ਮਾਣਦਾ ਹੈ।
ਸਾਧਸੰਗਿ ਬਸਤੁ ਅਗੋਚਰ ਲਹੈ ॥
In the Company of the Holy, one grasps the Incomprehensible.
ਸੰਤ ਜਨਾਂ ਦੀ ਸੰਗਤਿ ਵਿਚ (ਪ੍ਰਭੂ ਦਾ) ਨਾਮ ਰੂਪ ਅਗੋਚਰ ਵਸਤ ਮਿਲ ਜਾਂਦੀ ਹੈ, ਬਸਤੁ = ਚੀਜ਼, ਵਸਤ। ਅਗੋਚਰ = ਜਿਸ ਤਾਈਂ ਸਰੀਰਕ ਇੰਦ੍ਰਿਆਂ ਦੀ ਪਹੁੰਚ ਨ ਹੋ ਸਕੇ। ਲਹੈ = ਲੱਭ ਲੈਂਦਾ ਹੈ।
ਸਾਧੂ ਕੈ ਸੰਗਿ ਅਜਰੁ ਸਹੈ ॥
In the Company of the Holy, one can endure the unendurable.
(ਅਤੇ ਮਨੁੱਖ) ਇਹ ਨਾਹ ਜਰਿਆ ਜਾਣ ਵਾਲਾ ਮਰਤਬਾ ਜਰ ਲੈਂਦਾ ਹੈ। ਅਜਰੁ = (ਉਹ ਮਰਤਬਾ) ਜੋ ਜਰਿਆ ਨ ਜਾ ਸਕੇ।
ਸਾਧ ਕੈ ਸੰਗਿ ਬਸੈ ਥਾਨਿ ਊਚੈ ॥
In the Company of the Holy, one abides in the loftiest place.
ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮਨੁੱਖ ਉਚੇ (ਆਤਮਕ) ਟਿਕਾਣੇ ਤੇ ਵੱਸਦਾ ਹੈ, ਥਾਨਿ ਊਚੈ = ਉੱਚੇ ਥਾਂ ਤੇ।
ਸਾਧੂ ਕੈ ਸੰਗਿ ਮਹਲਿ ਪਹੂਚੈ ॥
In the Company of the Holy, one attains the Mansion of the Lord's Presence.
ਅਤੇ ਅਕਾਲ ਪੁਰਖ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ। ਮਹਲਿ = ਮਹਲ ਵਿਚ, ਪ੍ਰਭੂ ਦੇ ਟਿਕਾਣੇ ਤੇ।
ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥
In the Company of the Holy, one's Dharmic faith is firmly established.
ਸੰਤਾਂ ਦੀ ਸੰਗਤਿ ਵਿਚ ਰਹਿ ਕੇ (ਮਨੁੱਖ) ਸਾਰੇ ਧਰਮਾਂ (ਫ਼ਰਜ਼ਾਂ) ਨੂੰ ਚੰਗੀ ਤਰ੍ਹਾਂ ਸਮਝ ਲੈਂਦਾ ਹੈ, ਦ੍ਰਿੜੈ = ਦ੍ਰਿੜ੍ਹ ਕਰ ਲੈਂਦਾ ਹੈ, ਚੰਗੀ ਤਰ੍ਹਾਂ ਸਮਝ ਲੈਂਦਾ ਹੈ। ਸਭਿ = ਸਾਰੇ। ਧਰਮ = ਫ਼ਰਜ਼।
ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥
In the Company of the Holy, one dwells with the Supreme Lord God.
ਅਤੇ ਸਿਰਫ਼ ਅਕਾਲ ਪੁਰਖ ਨੂੰ (ਹਰ ਥਾਂ ਵੇਖਦਾ ਹੈ)।
ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥
In the Company of the Holy, one obtains the treasure of the Naam.
ਸਾਧ ਜਨਾਂ ਦੀ ਸੰਗਤਿ ਵਿਚ (ਮਨੁੱਖ) ਨਾਮ ਖ਼ਜ਼ਾਨਾ ਲੱਭ ਲੈਂਦਾ ਹੈ; ਨਿਧਾਨ = ਖ਼ਜ਼ਾਨਾ।
ਨਾਨਕ ਸਾਧੂ ਕੈ ਕੁਰਬਾਨ ॥੪॥
O Nanak, I am a sacrifice to the Holy. ||4||
(ਤਾਂ ਤੇ) ਹੇ ਨਾਨਕ! (ਆਖ-) ਮੈਂ ਸਾਧ ਜਨਾਂ ਤੋਂ ਸਦਕੇ ਹਾਂ ॥੪॥ ਕੁਰਬਾਨ = ਸਦਕੇ ॥੪॥