ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥
Death hovers over his head, laughing, but the beast does not understand.
ਹੇ ਭਾਈ! ਮੌਤ (ਹਰੇਕ ਮਨੁੱਖ ਦੇ) ਸਿਰ ਉਤੇ (ਖਲੋਤੀ) ਹੱਸ ਰਹੀ ਹੈ (ਕਿ ਮੂਰਖ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਆਪਣੀ ਮੌਤ ਦਾ ਚੇਤਾ ਹੀ ਨਹੀਂ ਕਰਦਾ, ਪਰ) ਪਸ਼ੂ (-ਸੁਭਾਉ ਵਾਲਾ ਮਨੁੱਖ ਇਹ ਗੱਲ) ਸਮਝਦਾ ਹੀ ਨਹੀਂ। ਮਿਰਤੁ = {मृत्यु} ਮੌਤ।
ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥
Entangled in conflict, pleasure and egotism, he does not even think of death. ||1||
ਝਗੜਿਆਂ ਵਿਚ (ਪਦਾਰਥਾਂ ਦੇ) ਸੁਆਦਾਂ ਵਿਚ, ਅਹੰਕਾਰ ਵਿਚ (ਫਸ ਕੇ) ਮਨੁੱਖ ਨੂੰ ਮੌਤ ਸੁੱਝਦੀ ਹੀ ਨਹੀਂ ॥੧॥ ਬਾਦ = ਝਗੜੇ। ਸਾਦ = (ਪਦਾਰਥਾਂ ਦੇ) ਸੁਆਦ। ਮਹਿ = ਵਿਚ ॥੧॥
ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥
So serve your True Guru; why wander around miserable and unfortunate?
ਹੇ ਬਦ-ਕਿਸਮਤ! ਕਿਉਂ ਭਟਕਦਾ ਫਿਰਦਾ ਹੈਂ? ਆਪਣੇ ਗੁਰੂ ਦੀ ਸਰਨ ਪਿਆ ਰਹੁ। ਅਭਾਗੇ = ਹੇ ਮੰਦ-ਭਾਗੀ! ਹੇ ਬਦ-ਕਿਸਮਤ!
ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥
You gaze upon the transitory, beautiful safflower, but why do you get attached to it? ||1||Pause||
ਸੋਹਣੇ ਰੰਗ ਵਾਲਾ ਕਸੁੰਭਾ (ਮਨ-ਮੋਹਨੀ ਮਾਇਆ) ਵੇਖ ਕੇ ਕਿਉਂ ਕੁਰਾਹੇ ਪੈ ਰਿਹਾ ਹੈਂ? ॥੧॥ ਰਹਾਉ ॥ ਦੇਖਿ = ਵੇਖ ਕੇ। ਰੰਗੁਲਾ = ਸੋਹਣੇ ਰੰਗ ਵਾਲਾ ॥੧॥ ਰਹਾਉ ॥
ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥
You commit sins again and again, to gather wealth to spend.
ਹੇ ਭਾਈ! (ਸਾਰੀ ਉਮਰ) ਪਾਪ ਕਰ ਕਰ ਕੇ ਹੀ ਮਨੁੱਖ ਆਪਣੇ ਵਰਤਣ ਲਈ ਧਨ ਇਕੱਠਾ ਕਰਦਾ ਰਿਹਾ, ਦਰਬੁ = {द्रव्य} ਧਨ। ਕੀਆ = ਇਕੱਠਾ ਕੀਤਾ। ਕੈ ਤਾਈ = ਦੀ ਖ਼ਾਤਰ।
ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥
But your dust shall mix with dust; you shall arise and depart naked. ||2||
(ਪਰ ਮੌਤ ਆਉਣ ਤੇ ਇਸ ਦੇ ਸਰੀਰ ਦੀ) ਮਿੱਟੀ ਧਰਤੀ ਨਾਲ ਰਲ ਗਈ, ਤੇ, ਜੀਵ ਖ਼ਾਲੀ-ਹੱਥ ਹੀ ਉੱਠ ਕੇ ਤੁਰ ਪਿਆ ॥੨॥ ਸਿਉ = ਨਾਲ। ਨਾਗਾ = ਨਾਂਗਾ, ਨੰਗਾ, ਖ਼ਾਲੀ-ਹੱਥ ॥੨॥
ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥
Those for whom you work, will become your spiteful enemies.
ਜਿਨ੍ਹਾਂ ਸੰਬੰਧੀਆਂ ਦੀ ਖ਼ਾਤਰ ਮਨੁੱਖ (ਧਨ ਇਕੱਠਾ ਕਰਨ ਦੀ) ਮੇਹਨਤ ਕਰਦਾ ਹੈ ਉਹ (ਤੋੜ ਤਕ ਇਸ ਨਾਲ ਸਾਥ ਨਹੀਂ ਨਿਬਾਹ ਸਕਦੇ, ਇਸ ਵਾਸਤੇ ਇਸ ਨਾਲ) ਵੈਰ ਕਰਨ ਵਾਲੇ ਵਿਰੋਧ ਕਰਨ ਵਾਲੇ ਹੀ ਬਣਦੇ ਹਨ। ਜਾ ਕੈ ਕੀਐ = ਜਿਨ੍ਹਾਂ (ਸੰਬੰਧੀਆਂ) ਦੀ ਖ਼ਾਤਰ। ਸ੍ਰਮੁ = ਮੇਹਨਤ। ਤੇ = ਉਹ {ਬਹੁ-ਵਚਨ}।
ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥
In the end, they will run away from you; why do you burn for them in anger? ||3||
ਹੇ ਭਾਈ! ਤੂੰ (ਇਹਨਾਂ ਦੀ ਖ਼ਾਤਰ ਹੋਰਨਾਂ ਨਾਲ ਵੈਰ ਸਹੇੜ ਸਹੇੜ ਕੇ) ਕਿਉਂ ਕ੍ਰੋਧ ਵਿਚ ਸੜਦਾ ਹੈਂ? ਇਹ ਤਾਂ ਆਖ਼ਰ ਵੇਲੇ ਤੇਰਾ ਸਾਥ ਛੱਡ ਜਾਣਗੇ ॥੩॥ ਅੰਤ ਕਾਲਿ = ਆਖ਼ਰੀ ਸਮੇ। ਭਜਿ ਜਾਹਿਗੇ = ਸਾਥ ਛੱਡ ਜਾਣਗੇ। ਕਰੋਧੀ = ਕ੍ਰੋਧ (ਦੀ ਅੱਗ) ਵਿਚ ॥੩॥
ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥
He alone becomes the dust of the Lord's slaves, who has such good karma upon his forehead.
ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗਦੇ ਹਨ, ਉਹੀ ਮਨੁੱਖ ਪ੍ਰਭੂ ਦੇ ਭਗਤਾਂ ਦੀ ਚਰਨ-ਧੂੜ ਬਣਦਾ ਹੈ। ਰੇਣ = ਚਰਨਾਂ ਦੀ ਧੂੜ। ਸੋਈ = ਉਹੀ ਮਨੁੱਖ। ਮਸਤਕਿ = ਮੱਥੇ ਉਤੇ। ਕਰਮਾ = ਭਾਗ।
ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥
Says Nanak, he is released from bondage, in the Sanctuary of the True Guru. ||4||6||36||
ਨਾਨਕ ਆਖਦਾ ਹੈ- ਗੁਰੂ ਦੀ ਸਰਨ ਪਿਆਂ (ਮਾਇਆ ਦੇ ਮੋਹ ਦੇ) ਬੰਧਨ ਟੁੱਟ ਜਾਂਦੇ ਹਨ ॥੪॥੬॥੩੬॥