ਸਿਰੀਰਾਗੁ ਮਹਲਾ ੧ ॥
Siree Raag, First Mehl:
ਸਿਰੀ ਰਾਗ, ਪਹਿਲੀ ਪਾਤਸ਼ਾਹੀ।
ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥
Believing, all tastes are sweet. Hearing, the salty flavors are tasted;
ਜੇ ਮਨ ਪ੍ਰਭੂ ਦੀ ਯਾਦ ਵਿਚ ਪਰਚ ਜਾਏ, ਤਾਂ ਇਸ ਨੂੰ (ਦੁਨੀਆ ਦੇ) ਸਾਰੇ ਮਿੱਠੇ ਸੁਆਦ ਵਾਲੇ ਪਦਾਰਥ ਸਮਝੋ। ਜੇ ਸੁਰਤ ਹਰੀ ਦੇ ਨਾਮ ਵਿਚ ਜੁੜਨ ਲੱਗ ਪਏ, ਤਾਂ ਇਸ ਨੂੰ ਲੂਣ ਵਾਲੇ ਪਦਾਰਥ ਜਾਣੋ। ਸਭਿ = ਸਾਰੇ। ਰਸ = ਸੁਆਦ। ਮੰਨਿਐ = ਜੇ (ਮਨ) ਮੰਨ ਜਾਏ। ਸੁਣਿਐ = ਜੇ ਸੁਣ ਲਏ, ਜੇ ਸੁਰਤ ਜੁੜ ਜਾਏ। ਸਾਲੋਣੇ = ਲੂਣ ਵਾਲੇ।
ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥
chanting with one's mouth, the spicy flavors are savored. All these spices have been made from the Sound-current of the Naad.
ਮੂੰਹ ਨਾਲ ਪ੍ਰਭੂ ਦਾ ਨਾਮ ਉਚਾਰਨਾ ਖੱਟੇ ਸੁਆਦ ਵਾਲੇ ਪਦਾਰਥ ਸਮਝੋ। ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਕੀਰਤਨ ਮਸਾਲੇ ਜਾਣੋ। ਖਟ ਤੁਰਸੀ = ਖੱਟੇ ਤੁਰਸ਼। ਮੁਖਿ = ਮੂੰਹ ਨਾਲ। ਮਾਰਣ = ਮਸਾਲੇ। ਨਾਦ = ਰਾਗੁ, ਕੀਰਤਨ।
ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥
The thirty-six flavors of ambrosial nectar are in the Love of the One Lord; they are tasted only by one who is blessed by His Glance of Grace. ||1||
ਪਰਮਾਤਮਾ ਨਾਲ ਇਕ-ਰਸ ਪ੍ਰੇਮ ਛੱਤੀ ਕਿਸਮਾਂ ਦੇ ਸੁਆਦਲੇ ਭੋਜਨ ਹਨ। (ਪਰ ਇਹ ਉੱਚੀ ਦਾਤ ਉਸੇ ਨੂੰ ਮਿਲਦੀ ਹੈ) ਜਿਸ ਉਤੇ (ਪ੍ਰਭੂ ਮਿਹਰ ਦੀ) ਨਜ਼ਰ ਕਰਦਾ ਹੈ ॥੧॥ ਭਾਉ = ਪ੍ਰੇਮ॥੧॥
ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥
O Baba, the pleasures of other foods are false.
ਹੇ ਭਾਈ! ਉਹਨਾਂ ਪਦਾਰਥਾਂ ਨੂੰ ਖਾਣ ਨਾਲ ਖ਼ੁਆਰ ਹੋਈਦਾ ਹੈ, ਬਾਬਾ = ਹੇ ਭਾਈ! ਖੁਆਰ = ਜ਼ਲੀਲ।
ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
Eating them, the body is ruined, and wickedness and corruption enter into the mind. ||1||Pause||
ਜਿਨ੍ਹਾਂ ਪਦਾਰਥਾਂ ਦੇ ਖਾਣ ਨਾਲ ਸਰੀਰ ਰੋਗੀ ਹੋ ਜਾਂਦਾ ਹੈ, ਅਤੇ ਮਨ ਵਿਚ (ਭੀ ਕਈ) ਮੰਦੇ ਖ਼ਿਆਲ ਤੁਰ ਪੈਂਦੇ ਹਨ ॥੧॥ ਰਹਾਉ ॥ ਜਿਤੁ = ਜਿਸ ਦੀ ਰਾਹੀਂ। ਜਿਤੁ ਖਾਧੈ = ਜਿਸ ਖਾਧੇ (ਪਦਾਰਥ) ਨਾਲ। ਪੀੜੀਐ = ਔਖਾ ਹੁੰਦਾ ਹੈ। ਚਲਹਿ = ਚੱਲ ਪੈਂਦੇ ਹਨ॥੧॥ਰਹਾਉ॥
ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥
My mind is imbued with the Lord's Love; it is dyed a deep crimson. Truth and charity are my white clothes.
ਪ੍ਰਭੂ-ਪ੍ਰੀਤ ਵਿਚ ਮਨ ਰੰਗਿਆ ਜਾਏ, ਇਹ ਲਾਲ ਪੁਸ਼ਾਕ (ਸਮਾਨ) ਹੈ, ਦਾਨ ਪੁੰਨ ਕਰਨਾ (ਲੋੜਵੰਦਿਆਂ ਦੀ ਸੇਵਾ ਕਰਨੀ) ਇਹ ਚਿੱਟੀ ਪੁਸ਼ਾਕ ਸਮਝੋ। ਰਤਾ = ਰੰਗਿਆ ਹੋਇਆ। ਸੁਪੇਦੀ = ਚਿੱਟਾ ਕੱਪੜਾ। ਸਤੁ = ਦਾਨ।
ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥
Erasing the blackness of sin is my wearing of blue clothes, and meditation on the Lord's Lotus Feet is my robe of honor.
ਆਪਣੇ ਮਨ ਵਿਚੋਂ ਕਾਲਖ਼ ਕੱਟ ਦੇਣੀ ਨੀਲੇ ਰੰਗ ਦੀ ਪੁਸ਼ਾਕ ਜਾਣੋ। ਪ੍ਰਭੂ-ਚਰਨਾਂ ਦਾ ਧਿਆਨ ਚੋਗਾ ਹੈ। ਨੀਲੀ = ਨੀਲੀ ਪੁਸ਼ਾਕ। ਸਿਆਹੀ = ਮਨ ਦੀ ਕਾਲਖ। ਕਦਾ ਕਰਣੀ = ਕੱਟ ਦੇਣੀ। ਪਹਿਰਣੁ = ਜਾਮਾ, ਚੋਗਾ।
ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥
Contentment is my cummerbund, Your Name is my wealth and youth. ||2||
ਹੇ ਪ੍ਰਭੂ! ਸੰਤੋਖ ਨੂੰ ਮੈਂ ਆਪਣੇ ਲੱਕ ਦਾ ਪਟਕਾ ਬਣਾਇਆ ਹੈ, ਤੇਰਾ ਨਾਮ ਹੀ ਮੇਰਾ ਧਨ ਹੈ ਮੇਰੀ ਜੁਆਨੀ ਹੈ ॥੨॥ ਕਮਰ = ਲੱਕ। ਕਮਰ ਬੰਦੁ = ਲੱਕ ਦਾ ਪਟਕਾ॥੨॥
ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥
O Baba, the pleasures of other clothes are false.
ਹੇ ਭਾਈ! ਇਹੋ ਜਿਹਾ ਪਹਿਨਣ ਦਾ ਸ਼ੌਂਕ ਤੇ ਚਾਉ ਖ਼ੁਆਰ ਕਰਦਾ ਹੈ,
ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
Wearing them, the body is ruined, and wickedness and corruption enter into the mind. ||1||Pause||
ਜਿਸ ਪਹਿਨਣ ਨਾਲ ਸਰੀਰ ਦੁਖੀ ਹੋਵੇ, ਤੇ ਮਨ ਵਿਚ ਭੀ ਭੈੜੇ ਖ਼ਿਆਲ ਤੁਰ ਪੈਣ ॥੧॥ ਰਹਾਉ ॥
ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥
The understanding of Your Way, Lord, is horses, saddles and bags of gold for me.
ਹੇ ਪ੍ਰਭੂ! ਤੇਰੇ ਚਰਨਾਂ ਵਿਚ ਜੁੜਨ ਦਾ ਜੀਵਨ-ਰਾਹ ਸਮਝਣਾ (ਮੇਰੇ ਵਾਸਤੇ) ਸੋਨੇ ਦੀ ਦੁਮਚੀ ਵਾਲੇ ਤੇ (ਸੋਹਣੀ) ਕਾਠੀ ਵਾਲੇ ਘੋੜਿਆਂ ਦੀ ਸਵਾਰੀ ਹੈ। ਪਾਖਰ = ਕਾਠੀ। ਸਾਖਤਿ = ਦੁਮਚੀ। ਤੇਰੀ ਵਾਟ = ਤੇਰੇ ਚਰਨਾਂ ਤਕ ਅੱਪੜਨ ਦਾ ਰਸਤਾ।
ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥
The pursuit of virtue is my bow and arrow, my quiver, sword and scabbard.
ਤੇਰੀ ਸਿਫ਼ਤ-ਸਾਲਾਹ ਦਾ ਉੱਦਮ ਕਰਨਾ (ਮੇਰੇ ਵਾਸਤੇ) ਭੱਥੇ ਤੀਰ ਕਮਾਨ ਬਰਛੀ ਤੇ ਤਲਵਾਰ ਦਾ ਗਾਤ੍ਰਾ ਹਨ। ਤਰਕਸ = ਭੱਥਾ, ਤੀਰ ਰੱਖਣ ਵਾਲਾ ਥੈਲਾ। ਸਾਂਗ = ਬਰਛੀ। ਤੇਗਬੰਦ = ਤਲਵਾਰ ਦਾ ਗਾਤ੍ਰਾ। ਧਾਤ = ਦੌੜ-ਭੱਜ, ਜਤਨ। ਪਤਿ = ਇੱਜ਼ਤ। ਕਰਮ = ਬਖ਼ਸ਼ਸ਼।
ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥
To be distinguished with honor is my drum and banner. Your Mercy is my social status. ||3||
(ਤੇਰੇ ਦਰ ਤੇ) ਇੱਜ਼ਤ ਨਾਲ ਸੁਰਖ਼ਰੂ ਹੋਣਾ (ਮੇਰੇ ਵਾਸਤੇ) ਵਾਜਾ ਤੇ ਨੇਜਾ ਹਨ, ਤੇਰੀ ਮਿਹਰ (ਦੀ ਨਜ਼ਰ) ਮੇਰੇ ਲਈ ਉੱਚੀ ਕੁਲ ਹੈ ॥੩॥
ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥
O Baba, the pleasures of other rides are false.
ਹੇ ਭਾਈ! ਉਹ ਘੋੜ-ਸਵਾਰੀ ਤੇ ਉਸ ਦਾ ਚਾਉ ਖ਼ੁਆਰ ਕਰਦਾ ਹੈ,
ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
By such rides, the body is ruined, and wickedness and corruption enter into the mind. ||1||Pause||
ਜਿਸ ਘੋੜ-ਸਵਾਰੀ ਕਰਨ ਨਾਲ ਸਰੀਰ ਔਖਾ ਹੋਵੇ, ਮਨ ਵਿਚ ਭੀ (ਅਹੰਕਾਰ ਆਦਿਕ ਦੇ) ਕਈ ਵਿਕਾਰ ਪੈਦਾ ਹੋ ਜਾਣ ॥੧॥ ਰਹਾਉ ॥
ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥
The Naam, the Name of the Lord, is the pleasure of houses and mansions. Your Glance of Grace is my family, Lord.
(ਦੂਜਿਆਂ ਮਹਲ-ਮਾੜੀਆਂ ਦਾ ਵਸੇਬਾ (ਮੇਰੇ ਵਾਸਤੇ) ਤੇਰਾ ਨਾਮ ਜਪਣ ਤੋਂ ਪੈਦਾ ਹੋਈ ਖ਼ੁਸ਼ੀ ਹੀ ਹੈ। ਤੇਰੀ ਮਿਹਰ ਦੀ ਨਜ਼ਰ ਮੇਰਾ ਕੁਟੰਬ ਹੈ (ਜੋ ਖ਼ੁਸ਼ੀ ਮੈਨੂੰ ਆਪਣਾ ਪਰਵਾਰ ਦੇਖ ਕੇ ਹੁੰਦੀ ਹੈ, ਉਹੀ ਤੇਰੀ ਮਿਹਰ ਦੀ ਨਜ਼ਰ ਵਿਚੋਂ ਮਿਲੇਗੀ)।
ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥
The Hukam of Your Command is the pleasure of Your Will, Lord. To say anything else is far beyond anyone's reach.
ਪਾਸੋਂ ਆਪਣਾ) ਹੁਕਮ (ਮਨਾਣਾ) ਤੇ (ਹੁਕਮ ਦੇ) ਹੋਰ ਹੋਰ ਬੋਲ ਬੋਲਣੇ (ਤੇ ਇਸ ਵਿਚ ਖ਼ੁਸ਼ੀ ਮਹਿਸੂਸ ਕਰਨੀ ਮੇਰੇ ਵਾਸਤੇ) ਤੇਰੀ ਰਜ਼ਾ ਵਿਚ ਰਾਜ਼ੀ ਰਹਿਣਾ ਹੈ। ਤੁਧੁ ਭਾਵਸੀ = ਤੇਰੀ ਰਜ਼ਾ ਵਿਚ ਰਹਿਣਾ। ਹੋਰੁ ਆਖਣੁ = ਹੋਰ ਹੁਕਮ ਕਰਨ ਦਾ ਬਚਨ।
ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥੪॥
O Nanak, the True King does not seek advice from anyone else in His decisions. ||4||
ਹੇ ਨਾਨਕ! ਸਦਾ-ਥਿਰ ਪ੍ਰਭੂ ਪਾਤਿਸ਼ਾਹ ਐਸੇ ਜੀਵਨ ਵਾਲੇ ਦੀ ਹੋਰ ਪੁੱਛ-ਵਿਚਾਰ ਨਹੀਂ ਕਰਦਾ (ਭਾਵ, ਉਸ ਦਾ ਜੀਵਨ ਉਸ ਦੀਆਂ ਨਜ਼ਰਾਂ ਬਿਵ ਪਰਵਾਨ ਹੈ) ॥੪॥ ਪੂਛਿ = ਪੁੱਛ ਕੇ॥੪॥
ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥
O Baba, the pleasure of other sleep is false.
ਹੇ ਭਾਈ! (ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਖ਼ੁਸ਼ੀ ਛੱਡ ਕੇ) ਹੋਰ ਐਸ਼-ਇਸ਼ਰਤ ਦੀ ਖ਼ੁਸ਼ੀ ਖ਼ੁਆਰ ਕਰਦੀ ਹੈ, ਸਉਣਾ = ਦੁਨਿਆਵੀ ਮੌਜਾਂ ਮਾਣਨੀਆਂ।
ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥੪॥੭॥
By such sleep, the body is ruined, and wickedness and corruption enter into the mind. ||1||Pause||4||7||
ਕਿਉਂ ਕਿ ਹੋਰ ਹੋਰ ਐਸ਼-ਇਸ਼ਰਤ ਸਰੀਰ ਨੂੰ ਰੋਗੀ ਕਰਦੀ ਹੈ ਤੇ ਮਨ ਵਿਚ ਭੀ ਵਿਕਾਰ ਚੱਲ ਪੈਂਦੇ ਹਨ ॥੧॥ ਰਹਾਉ ॥੪॥੭॥{16-17} ਜਿਤੁ ਸੁਤੈ = ਜਿਸ ਐਸ਼-ਇਸ਼ਰਤ ਦੀ ਰਾਹੀਂ ॥੧॥ ਰਹਾਉ ॥੪॥੭॥