ਸਲੋਕੁ ਮਃ

Salok, First Mehl:

ਸਲੋਕ ਪਹਿਲੀ ਪਾਤਸ਼ਾਹੀ।

ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ

When it pleases You, we play music and sing; when it pleases You, we bathe in water.

ਜਦੋਂ ਤੇਰੀ ਰਜ਼ਾ ਹੁੰਦੀ ਹੈ (ਭਾਵ, ਇਹ ਤੇਰੀ ਰਜ਼ਾ ਹੈ ਕਿ ਕਈ ਜੀਵ ਸਾਜ਼) ਵਜਾਂਦੇ ਹਨ ਤੇ ਗਾਉਂਦੇ ਹਨ, (ਤੀਰਥਾਂ ਦੇ) ਜਲ ਵਿਚ ਇਸ਼ਨਾਨ ਕਰਦੇ ਹਨ, ਤੁਧੁ ਭਾਵੈ = ਜੇ ਤੇਰੀ ਰਜ਼ਾ ਹੋਵੇ। ਵਾਵਹਿ = (ਸਾਜ਼) ਵਜਾਂਦੇ ਹਨ। ਜਲਿ = ਪਾਣੀ ਵਿਚ।

ਜਾ ਤੁਧੁ ਭਾਵਹਿ ਤਾ ਕਰਹਿ ਬਿਭੂਤਾ ਸਿੰਙੀ ਨਾਦੁ ਵਜਾਵਹਿ

When it pleases You, we smear our bodies with ashes, and blow the horn and the conch shell.

ਕਈ (ਪਿੰਡੇ ਉਤੇ) ਸੁਆਹ ਮਲਦੇ ਹਨ ਤੇ ਸਿੰਙੀ ਦਾ ਨਾਦ ਵਜਾਂਦੇ ਹਨ। ਬਿਭੂਤਾ = ਸੁਆਹ।

ਜਾ ਤੁਧੁ ਭਾਵੈ ਤਾ ਪੜਹਿ ਕਤੇਬਾ ਮੁਲਾ ਸੇਖ ਕਹਾਵਹਿ

When it pleases You, we read the Islamic Scriptures, and are acclaimed as Mullahs and Shaykhs.

ਕਈ ਜੀਵ ਕੁਰਾਨ ਆਦਿਕ ਧਰਮ ਪੁਸਤਕਾਂ ਪੜ੍ਹਦੇ ਹਨ ਤੇ ਆਪਣੇ ਆਪ ਨੂੰ ਮੁੱਲਾਂ ਤੇ ਸ਼ੇਖ਼ ਅਖਵਾਂਦੇ ਹਨ।

ਜਾ ਤੁਧੁ ਭਾਵੈ ਤਾ ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ

When it pleases You, we become kings, and enjoy all sorts of tastes and pleasures.

ਕੋਈ ਰਾਜੇ ਬਣ ਜਾਂਦੇ ਹਨ ਤੇ ਕਈ ਸੁਆਦਾਂ ਦੇ ਭੋਜਨ ਵਰਤਦੇ ਹਨ। ਰਸ ਕਸ = ਕਈ ਕਿਸਮ ਦੇ ਸੁਆਦਲੇ ਭੋਜਨ।

ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ ਕਟਿ ਜਾਵਹਿ

When it pleases You, we wield the sword, and cut off the heads of our enemies.

ਕੋਈ ਤਲਵਾਰ ਚਲਾਂਦੇ ਹਨ ਤੇ ਧੌਣ ਨਾਲੋਂ ਸਿਰ ਵੱਢੇ ਜਾਂਦੇ ਹਨ। ਮੁੰਡੀ = ਧੌਣ।

ਜਾ ਤੁਧੁ ਭਾਵੈ ਜਾਹਿ ਦਿਸੰਤਰਿ ਸੁਣਿ ਗਲਾ ਘਰਿ ਆਵਹਿ

When it pleases You, we go out to foreign lands; hearing news of home, we come back again.

ਕੋਈ ਪਰਦੇਸ ਜਾਂਦੇ ਹਨ (ਉਧਰ ਦੀਆਂ) ਗੱਲਾਂ ਸੁਣ ਕੇ (ਮੁੜ ਆਪਣੇ) ਘਰ ਆਉਂਦੇ ਹਨ। ਦਿਸੰਤਰਿ = ਹੋਰ ਦੇਸ਼ ਵਿਚ। ਸੁਣਿ = ਸੁਣ ਕੇ।

ਜਾ ਤੁਧੁ ਭਾਵੈ ਨਾਇ ਰਚਾਵਹਿ ਤੁਧੁ ਭਾਣੇ ਤੂੰ ਭਾਵਹਿ

When it pleases You, we are attuned to the Name, and when it pleases You, we become pleasing to You.

(ਹੇ ਪ੍ਰਭੂ! ਇਹ ਭੀ ਤੇਰੀ ਹੀ ਰਜ਼ਾ ਹੈ ਕਿ ਕਈ ਜੀਵ) ਤੇਰੇ ਨਾਮ ਵਿਚ ਜੁੜਦੇ ਹਨ, ਜੋ ਤੇਰੀ ਰਜ਼ਾ ਵਿਚ ਤੁਰਦੇ ਹਨ ਤੈਨੂੰ ਪਿਆਰੇ ਲੱਗਦੇ ਹਨ। ਨਾਇ = ਨਾਮ ਵਿਚ। ਤੁਧੁ ਭਾਣੇ = ਜੋ ਤੇਰੇ ਭਾਣੇ (ਰਜ਼ਾ) ਵਿਚ ਹਨ। ਤੂੰ = ਤੈਨੂੰ। ਭਾਵਹਿ = ਪਿਆਰੇ ਲੱਗਦੇ ਹਨ।

ਨਾਨਕੁ ਏਕ ਕਹੈ ਬੇਨੰਤੀ ਹੋਰਿ ਸਗਲੇ ਕੂੜੁ ਕਮਾਵਹਿ ॥੧॥

Nanak utters this one prayer; everything else is just the practice of falsehood. ||1||

ਨਾਨਕ ਇਕ ਅਰਜ਼ ਕਰਦਾ ਹੈ (ਕਿ ਰਜ਼ਾ ਵਿਚ ਤੁਰਨ ਤੋਂ ਬਿਨਾ) ਹੋਰ ਸਾਰੇ (ਜਿਨ੍ਹਾਂ ਦਾ ਉਪਰ ਜ਼ਿਕਰ ਕੀਤਾ ਹੈ) ਕੂੜ ਕਮਾ ਰਹੇ ਹਨ (ਭਾਵ, ਉਹ ਸਉਦਾ ਕਰਦੇ ਹਨ ਜੋ ਵਿਅਰਥ ਜਾਂਦਾ ਹੈ) ॥੧॥