ਸਲੋਕ ਮਃ ੧ ॥
Salok, First Mehl:
ਸਲੋਕ, ਪਹਿਲੀ ਪਾਤਸ਼ਾਹੀ।
ਕੁਦਰਤਿ ਕਰਿ ਕੈ ਵਸਿਆ ਸੋਇ ॥
He created the Creative Power of the Universe, within which He dwells.
ਸ੍ਰਿਸ਼ਟੀ (ਪੈਦਾ ਕਰਨ ਵਾਲਾ ਪ੍ਰਭੂ) ਆਪ ਹੀ (ਇਸ ਵਿਚ) ਵੱਸ ਰਿਹਾ ਹੈ। ਕਰਿ ਕੈ = ਰਚ ਕੇ, ਪੈਦਾ ਕਰ ਕੇ। ਸੇਇ = ਉਹ ਪ੍ਰਭੂ ਆਪ ਹੀ।
ਵਖਤੁ ਵੀਚਾਰੇ ਸੁ ਬੰਦਾ ਹੋਇ ॥
One who reflects upon his allotted span of life, becomes the slave of God.
ਇੱਥੇ ਜੋ ਮਨੁੱਖ (ਮਨੁੱਖਾ ਜਨਮ) ਦੇ ਸਮੇ ਨੂੰ ਵਿਚਾਰਦਾ ਹੈ (ਭਾਵ, ਜੋ ਇਹ ਸੋਚਦਾ ਹੈ ਕਿ ਇਸ ਸ੍ਰਿਸ਼ਟੀ ਵਿਚ ਮਨੁੱਖਾ ਸਰੀਰ ਕਾਹਦੇ ਲਈ ਮਿਲਿਆ ਹੈ) ਉਹ (ਉਸ ਪ੍ਰਭੂ ਦਾ) ਸੇਵਕ ਬਣ ਜਾਂਦਾ ਹੈ। ਵਖਤੁ = ਮਨੁੱਖਾ ਜਨਮ ਦਾ ਸਮਾ।
ਕੁਦਰਤਿ ਹੈ ਕੀਮਤਿ ਨਹੀ ਪਾਇ ॥
The value of the Creative Power of the Universe cannot be known.
ਪ੍ਰਭੂ (ਆਪਣੀ ਰਚੀ) ਕੁਦਰਤਿ ਵਿਚ ਵਿਆਪਕ ਹੈ, ਉਸ ਦਾ ਮੁੱਲ ਪੈ ਨਹੀਂ ਸਕਦਾ। ਕਹੀ ਨਾ ਜਾਇ = ਬਿਆਨ ਨਹੀਂ ਹੋ ਸਕਦੀ।
ਜਾ ਕੀਮਤਿ ਪਾਇ ਤ ਕਹੀ ਨ ਜਾਇ ॥
Even if its value were known, it could not be described.
ਜੇ ਕੋਈ ਮੁੱਲ ਪਾਣ ਦਾ ਜਤਨ ਭੀ ਕਰੇ, ਤਾਂ ਉਸ ਦਾ ਮੁੱਲ ਦੱਸਿਆ ਨਹੀਂ ਜਾ ਸਕਦਾ।
ਸਰੈ ਸਰੀਅਤਿ ਕਰਹਿ ਬੀਚਾਰੁ ॥
Some think about religious rituals and regulations,
ਜੋ ਮਨੁੱਖ ਨਿਰੀ ਸ਼ਰ੍ਹਾ ਆਦਿ (ਭਾਵ, ਬਾਹਰਲੀਆਂ ਧਾਰਮਿਕ ਰਸਮਾਂ) ਦੀ ਹੀ ਵਿਚਾਰ ਕਰਦੇ ਹਨ, ਸਰੈ = ਸ਼ਰ੍ਹਾ ਦਾ।
ਬਿਨੁ ਬੂਝੇ ਕੈਸੇ ਪਾਵਹਿ ਪਾਰੁ ॥
but without understanding, how can they cross over to the other side?
ਉਹ (ਜੀਵਨ ਦੇ ਸਹੀ ਮਨੋਰਥ ਨੂੰ) ਸਮਝਣ ਤੋਂ ਬਿਨਾ (ਜੀਵਨ ਦਾ) ਪਾਰਲਾ ਕੰਢਾ ਕਿਵੇਂ ਲੱਭ ਸਕਦੇ ਹਨ? ਪਾਰੁ = ਅੰਤ, ਪਾਰਲਾ ਬੰਨਾ।
ਸਿਦਕੁ ਕਰਿ ਸਿਜਦਾ ਮਨੁ ਕਰਿ ਮਖਸੂਦੁ ॥
Let sincere faith be your bowing in prayer, and let the conquest of your mind be your objective in life.
(ਹੇ ਭਾਈ!) ਰੱਬ ਤੇ ਭਰੋਸਾ ਰੱਖ-ਇਹ ਹੈ ਉਸ ਦੇ ਅੱਗੇ ਸਿਰ ਨਿਵਾਉਣਾ, ਆਪਣੇ ਮਨ ਨੂੰ ਰੱਬ ਵਿਚ ਜੋੜਨਾ-ਇਸ ਨੂੰ ਜ਼ਿੰਦਗੀ ਦਾ ਨਿਸ਼ਾਨਾ ਬਣਾ। ਸਿਜਦਾ = ਰੱਬ ਅੱਗੇ ਨਿਊਣਾ। ਮਖਸੂਦੁ = ਨਿਸ਼ਾਨਾ, ਪ੍ਰਯੋਜਨ।
ਜਿਹ ਧਿਰਿ ਦੇਖਾ ਤਿਹ ਧਿਰਿ ਮਉਜੂਦੁ ॥੧॥
Wherever I look, there I see God's Presence. ||1||
ਫਿਰ ਜਿਸ ਪਾਸੇ ਵੇਖੀਏ, ਉਸ ਪਾਸੇ ਰੱਬ ਹਾਜ਼ਰ ਦਿੱਸਦਾ ਹੈ ॥੧॥ ਜਿਹ ਧਿਰਿ = ਜਿਸ ਪਾਸੇ। ਮਉਜੂਦੁ = ਹਾਜ਼ਰ ॥੧॥