ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਆਪਨ ਤਨੁ ਨਹੀ ਜਾ ਕੋ ਗਰਬਾ ॥
The body which you are so proud of, does not belong to you.
(ਹੇ ਭਾਈ!) ਇਹ ਸਰੀਰ ਜਿਸ ਦਾ (ਤੂੰ) ਮਾਣ ਕਰਦਾ ਹੈਂ (ਸਦਾ ਲਈ) ਆਪਣਾ ਨਹੀਂ ਹੈ। ਤਨੁ = ਸਰੀਰ। ਜਾ ਕੋ = ਜਿਸ ਦਾ। ਗਰਬਾ = ਅਹੰਕਾਰ।
ਰਾਜ ਮਿਲਖ ਨਹੀ ਆਪਨ ਦਰਬਾ ॥੧॥
Power, property and wealth are not yours. ||1||
ਰਾਜ, ਭੁਇਂ, ਧਨ (ਇਹ ਭੀ ਸਦਾ ਲਈ) ਆਪਣੇ ਨਹੀਂ ਹਨ ॥੧॥ ਮਿਲਖ = ਜ਼ਮੀਨ। ਦਰਬਾ = {द्रव्य} ਧਨ ॥੧॥
ਆਪਨ ਨਹੀ ਕਾ ਕਉ ਲਪਟਾਇਓ ॥
They are not yours, so why do you cling to them?
(ਹੇ ਭਾਈ! ਤੂੰ) ਕਿਸ ਕਿਸ ਨਾਲ ਮੋਹ ਕਰ ਰਿਹਾ ਹੈਂ? (ਇਹਨਾਂ ਵਿਚੋਂ ਕੋਈ ਭੀ ਸਦਾ ਲਈ) ਤੇਰਾ ਆਪਣਾ ਨਹੀਂ ਹੈ। ਕਾ ਕਉ = ਕਿਸ ਨੂੰ? ਲਪਟਾਇਓ = ਚੰਬੜਿਆ ਹੋਇਆ, ਮੋਹ ਕਰ ਰਿਹਾ।
ਆਪਨ ਨਾਮੁ ਸਤਿਗੁਰ ਤੇ ਪਾਇਓ ॥੧॥ ਰਹਾਉ ॥
Only the Naam, the Name of the Lord, is yours; it is received from the True Guru. ||1||Pause||
(ਸਦਾ ਲਈ) ਆਪਣਾ (ਬਣੇ ਰਹਿਣ ਵਾਲਾ ਪਰਮਾਤਮਾ ਦਾ) ਨਾਮ (ਹੀ) ਹੈ (ਜੋ) ਗੁਰੂ ਪਾਸੋਂ ਮਿਲਦਾ ਹੈ! ॥੧॥ ਰਹਾਉ ॥ ਤੇ = ਤੋਂ ॥੧॥ ਰਹਾਉ ॥
ਸੁਤ ਬਨਿਤਾ ਆਪਨ ਨਹੀ ਭਾਈ ॥
Children, spouse and siblings are not yours.
ਪੁੱਤਰ, ਇਸਤ੍ਰੀ, ਭਰਾ, (ਇਹਨਾਂ ਵਿਚੋਂ ਕੋਈ ਆਪਣਾ ਨਹੀਂ) ਸੁਤ = ਪੁੱਤਰ। ਬਨਿਤਾ = ਇਸਤ੍ਰੀ।
ਇਸਟ ਮੀਤ ਆਪ ਬਾਪੁ ਨ ਮਾਈ ॥੨॥
Dear friends, mother and father are not yours. ||2||
ਪਿਆਰੇ ਮਿੱਤਰ, ਪਿਉ, ਮਾਂ (ਇਹਨਾਂ ਵਿਚੋਂ ਕੋਈ ਭੀ ਕਿਸੇ ਦਾ ਸਦਾ ਲਈ) ਆਪਣਾ ਨਹੀਂ ਹੈ ॥੨॥ ਇਸਟ = ਪਿਆਰੇ। ਆਪ = ਆਪਣਾ। ਮਾਈ = ਮਾਂ ॥੨॥
ਸੁਇਨਾ ਰੂਪਾ ਫੁਨਿ ਨਹੀ ਦਾਮ ॥
Gold, silver and money are not yours.
(ਹੇ ਭਾਈ!) ਸੋਨਾ ਚਾਂਦੀ ਤੇ ਦੌਲਤ ਭੀ (ਸਦਾ ਲਈ ਆਪਣੇ) ਨਹੀਂ ਹਨ। ਰੂਪਾ = ਚਾਂਦੀ। ਫੁਨਿ = ਭੀ। ਦਾਮ = ਦੌਲਤ।
ਹੈਵਰ ਗੈਵਰ ਆਪਨ ਨਹੀ ਕਾਮ ॥੩॥
Fine horses and magnificent elephants are of no use to you. ||3||
ਵਧੀਆ ਘੋੜੇ, ਵਧੀਆ ਹਾਥੀ (ਇਹ ਭੀ ਸਦਾ ਲਈ) ਆਪਣੇ ਕੰਮ ਨਹੀਂ ਆ ਸਕਦੇ ॥੩॥ ਹੈਵਰ = {हय-वर, ਹਯ ਵਰ} ਵਧੀਆ ਘੋੜੇ। ਗੈਵਰ = {गज-वर} ਵਧੀਆ ਹਾਥੀ ॥੩॥
ਕਹੁ ਨਾਨਕ ਜੋ ਗੁਰਿ ਬਖਸਿ ਮਿਲਾਇਆ ॥
Says Nanak, those whom the Guru forgives, meet with the Lord.
ਨਾਨਕ ਆਖਦਾ ਹੈ- ਜਿਸ ਮਨੁੱਖ ਨੂੰ ਬਖ਼ਸ਼ਸ਼ ਕਰ ਕੇ ਗੁਰੂ ਨੇ (ਪ੍ਰਭੂ ਨਾਲ) ਮਿਲਾ ਦਿੱਤਾ ਹੈ, ਜੋ = ਜਿਸ ਨੂੰ। ਗੁਰਿ = ਗੁਰੂ ਨੇ। ਬਖਸਿ = ਬਖ਼ਸ਼ਸ਼ ਕਰ ਕੇ।
ਤਿਸ ਕਾ ਸਭੁ ਕਿਛੁ ਜਿਸ ਕਾ ਹਰਿ ਰਾਇਆ ॥੪॥੩੭॥੧੦੬॥
Everything belongs to those who have the Lord as their King. ||4||37||106||
ਜਿਸ ਮਨੁੱਖ ਦਾ (ਸਦਾ ਦਾ ਸਾਥੀ) ਪਰਮਾਤਮਾ ਬਣ ਗਿਆ ਹੈ, ਸਭ ਕੁਝ ਉਸ ਦਾ ਆਪਣਾ ਹੈ (ਭਾਵ, ਉਸ ਨੂੰ ਸਾਰਾ ਜਗਤ ਆਪਣਾ ਦਿੱਸਦਾ ਹੈ, ਉਸ ਨੂੰ ਦੁਨੀਆ ਦੇ ਸਾਕ ਸੈਣ ਦਾ ਦੁਨੀਆ ਦੇ ਧਨ ਪਦਾਰਥ ਦਾ ਵਿਛੋੜਾ ਦੁਖੀ ਨਹੀਂ ਕਰ ਸਕਦਾ) ॥੪॥੩੭॥੧੦੬॥ ਤਿਸ ਕਾ, ਜਿਸ ਕਾ = {ਲਫ਼ਜ਼ 'ਤਿਸੁ' 'ਜਿਸੁ' ਦਾ (ੁ) ਸੰਬੰਧਕ 'ਕਾ' ਦੇ ਕਾਰਨ ਉਡ ਗਿਆ ਹੈ} ॥੪॥