ਗੋਂਡ ਮਹਲਾ ੫ ॥
Gond, Fifth Mehl:
ਗੋਂਡ ਪੰਜਵੀਂ ਪਾਤਿਸ਼ਾਹੀ।
ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥
Chant Guru, Guru, Guru, O my mind.
ਹੇ ਮੇਰੇ ਮਨ! ਹਰ ਵੇਲੇ ਗੁਰੂ (ਦੇ ਉਪਦੇਸ਼) ਨੂੰ ਚੇਤੇ ਰੱਖ, ਕਰਿ = ਚੇਤੇ ਕਰਿਆ ਕਰ। ਮਨ ਮੋਰ = ਹੇ ਮੇਰੇ ਮਨ!
ਗੁਰੂ ਬਿਨਾ ਮੈ ਨਾਹੀ ਹੋਰ ॥
I have no other than the Guru.
ਮੈਨੂੰ ਗੁਰੂ ਤੋਂ ਬਿਨਾ ਕੋਈ ਹੋਰ ਆਸਰਾ ਨਹੀਂ ਸੁੱਝਦਾ। ਹੋਰ = ਹੋਰ (ਟੇਕ)।
ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥
I lean upon the Support of the Guru, day and night.
ਹੇ ਮਨ! ਉਸ ਗੁਰੂ ਦੇ ਆਸਰੇ ਦਿਨ ਰਾਤ ਟਿਕਿਆ ਰਹੁ,
ਜਾ ਕੀ ਕੋਇ ਨ ਮੇਟੈ ਦਾਤਿ ॥੧॥
No one can decrease His bounty. ||1||
ਜਿਸ ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਦਾਤ ਨੂੰ ਕੋਈ ਮਿਟਾ ਨਹੀਂ ਸਕਦਾ ॥੧॥ ਦਾਤਿ = ਨਾਮ ਦੀ ਦਾਤ ॥੧॥
ਗੁਰੁ ਪਰਮੇਸਰੁ ਏਕੋ ਜਾਣੁ ॥
Know that the Guru and the Transcendent Lord are One.
ਹੇ ਭਾਈ! ਗੁਰੂ ਅਤੇ ਪਰਮਾਤਮਾ ਨੂੰ ਇੱਕ ਰੂਪ ਸਮਝੋ। ਏਕੋ = ਇਕ-ਰੂਪ।
ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥
Whatever pleases Him is acceptable and approved. ||1||Pause||
ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਗੁਰੂ ਭੀ (ਸਿਰ-ਮੱਥੇ) ਕਬੂਲ ਕਰਦਾ ਹੈ ॥੧॥ ਰਹਾਉ ॥ ਤਿਸੁ ਭਾਵੈ = ਉਸ ਨੂੰ ਚੰਗਾ ਲੱਗਦਾ ਹੈ। ਪਰਵਾਣੁ = ਕਬੂਲ ॥੧॥ ਰਹਾਉ ॥
ਗੁਰ ਚਰਣੀ ਜਾ ਕਾ ਮਨੁ ਲਾਗੈ ॥
One whose mind is attached to the Guru's feet
ਹੇ ਮੇਰੇ ਮਨ! ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ, ਜਾ ਕਾ ਮਨੁ = ਜਿਸ ਮਨੁੱਖ ਦਾ ਮਨ।
ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥
his pains, sufferings and doubts run away.
ਉਸ ਦੀ ਹਰੇਕ ਭਟਕਣਾ ਹਰੇਕ ਦੁੱਖ ਦਰਦ ਦੂਰ ਹੋ ਜਾਂਦਾ ਹੈ।
ਗੁਰ ਕੀ ਸੇਵਾ ਪਾਏ ਮਾਨੁ ॥
Serving the Guru, honor is obtained.
ਹੇ ਮਨ! ਗੁਰੂ ਦੀ ਸਰਨ ਪੈ ਕੇ ਮਨੁੱਖ (ਹਰ ਥਾਂ) ਆਦਰ ਹਾਸਲ ਕਰਦਾ ਹੈ। ਪਾਏ = ਖੱਟਦਾ। ਮਾਨੁ = ਆਦਰ।
ਗੁਰ ਊਪਰਿ ਸਦਾ ਕੁਰਬਾਨੁ ॥੨॥
I am forever a sacrifice to the Guru. ||2||
ਹੇ ਮੇਰੇ ਮਨ! ਗੁਰੂ ਤੋਂ ਸਦਾ ਸਦਕੇ ਹੋ ॥੨॥
ਗੁਰ ਕਾ ਦਰਸਨੁ ਦੇਖਿ ਨਿਹਾਲ ॥
Gazing upon the Blessed Vision of the Guru's Darshan, I am exalted.
ਹੇ ਮੇਰੇ ਮਨ! ਗੁਰੂ ਦਾ ਦਰਸ਼ਨ ਕਰ ਕੇ (ਮਨੁੱਖ ਦਾ ਤਨ ਮਨ) ਖਿੜ ਜਾਂਦਾ ਹੈ। ਦੇਖਿ = ਵੇਖ ਕੇ। ਨਿਹਾਲ = ਪ੍ਰਸੰਨ।
ਗੁਰ ਕੇ ਸੇਵਕ ਕੀ ਪੂਰਨ ਘਾਲ ॥
The work of the Guru's servant is perfect.
ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੀ ਮੇਹਨਤ ਸਫਲ ਹੋ ਜਾਂਦੀ ਹੈ। ਘਾਲ = ਮੇਹਨਤ, ਕਮਾਈ।
ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥
Pain does not afflict the Guru's servant.
ਕੋਈ ਭੀ ਦੁੱਖ ਗੁਰੂ ਦੇ ਸੇਵਕ ਉਤੇ (ਆਪਣਾ) ਜ਼ੋਰ ਨਹੀਂ ਪਾ ਸਕਦਾ। ਕਉ = ਨੂੰ। ਨ ਬਿਆਪੈ = ਜ਼ੋਰ ਨਹੀਂ ਪਾ ਸਕਦਾ।
ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥
The Guru's servant is famous in the ten directions. ||3||
ਗੁਰੂ ਦੀ ਸਰਨ ਰਹਿਣ ਵਾਲਾ ਮਨੁੱਖ ਸਾਰੇ ਸੰਸਾਰ ਵਿਚ ਪਰਗਟ ਹੋ ਜਾਂਦਾ ਹੈ ॥੩॥ ਦਹਦਿਸਿ = ਦਸੀਂ ਪਾਸੀਂ {ਦਹ = ਦਸ। ਦਿਸ = ਪਾਸਾ}। ਜਾਪੈ = ਪਰਗਟ ਹੋ ਜਾਂਦਾ ਹੈ ॥੩॥
ਗੁਰ ਕੀ ਮਹਿਮਾ ਕਥਨੁ ਨ ਜਾਇ ॥
The Guru's glory cannot be described.
ਹੇ ਭਾਈ! ਗੁਰੂ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਮਹਿਮਾ = ਵਡਿਆਈ।
ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥
The Guru remains absorbed in the Supreme Lord God.
ਗੁਰੂ ਉਸ ਪਰਮਾਤਮਾ ਦਾ ਰੂਪ ਹੈ, ਜੋ ਹਰ ਥਾਂ ਵਿਆਪਕ ਹੈ। ਰਹਿਆ ਸਮਾਇ = ਹਰ ਥਾਂ ਮੌਜੂਦ ਹੈ।
ਕਹੁ ਨਾਨਕ ਜਾ ਕੇ ਪੂਰੇ ਭਾਗ ॥
Says Nanak, one who is blessed with perfect destiny
ਨਾਨਕ ਆਖਦਾ ਹੈ- ਜਿਸ ਮਨੁੱਖ ਦੇ ਵੱਡੇ ਭਾਗ ਜਾਗਦੇ ਹਨ,
ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥
- his mind is attached to the Guru's feet. ||4||6||8||
ਉਸ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ ॥੪॥੬॥੮॥