ਗਉੜੀ ਮਹਲਾ

Gauree, Fifth Mehl:

ਗਊੜੀ ਪਾਤਸ਼ਾਹੀ ਪੰਜਵੀਂ।

ਮੀਤੁ ਕਰੈ ਸੋਈ ਹਮ ਮਾਨਾ

Whatever my Friend does, I accept.

(ਹੇ ਭਾਈ!) ਮੇਰਾ ਮਿੱਤਰ-ਪ੍ਰਭੂ ਜੋ ਕੁਝ ਕਰਦਾ ਹੈ ਉਸ ਨੂੰ ਮੈਂ (ਸਿਰ-ਮੱਥੇ ਉਤੇ) ਮੰਨਦਾ ਹਾਂ, ਹਮ = (ਭਾਵ,) ਮੈਂ। ਮਾਨਾ = ਮੰਨਦਾ ਹਾਂ, (ਸਿਰ-ਮੱਥੇ ਉਤੇ) ਮੰਨਦਾ ਹਾਂ।

ਮੀਤ ਕੇ ਕਰਤਬ ਕੁਸਲ ਸਮਾਨਾ ॥੧॥

My Friend's actions are pleasing to me. ||1||

ਮਿੱਤਰ-ਪ੍ਰਭੂ ਦੇ ਕੀਤੇ ਕੰਮ ਮੈਨੂੰ ਸੁਖਾਂ ਵਰਗੇ (ਪ੍ਰਤੀਤ ਹੁੰਦੇ) ਹਨ ॥੧॥ ਕੁਸਲ = ਸੁਖ। ਕੁਸਲ ਸਮਾਨਾ = ਸੁਖ ਵਰਗੇ, ਸੁਖ-ਰੂਪ ॥੧॥

ਏਕਾ ਟੇਕ ਮੇਰੈ ਮਨਿ ਚੀਤ

Within my conscious mind, the One Lord is my only Support.

(ਹੇ ਭਾਈ!) ਮੇਰੇ ਮਨ-ਚਿੱਤ ਵਿਚ ਸਿਰਫ਼ ਇਹ ਸਹਾਰਾ ਹੈ, ਟੇਕ = ਆਸਰਾ। ਮਨਿ ਚੀਤਿ = ਮਨ-ਚਿੱਤ ਵਿਚ।

ਜਿਸੁ ਕਿਛੁ ਕਰਣਾ ਸੁ ਹਮਰਾ ਮੀਤ ॥੧॥ ਰਹਾਉ

One who does this is my Friend. ||1||Pause||

ਕਿ ਜਿਸ ਪਰਮਾਤਮਾ ਦੀ ਇਹ ਸਾਰੀ ਰਚਨਾ ਹੈ ਉਹ ਮੇਰਾ ਮਿੱਤਰ ਹੈ ॥੧॥ ਰਹਾਉ ॥ ਜਿਸੁ = ਜਿਸ (ਪਰਮਾਤਮਾ) ਦਾ। ਕਿਛੁ ਕਰਣਾ = ਇਹ ਸਭ ਕੁਝ ਬਣਾਇਆ ਹੋਇਆ, ਇਹ ਸਾਰੀ ਰਚਨਾ ॥੧॥ ਰਹਾਉ ॥

ਮੀਤੁ ਹਮਾਰਾ ਵੇਪਰਵਾਹਾ

My Friend is Carefree.

(ਹੇ ਭਾਈ!) ਮੇਰਾ ਮਿੱਤਰ-ਪ੍ਰਭੂ ਬੇ-ਮੁਥਾਜ ਹੈ (ਉਸ ਨੂੰ ਕਿਸੇ ਦੀ ਕੋਈ ਗ਼ਰਜ਼ ਨਹੀਂ ਕਾਣ ਨਹੀਂ), ਵੇਪਰਵਾਹਾ = ਬੇ-ਮੁਥਾਜ।

ਗੁਰ ਕਿਰਪਾ ਤੇ ਮੋਹਿ ਅਸਨਾਹਾ ॥੨॥

By Guru's Grace, I give my love to Him. ||2||

ਗੁਰੂ ਦੀ ਕਿਰਪਾ ਨਾਲ ਉਸ ਨਾਲ ਮੇਰਾ ਪਿਆਰ ਬਣ ਗਿਆ ਹੈ (ਭਾਵ, ਮੇਰੇ ਨਾਲ ਉਸ ਦੀ ਸਾਂਝ ਇਸ ਵਾਸਤੇ ਨਹੀਂ ਬਣੀ ਕਿ ਉਸ ਨੂੰ ਕੋਈ ਗ਼ਰਜ਼ ਸੀ। ਇਹ ਤਾਂ ਸਤਿਗੁਰੂ ਦੀ ਮਿਹਰ ਹੋਈ ਹੈ) ॥੨॥ ਤੇ = ਤੋਂ, ਨਾਲ। ਮੋਹਿ = ਮੇਰਾ। ਅਸਨਾਹਾ = ਅਸਨੇਹ, ਪਿਆਰ ॥੨॥

ਮੀਤੁ ਹਮਾਰਾ ਅੰਤਰਜਾਮੀ

My Friend is the Inner-knower, the Searcher of hearts.

ਮੇਰਾ ਮਿੱਤਰ-ਪ੍ਰਭੂ (ਹਰੇਕ ਜੀਵ ਦੇ) ਦਿਲ ਦੀ ਜਾਣਨ ਵਾਲਾ ਹੈ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ।

ਸਮਰਥ ਪੁਰਖੁ ਪਾਰਬ੍ਰਹਮੁ ਸੁਆਮੀ ॥੩॥

He is the All-powerful Being, the Supreme Lord and Master. ||3||

ਉਹ ਸਭ ਤਾਕਤਾਂ ਦਾ ਮਾਲਕ ਹੈ, ਸਭ ਵਿਚ ਵਿਆਪਕ ਹੈ, ਬੇਅੰਤ ਹੈ, ਸਭ ਦਾ ਮਾਲਕ ਹੈ ॥੩॥ ਸਮਰਥ = ਸਭ ਤਾਕਤਾਂ ਦਾ ਮਾਲਕ ॥੩॥

ਹਮ ਦਾਸੇ ਤੁਮ ਠਾਕੁਰ ਮੇਰੇ

I am Your servant; You are my Lord and Master.

ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ, ਮੈਂ ਤੇਰਾ ਸੇਵਕ ਹਾਂ। ਦਾਸੇ = ਸੇਵਕ। ਠਾਕੁਰ = ਮਾਲਕ।

ਮਾਨੁ ਮਹਤੁ ਨਾਨਕ ਪ੍ਰਭੁ ਤੇਰੇ ॥੪॥੪੦॥੧੦੯॥

Nanak: my honor and glory are Yours, God. ||4||40||109||

ਹੇ ਨਾਨਕ! (ਆਖ-) ਤੇਰਾ ਸੇਵਕ ਬਣਿਆਂ ਹੀ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ਵਡਿਆਈ ਮਿਲਦੀ ਹੈ ॥੪॥੪੦॥੧੦੯॥ ਮਹਤੁ = ਮਹੱਤ, ਮਹੱਤਤਾ, ਵਡਿਆਈ। ਤੇਰੇ = ਤੇਰੇ (ਸੇਵਕ ਬਣਿਆਂ) ॥੪॥