ਸੂਹੀ ਮਹਲਾ ੫ ॥
Soohee, Fifth Mehl:
ਸੂਹੀ ਪੰਜਵੀਂ ਪਾਤਿਸ਼ਾਹੀ।
ਦਰਸਨੁ ਦੇਖਿ ਜੀਵਾ ਗੁਰ ਤੇਰਾ ॥
Gazing upon the Blessed Vision of Your Darshan, I live.
ਹੇ ਗੁਰੂ! ਤੇਰਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ। ਦੇਖਿ = ਵੇਖ ਕੇ। ਜੀਵਾ = ਜੀਵਾਂ, ਮੈਂ ਜੀਉ ਪੈਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ। ਗੁਰ = ਹੇ ਗੁਰੂ!
ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥
My karma is perfect, O my God. ||1||
ਹੇ ਮੇਰੇ ਪ੍ਰਭੂ! ਤੇਰੀ ਪੂਰਨ ਬਖ਼ਸ਼ਸ਼ ਹੋਏ (ਤੇ, ਮੈਨੂੰ ਗੁਰੂ ਮਿਲ ਜਾਵੇ) ॥੧॥ ਕਰਮੁ = ਬਖ਼ਸ਼ਸ਼। ਪ੍ਰਭ ਮੇਰਾ = ਹੇ ਮੇਰੇ ਪ੍ਰਭੂ! ॥੧॥
ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥
Please, listen to this prayer, O my God.
ਹੇ ਮੇਰੇ ਪ੍ਰਭੂ (ਮੇਰੀ) ਇਹ ਅਰਜ਼ੋਈ ਸੁਣ, ਪ੍ਰਭ = ਹੇ ਪ੍ਰਭੂ!
ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥
Please bless me with Your Name, and make me Your chaylaa, Your disciple. ||1||Pause||
(ਗੁਰੂ ਦੀ ਰਾਹੀਂ) ਮੈਨੂੰ ਆਪਣਾ ਸੇਵਕ ਬਣਾ ਕੇ (ਆਪਣਾ) ਨਾਮ ਬਖ਼ਸ਼ ॥੧॥ ਰਹਾਉ ॥ ਕਰਿ = ਬਣਾ ਕੇ। ਚੇਰੇ = ਸੇਵਕ ॥੧॥ ਰਹਾਉ ॥
ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥
Please keep me under Your Protection, O God, O Great Giver.
ਹੇ ਸਭ ਦਾਤਾਂ ਦੇਣ ਵਾਲੇ ਪ੍ਰਭੂ! ਮੈਨੂੰ ਆਪਣੀ ਸਰਨ ਵਿਚ ਰੱਖ। ਦਾਤੇ = ਹੇ ਸਭ ਦਾਤਾਂ ਦੇਣ ਵਾਲੇ!
ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥
By Guru's Grace, a few people understand this. ||2||
ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ ਕਿਸੇ ਵਿਰਲੇ ਮਨੁੱਖ ਨੇ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ ॥੨॥ ਗੁਰ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਕਿਨੈ ਵਿਰਲੈ = ਕਿਸੇ ਮਨੁੱਖ ਨੇ। ਜਾਤੇ = ਡੂੰਘੀ ਸਾਂਝ ਪਾਈ ਹੈ ॥੨॥
ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥
Please hear my prayer, O God, my Friend.
ਹੇ ਮੇਰੇ ਮਿੱਤਰ ਪ੍ਰਭੂ! ਮੇਰੀ ਅਰਜ਼ੋਈ ਸੁਣ, ਬਿਨਉ = {विनय} ਬੇਨਤੀ। ਮੀਤਾ = ਹੇ ਮਿੱਤਰ!
ਚਰਣ ਕਮਲ ਵਸਹਿ ਮੇਰੈ ਚੀਤਾ ॥੩॥
May Your Lotus Feet abide within my consciousness. ||3||
(ਮੇਹਰ ਕਰ! ਤੇਰੇ) ਸੋਹਣੇ ਚਰਨ ਮੇਰੇ ਚਿੱਤ ਵਿਚ ਵੱਸ ਪੈਣ ॥੩॥ ਵਸਹਿ = ਵੱਸ ਪੈਣਾ। ਮੇਰੈ ਚੀਤਾ = ਮੇਰੇ ਚਿੱਤ ਵਿਚ ॥੩॥
ਨਾਨਕੁ ਏਕ ਕਰੈ ਅਰਦਾਸਿ ॥
Nanak makes one prayer:
(ਤੇਰਾ ਸੇਵਕ) ਨਾਨਕ (ਤੇਰੇ ਦਰ ਤੇ) ਇਕ ਅਰਜ਼ ਕਰਦਾ ਹੈ, ਨਾਨਕੁ ਕਰੈ = ਨਾਨਕ ਕਰਦਾ ਹੈ। ਅਰਦਾਸਿ = ਬੇਨਤੀ।
ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥
may I never forget You, O perfect treasure of virtue. ||4||18||24||
ਹੇ ਪੂਰਨ ਪ੍ਰਭੂ! ਸਭ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਕਿਰਪਾ ਕਰ, ਮੈਨੂੰ ਨਾਨਕ ਨੂੰ ਕਦੇ) ਨਾਹ ਭੁੱਲ ॥੪॥੧੮॥੨੪॥ ਗੁਣ ਤਾਸਿ = ਹੇ ਗੁਣਾਂ ਦੇ ਖ਼ਜ਼ਾਨੇ! ॥੪॥੧੮॥੨੪॥