ਮਹਲਾ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਜੋ ਪਾਥਰ ਕਉ ਕਹਤੇ ਦੇਵ ॥
Those who call a stone their god
ਜੋ ਮਨੁੱਖ ਪੱਥਰ (ਦੀ ਮੂਰਤੀ) ਨੂੰ ਰੱਬ ਆਖਦੇ ਹਨ,
ਤਾ ਕੀ ਬਿਰਥਾ ਹੋਵੈ ਸੇਵ ॥
their service is useless.
ਉਹਨਾਂ ਦੀ ਕੀਤੀ ਸੇਵਾ ਵਿਅਰਥ ਜਾਂਦੀ ਹੈ।
ਜੋ ਪਾਥਰ ਕੀ ਪਾਂਈ ਪਾਇ ॥
Those who fall at the feet of a stone god
ਜੋ ਮਨੁੱਖ ਪੱਥਰ (ਦੀ ਮੂਰਤੀ) ਦੇ ਪੈਰੀਂ ਪੈਂਦੇ ਹਨ, ਪਾਂਈ = ਪੈਰੀਂ।
ਤਿਸ ਕੀ ਘਾਲ ਅਜਾਂਈ ਜਾਇ ॥੧॥
- their work is wasted in vain. ||1||
ਉਹਨਾਂ ਦੀ ਮਿਹਨਤ ਅਜਾਈਂ ਚਲੀ ਜਾਂਦੀ ਹੈ ॥੧॥ ਘਾਲ = ਮਿਹਨਤ ॥੧॥
ਠਾਕੁਰੁ ਹਮਰਾ ਸਦ ਬੋਲੰਤਾ ॥
My Lord and Master speaks forever.
ਸਾਡਾ ਠਾਕੁਰ ਸਦਾ ਬੋਲਦਾ ਹੈ, ਸਦ = ਸਦਾ।
ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥੧॥ ਰਹਾਉ ॥
God gives His gifts to all living beings. ||1||Pause||
ਉਹ ਪ੍ਰਭੂ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ॥੧॥ ਰਹਾਉ ॥
ਅੰਤਰਿ ਦੇਉ ਨ ਜਾਨੈ ਅੰਧੁ ॥
The Divine Lord is within the self, but the spiritually blind one does not know this.
ਅੰਨ੍ਹਾ ਮੂਰਖ ਆਪਣੇ ਅੰਦਰ-ਵੱਸਦੇ ਰੱਬ ਨੂੰ ਨਹੀਂ ਪਛਾਣਦਾ, ਅੰਤਰਿ = ਅੰਦਰ-ਵੱਸਦਾ। ਦੇਉ = ਪ੍ਰਭੂ। ਅੰਧੁ = ਅੰਨ੍ਹਾ ਮਨੁੱਖ।
ਭ੍ਰਮ ਕਾ ਮੋਹਿਆ ਪਾਵੈ ਫੰਧੁ ॥
Deluded by doubt, he is caught in the noose.
ਭਰਮ ਦਾ ਮਾਰਿਆ ਹੋਇਆ ਹੋਰ ਹੋਰ ਜਾਲ ਵਿਛਾਉਂਦਾ ਹੈ। ਫੰਧੁ = ਫੰਧਾ, ਜਾਲ।
ਨ ਪਾਥਰੁ ਬੋਲੈ ਨਾ ਕਿਛੁ ਦੇਇ ॥
The stone does not speak; it does not give anything to anyone.
ਇਹ ਪੱਥਰ ਨਾਹ ਬੋਲਦਾ ਹੈ, ਨਾਹ ਕੁਝ ਦੇ ਸਕਦਾ ਹੈ,
ਫੋਕਟ ਕਰਮ ਨਿਹਫਲ ਹੈ ਸੇਵ ॥੨॥
Such religious rituals are useless; such service is fruitless. ||2||
(ਇਸ ਨੂੰ ਇਸ਼ਨਾਨ ਕਰਾਣ ਤੇ ਭੋਗ ਆਦਿਕ ਲਵਾਣ ਦੇ) ਸਾਰੇ ਕੰਮ ਵਿਅਰਥ ਹਨ, (ਇਸ ਦੀ ਸੇਵਾ ਵਿਚੋਂ ਕੋਈ ਫਲ ਨਹੀਂ ਮਿਲਦਾ ॥੨॥ ਫੋਕਟ = ਫੋਕੇ ॥੨॥
ਜੇ ਮਿਰਤਕ ਕਉ ਚੰਦਨੁ ਚੜਾਵੈ ॥
If a corpse is anointed with sandalwood oil,
ਜੇ ਕੋਈ ਮਨੁੱਖ ਮੁਰਦੇ ਨੂੰ ਚੰਦਨ (ਰਗੜ ਕੇ) ਲਾ ਦੇਵੇ,
ਉਸ ਤੇ ਕਹਹੁ ਕਵਨ ਫਲ ਪਾਵੈ ॥
what good does it do?
ਉਸ ਮੁਰਦੇ ਨੂੰ ਕੋਈ (ਇਸ ਸੇਵਾ ਦਾ) ਫਲ ਨਹੀਂ ਮਿਲ ਸਕਦਾ।
ਜੇ ਮਿਰਤਕ ਕਉ ਬਿਸਟਾ ਮਾਹਿ ਰੁਲਾਈ ॥
If a corpse is rolled in manure,
ਤੇ, ਜੇ ਕੋਈ ਮੁਰਦੇ ਨੂੰ ਗੰਦ ਵਿਚ ਰੋਲ ਦੇਵੇ,
ਤਾਂ ਮਿਰਤਕ ਕਾ ਕਿਆ ਘਟਿ ਜਾਈ ॥੩॥
what does it lose from this? ||3||
ਤਾਂ ਭੀ ਉਸ ਮੁਰਦੇ ਦਾ ਕੋਈ ਵਿਗਾੜ ਨਹੀਂ ਹੋ ਸਕਦਾ ॥੩॥
ਕਹਤ ਕਬੀਰ ਹਉ ਕਹਉ ਪੁਕਾਰਿ ॥
Says Kabeer, I proclaim this out loud
ਕਬੀਰ ਆਖਦਾ ਹੈ ਕਿ ਮੈਂ ਪੁਕਾਰ ਪੁਕਾਰ ਕੇ ਆਖਦਾ ਹਾਂ ਪੁਕਾਰਿ = ਕੂਕ ਕੇ।
ਸਮਝਿ ਦੇਖੁ ਸਾਕਤ ਗਾਵਾਰ ॥
behold, and understand, you ignorant, faithless cynic.
ਹੇ ਰੱਬ ਨਾਲੋਂ ਟੁੱਟੇ ਹੋਏ ਮੂਰਖ! ਸਮਝ ਕੇ ਵੇਖ, ਸਾਕਤ = ਹੇ ਸਾਕਤ!
ਦੂਜੈ ਭਾਇ ਬਹੁਤੁ ਘਰ ਗਾਲੇ ॥
The love of duality has ruined countless homes.
ਰੱਬ ਨੂੰ ਛੱਡ ਕੇ ਹੋਰ ਹੋਰ ਵਿਚ ਪਿਆਰ ਪਾ ਕੇ ਬਥੇਰੇ ਜੀਵ ਤਬਾਹ ਹੋ ਗਏ। ਦੂਜੈ ਭਾਇ = ਪ੍ਰਭੂ ਨੂੰ ਛੱਡ ਕੇ ਕਿਸੇ ਹੋਰ ਦੇ ਪਿਆਰ ਵਿਚ।
ਰਾਮ ਭਗਤ ਹੈ ਸਦਾ ਸੁਖਾਲੇ ॥੪॥੪॥੧੨॥
The Lord's devotees are forever in bliss. ||4||4||12||
ਸਦਾ ਸੁਖੀ ਜੀਵਨ ਵਾਲੇ ਸਿਰਫ਼ ਉਹੀ ਹਨ ਜੋ ਪ੍ਰਭੂ ਦੇ ਭਗਤ ਹਨ' ॥੪॥੪॥੧੨॥