ਪਉੜੀ ॥
Pauree:
ਪਉੜੀ
ਸਸਾ ਸਿਆਨਪ ਛਾਡੁ ਇਆਨਾ ॥
SASSA: Give up your clever tricks, you ignorant fool!
ਹੇ ਮੇਰੇ ਅੰਞਾਣ ਮਨ! ਚਲਾਕੀਆਂ ਛੱਡ। ਇਆਨਾ = ਹੇ ਅੰਞਾਣ!
ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥
God is not pleased with clever tricks and commands.
ਪਰਮਾਤਮਾ ਚਲਾਕੀਆਂ ਨਾਲ ਤੇ ਹੁਕਮ ਕੀਤਿਆਂ (ਭਾਵ, ਆਕੜ ਵਿਖਾਇਆਂ) ਖ਼ੁਸ਼ ਨਹੀਂ ਹੁੰਦਾ। ਹਿਕਮਤਿ = ਚਲਾਕੀ ਨਾਲ। ਹੁਕਮਿ = ਹੁਕਮ ਦੀ ਰਾਹੀਂ।
ਸਹਸ ਭਾਤਿ ਕਰਹਿ ਚਤੁਰਾਈ ॥
You may practice a thousand forms of cleverness,
ਜੇ ਤੂੰ ਹਜ਼ਾਰਾਂ ਕਿਸਮਾਂ ਦੀਆਂ ਚਲਾਕੀਆਂ ਭੀ ਕਰੇਂਗਾ, ਸਹਸ = ਹਜ਼ਾਰਾਂ।
ਸੰਗਿ ਤੁਹਾਰੈ ਏਕ ਨ ਜਾਈ ॥
but not even one will go along with you in the end.
ਇੱਕ ਚਲਾਕੀ ਭੀ ਤੇਰੀ ਮਦਦ ਨਹੀਂ ਕਰ ਸਕੇਗੀ (ਪ੍ਰਭੂ ਦੀ ਹਜ਼ੂਰੀ ਵਿਚ ਤੇਰੇ ਨਾਲ ਨਹੀਂ ਜਾਇਗੀ, ਮੰਨੀ ਨਹੀਂ ਜਾ ਸਕੇਗੀ)।
ਸੋਊ ਸੋਊ ਜਪਿ ਦਿਨ ਰਾਤੀ ॥
Meditate on that Lord, that Lord, day and night.
ਹੇ ਮੇਰੀ ਜਿੰਦੇ! ਬੱਸ! ਉਸ ਪ੍ਰਭੂ ਨੂੰ ਹੀ ਦਿਨ ਰਾਤ ਯਾਦ ਕਰਦੀ ਰਹੁ, ਸੋਊ = ਉਸ ਪ੍ਰਭੂ ਨੂੰ ਹੀ।
ਰੇ ਜੀਅ ਚਲੈ ਤੁਹਾਰੈ ਸਾਥੀ ॥
O soul, He alone shall go along with you.
ਪ੍ਰਭੂ ਦੀ ਯਾਦ ਨੇ ਹੀ ਤੇਰੇ ਨਾਲ ਜਾਣਾ ਹੈ। ਰੇ ਜੀਅ = ਹੇ ਜਿੰਦੇ!
ਸਾਧ ਸੇਵਾ ਲਾਵੈ ਜਿਹ ਆਪੈ ॥
Those whom the Lord Himself commits to the service of the Holy,
(ਪਰ ਇਹ ਸਿਮਰਨ ਉਹੀ ਕਰ ਸਕਦਾ ਹੈ ਜਿਸ ਨੂੰ ਪ੍ਰਭੂ ਆਪ ਗੁਰੂ ਦੇ ਦਰ ਤੇ ਲਿਆਵੇ) ਜਿਸ ਮਨੁੱਖ ਨੂੰ ਪ੍ਰਭੂ ਆਪ ਗੁਰੂ ਦੀ ਸੇਵਾ ਵਿਚ ਜੋੜਦਾ ਹੈ, ਸਾਧ = ਗੁਰੂ। ਜਿਹ = ਜਿਸ ਨੂੰ।
ਨਾਨਕ ਤਾ ਕਉ ਦੂਖੁ ਨ ਬਿਆਪੈ ॥੫੦॥
O Nanak, are not afflicted by suffering. ||50||
ਹੇ ਨਾਨਕ! ਉਸ ਉਤੇ ਕੋਈ ਦੁੱਖ-ਕਲੇਸ਼ ਜ਼ੋਰ ਨਹੀਂ ਪਾ ਸਕਦਾ ॥੫੦॥ ਨ ਬਿਆਪੈ = ਜ਼ੋਰ ਨਹੀਂ ਪਾ ਸਕਦਾ ॥੫੦॥