ਜਿਹ ਬਾਝੁ ਨ ਜੀਆ ਜਾਈ ॥
Without Him, we cannot even live;
ਜਿਸ (ਸਦਾ-ਥਿਰ ਰਹਿਣ ਵਾਲੇ ਆਤਮਕ ਜੀਵਨ) ਤੋਂ ਬਿਨਾ ਜੀਵਿਆ ਹੀ ਨਹੀਂ ਜਾ ਸਕਦਾ, ਜਿਹ ਬਾਝੁ = (ਉਹ "ਜੀਵਨੁ ਮੂਏ ਬਿਨੁ ਨਾਹੀ") ਜਿਸ ਆਤਮਕ ਜੀਵਨ ਤੋਂ ਬਿਨਾ।
ਜਉ ਮਿਲੈ ਤ ਘਾਲ ਅਘਾਈ ॥
when we meet Him, then our task is completed.
ਤੇ ਜੇ ਉਹ ਜੀਵਨ ਮਿਲ ਜਾਏ ਤਾਂ ਘਾਲ ਸਫਲ ਹੋ ਜਾਂਦੀ ਹੈ। ਜਉ = ਜੇ (ਉਹ ਰੱਬੀ ਜੀਵਨ)। ਘਾਲ ਅਘਾਈ = ਮਿਹਨਤ ਰੱਜ ਜਾਂਦੀ ਹੈ, ਘਾਲ-ਕਮਾਈ ਸਫਲ ਹੋ ਜਾਂਦੀ ਹੈ।
ਸਦ ਜੀਵਨੁ ਭਲੋ ਕਹਾਂਹੀ ॥
People say it is good to live forever,
ਜੋ ਜੀਵਨ ਸਦਾ ਕਾਇਮ ਰਹਿਣ ਵਾਲਾ ਹੈ, ਤੇ ਜਿਸ ਨੂੰ ਲੋਕ ਸੁਹਣਾ ਜੀਵਨ ਆਖਦੇ ਹਨ, ਕਹਾਂਹੀ = (ਲੋਕ) ਆਖਦੇ ਹਨ, ਕਹਹਿ। ਭਲੋ = ਭਲਾ, ਚੰਗਾ, ਸੁਹਣਾ। ਸਦ ਜੀਵਨੁ = (ਇਸ) ਅਟੱਲ ਜੀਵਨ (ਨੂੰ)।
ਮੂਏ ਬਿਨੁ ਜੀਵਨੁ ਨਾਹੀ ॥੧॥
but without dying, there is no life. ||1||
ਉਹ ਜੀਵਨ ਆਪਾ-ਭਾਵ ਤਿਆਗਣ ਤੋਂ ਬਿਨਾ ਨਹੀਂ ਮਿਲ ਸਕਦਾ ॥੧॥ ਮੂਏ ਬਿਨੁ = (ਚਸਕਿਆਂ ਵਲੋਂ) ਮਰਨ ਤੋਂ ਬਿਨਾ, ਆਪਾ-ਭਾਵ ਛੱਡਣ ਤੋਂ ਬਿਨਾ ॥੧॥
ਅਬ ਕਿਆ ਕਥੀਐ ਗਿਆਨੁ ਬੀਚਾਰਾ ॥
So now, what sort wisdom should I contemplate and preach?
ਜਦੋਂ ਉਸ 'ਸਦ-ਜੀਵਨ' ਦੀ ਸਮਝ ਪੈ ਜਾਂਦੀ ਹੈ ਤਦੋਂ ਉਸ ਦੇ ਬਿਆਨ ਕਰਨ ਦੀ ਲੋੜ ਨਹੀਂ ਰਹਿੰਦੀ। ਅਬ = ਹੁਣ (ਜਦੋਂ "ਗਿਆਨੁ ਬੀਚਾਰਾ") ਗਿਆਨੁ ਬੀਚਾਰਾ, (ਜਦੋਂ ਉਸ ਸਦ-ਜੀਵਨ) ਦੇ ਗਿਆਨ ਨੂੰ ਵਿਚਾਰ ਲਿਆ ਹੈ, ਜਦੋਂ ਉਸ ਅਟੱਲ ਜੀਵਨ ਦੀ ਸਮਝ ਪੈ ਗਈ ਹੈ।
ਨਿਜ ਨਿਰਖਤ ਗਤ ਬਿਉਹਾਰਾ ॥੧॥ ਰਹਾਉ ॥
As I watch, worldly things dissipate. ||1||Pause||
(ਉਂਞ ਉਸ ਦਾ ਸਿੱਟਾ ਇਹ ਨਿਕਲਦਾ ਹੈ ਕਿ) ਆਪਣੇ ਵੇਂਹਦਿਆਂ ਹੀ (ਜਗਤ ਦੀ ਸਦਾ) ਬਦਲਦੇ ਰਹਿਣ ਦੀ ਚਾਲ ਵੇਖ ਲਈਦੀ ਹੈ (ਭਾਵ, ਇਹ ਵੇਖ ਲਈਦਾ ਹੈ ਕਿ ਜਗਤ ਸਦਾ ਬਦਲ ਰਿਹਾ ਹੈ, ਪਰ ਆਪਾ ਮਿਟਾਇਆਂ ਮਿਲਿਆ ਜੀਵਨ ਅਟੱਲ ਰਹਿੰਦਾ ਹੈ) ॥੧॥ ਰਹਾਉ ॥ ਨਿਜ ਨਿਰਖਤ = ਮੇਰੇ ਵੇਂਹਦਿਆਂ। ਗਤ ਬਿਉਹਾਰਾ = ਬਦਲਣ ਵਾਲਾ ਵਿਹਾਰ, ਬਦਲਣ ਵਾਲੀ ਚਾਲ ॥੧॥ ਰਹਾਉ ॥
ਘਸਿ ਕੁੰਕਮ ਚੰਦਨੁ ਗਾਰਿਆ ॥
Saffron is ground up, and mixed with sandalwood;
ਜਿਸ ਪੁੱਤਰ (ਜੀਵਾਤਮਾ) ਨੇ ਘਾਲ-ਕਮਾਈ ਕਰ ਕੇ ਆਪਣੀ ਜਿੰਦ ਨੂੰ ਪ੍ਰਭੂ ਵਿਚ ਮਿਲਾ ਦਿੱਤਾ ਹੈ, ਘਸਿ = ਰਗੜ ਕੇ, (ਭਾਵ, ਆਪਾ-ਭਾਵ ਮਿਟਾਉਣ ਦੀ ਮਿਹਨਤ ਕਰ ਕੇ)। ਕੁੰਕਮ = ਕੇਸਰ। ਗਾਰਿਆ = ਗਾਲ ਲਿਆ ਹੈ, ਰਲਾ ਕੇ ਇੱਕ ਕਰ ਦਿੱਤਾ ਹੈ। ਕੁੰਕਮ ਚੰਦਨੁ = (ਜੀਵਨ-ਸੁਗੰਧੀ ਦੇਣ ਵਾਲੇ) ਆਤਮਾ ਤੇ ਪਰਮਾਤਮਾ।
ਬਿਨੁ ਨੈਨਹੁ ਜਗਤੁ ਨਿਹਾਰਿਆ ॥
without eyes, the world is seen.
ਉਸ ਨੇ ਆਪਣੀਆਂ ਅੱਖਾਂ ਨੂੰ ਜਗਤ-ਤਮਾਸ਼ੇ ਵਲੋਂ ਹਟਾ ਕੇ ਜਗਤ (ਦੀ ਅਸਲੀਅਤ) ਨੂੰ ਵੇਖ ਲਿਆ ਹੈ। ਬਿਨੁ ਨੈਨਹੁ = ਅੱਖਾਂ ਤੋਂ ਬਿਨਾ, ਇਹਨਾਂ ਅੱਖਾਂ ਨੂੰ ਰੂਪ ਆਦਿਕ ਤੱਕਣ ਦੀ ਬਾਣ ਵਲੋਂ ਹਟਾ ਕੇ। ਨਿਹਾਰਿਆ = ਵੇਖ ਲਿਆ ਹੈ।
ਪੂਤਿ ਪਿਤਾ ਇਕੁ ਜਾਇਆ ॥
The son has given birth to his father;
ਉਸ ਨੇ ਆਪਣੇ ਅੰਦਰ ਆਪਣੇ ਪਿਤਾ-ਪ੍ਰਭੂ ਨੂੰ ਪਰਗਟ ਕਰ ਲਿਆ ਹੈ, ਪੂਤਿ = ਪੁੱਤਰ ਨੇ, ਜੀਵਾਤਮਾ ਨੇ। ਇਕੁ ਪਿਤਾ = ਇੱਕ ਪ੍ਰਭੂ-ਪਿਤਾ ਨੂੰ। ਜਾਇਆ = ਪੈਦਾ ਕਰ ਲਿਆ ਹੈ, (ਆਪਣੇ ਅੰਦਰ) ਪਰਗਟ ਕਰ ਲਿਆ ਹੈ।
ਬਿਨੁ ਠਾਹਰ ਨਗਰੁ ਬਸਾਇਆ ॥੨॥
without a place, the city has been established. ||2||
ਪਹਿਲਾਂ ਉਹ ਸਦਾ ਬਾਹਰ ਭਟਕਦਾ ਸੀ, ਹੁਣ (ਉਸ ਨੇ ਆਪਣੇ ਅੰਦਰ, ਮਾਨੋ,) ਸ਼ਹਿਰ ਵਸਾ ਲਿਆ ਹੈ (ਭਾਵ, ਉਸ ਦੇ ਅੰਦਰ ਉਹ ਸੁੰਦਰ ਗੁਣ ਪੈਦਾ ਹੋ ਗਏ ਹਨ ਕਿ ਹੁਣ ਉਹ ਬਾਹਰ ਨਹੀਂ ਭਟਕਦਾ) ॥੨॥ ਬਿਨੁ ਠਾਹਰ = ਜਿਸ ਦਾ ਕੋਈ ਥਾਂ ਨਹੀਂ ਸੀ, ਜੋ ਕਿਸੇ ਇੱਕ ਥਾਂ ਟਿਕਦਾ ਨਹੀਂ ਸੀ, ਜੋ ਸਦਾ ਭਟਕਦਾ ਰਹਿੰਦਾ ਸੀ ॥੨॥
ਜਾਚਕ ਜਨ ਦਾਤਾ ਪਾਇਆ ॥
The humble beggar has found the Great Giver,
ਜੋ ਮਨੁੱਖ ਮੰਗਤਾ (ਬਣ ਕੇ ਪ੍ਰਭੂ ਦੇ ਦਰ ਤੋਂ ਮੰਗਦਾ) ਹੈ ਉਸ ਨੂੰ ਦਾਤਾ-ਪ੍ਰਭੂ ਆਪ ਮਿਲ ਪੈਂਦਾ ਹੈ, ਜਾਚਕ = ਮੰਗਤਾ।
ਸੋ ਦੀਆ ਨ ਜਾਈ ਖਾਇਆ ॥
but he is unable to eat what he has been given.
ਉਸ ਨੂੰ ਉਹ ਇਤਨੀ ਆਤਮਕ ਜੀਵਨ ਦੀ ਦਾਤ ਬਖ਼ਸ਼ਦਾ ਹੈ ਜੋ ਖ਼ਰਚਿਆਂ ਖ਼ਤਮ ਨਹੀਂ ਹੁੰਦੀ। ਨ ਜਾਈ ਖਾਇਆ = ਖਾਧਿਆਂ ਮੁੱਕਦਾ ਨਹੀਂ। ਸੋ = ਉਹ ਕੁਝ, ਇਤਨੀ ਆਤਮਕ ਦਾਤ।
ਛੋਡਿਆ ਜਾਇ ਨ ਮੂਕਾ ॥
He cannot leave it alone, but it is never exhausted.
ਉਸ ਦਾਤ ਨੂੰ ਨਾਹ ਛੱਡਣ ਨੂੰ ਜੀ ਕਰਦਾ ਹੈ, ਨਾਹ ਉਹ ਮੁੱਕਦੀ ਹੈ, ਨ ਮੂਕਾ = ਨਹੀਂ ਮੁੱਕਦਾ।
ਅਉਰਨ ਪਹਿ ਜਾਨਾ ਚੂਕਾ ॥੩॥
He shall not go to beg from others any longer. ||3||
(ਤੇ ਉਸ ਦੀ ਬਰਕਤਿ ਨਾਲ) ਹੋਰਨਾਂ ਦੇ ਦਰ ਤੇ ਭਟਕਣਾ ਮੁੱਕ ਜਾਂਦੀ ਹੈ ॥੩॥ ਪਹਿ = ਪਾਸ, ਕੋਲ। ਚੂਕਾ = ਖ਼ਤਮ ਹੋ ਗਿਆ ਹੈ ॥੩॥
ਜੋ ਜੀਵਨ ਮਰਨਾ ਜਾਨੈ ॥
Those select few, who know how to die while yet alive,
ਜੋ ਮਨੁੱਖ ਇਸ ਆਤਮਕ ਅਟੱਲ ਜੀਵਨ ਦੀ ਖ਼ਾਤਰ ਆਪਾ-ਭਾਵ ਮਿਟਾਉਣ ਦੀ ਜਾਚ ਸਿੱਖ ਲੈਂਦਾ ਹੈ, ਜੋ = ਜੋ ਮਨੁੱਖ। ਜੀਵਨ ਮਰਨਾ = (ਇਸ ਸਦ-) ਜੀਵਨ ਲਈ ਆਪਾ-ਭਾਵ ਮਿਟਾਉਣਾ।
ਸੋ ਪੰਚ ਸੈਲ ਸੁਖ ਮਾਨੈ ॥
Enjoy great peace.
ਉਹ ਸੰਤਾਂ ਵਾਲੇ ਅਟੱਲ ਆਤਮਕ ਸੁਖ ਨੂੰ ਮਾਣਦਾ ਹੈ। ਸੈਲ = ਸਿਲਾ ਵਰਗਾ, ਪਹਾੜ ਵਰਗਾ ਅਟੱਲ। ਮਾਨੈ = ਮਾਣਦਾ ਹੈ। ਪੰਚ = ਸੰਤ।
ਕਬੀਰੈ ਸੋ ਧਨੁ ਪਾਇਆ ॥
Kabeer has found that wealth;
ਮੈਂ ਕਬੀਰ ਨੇ (ਭੀ) ਉਹ (ਆਤਮਕ ਜੀਵਨ-ਰੂਪ) ਧਨ ਪ੍ਰਾਪਤ ਕਰ ਲਿਆ ਹੈ, ਕਬੀਰੈ = ਕਬੀਰ ਨੇ।
ਹਰਿ ਭੇਟਤ ਆਪੁ ਮਿਟਾਇਆ ॥੪॥੬॥
meeting with the Lord, he has erased his self-conceit. ||4||6||
ਤੇ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਪਾ-ਭਾਵ ਮਿਟਾ ਲਿਆ ਹੈ ॥੪॥੬॥ ਆਪੁ = ਆਪਾ-ਭਾਵ ॥੪॥੬॥