ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਆਸਾ ਮਹਲਾ ੪ ਛੰਤ ਘਰੁ ੪ ॥
Aasaa, Fourth Mehl, Chhant, Fourth House:
ਰਾਗ ਆਸਾ, ਘਰ ੪ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ'।
ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥
My eyes are wet with the Nectar of the Lord, and my mind is imbued with His Love, O Lord King.
ਮੇਰੀਆਂ ਅੱਖਾਂ ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ-ਜਲ ਨਾਲ ਸਰੂਰ ਵਿਚ ਆ ਗਈਆਂ ਹਨ, ਮੇਰਾ ਮਨ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਗਿਆ ਹੈ। ਭਿੰਨੇ = ਭਿੱਜੇ ਹੋਏ ਹਨ, ਤਰ ਹੋ ਗਏ ਹਨ, ਸਰੂਰ ਵਿਚ ਆ ਗਏ ਹਨ। ਲੋਇਣ = ਅੱਖਾਂ। ਪ੍ਰੇਮਿ = ਪ੍ਰੇਮ-ਰੰਗ ਵਿਚ। ਰਤੰਨਾ = ਰੱਤਾ ਹੋਇਆ, ਰੰਗਿਆ ਗਿਆ ਹੈ।
ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥
The Lord applied His touch-stone to my mind, and found it one hundred per cent gold.
ਪਰਮਾਤਮਾ ਨੇ ਮੇਰੇ ਮਨ ਨੂੰ (ਆਪਣੇ ਨਾਮ ਦੀ) ਕਸਵੱਟੀ ਉਤੇ ਘਸਾਇਆ ਹੈ, ਤੇ ਇਹ ਸੁੱਧ ਸੋਨਾ ਬਣ ਗਿਆ ਹੈ। ਰਾਮਿ = ਰਾਮ ਨੇ। ਕੰਚਨੁ = ਸੋਨਾ। ਸੋਵਿੰਨਾ = ਸੁਵੰਨ, ਸੋਹਣੇ ਰੰਗ ਵਾਲਾ।
ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥
As Gurmukh, I am dyed in the deep red of the poppy, and my mind and body are drenched with His Love.
ਗੁਰੂ ਦੀ ਸਰਨ ਪਿਆਂ ਮੇਰਾ ਮਨ ਪ੍ਰਭੂ ਦੇ ਪ੍ਰੇਮ-ਰੰਗ ਵਿਚ ਗੂੜ੍ਹਾ ਲਾਲ ਹੋ ਗਿਆ ਹੈ, ਮੇਰਾ ਮਨ ਤਰੋ-ਤਰ ਹੋ ਗਿਆ ਹੈ, ਮੇਰਾ ਹਿਰਦਾ ਤਰੋ-ਤਰ ਹੋ ਗਿਆ ਹੈ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਚਲੂਲਿਆ = ਗੂੜ੍ਹੇ ਲਾਲ ਰੰਗ ਨਾਲ ਰੰਗਿਆ ਗਿਆ ਹੈ। ਤਨੋ = ਤਨੁ, ਸਰੀਰ, ਹਿਰਦਾ।
ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥
Servant Nanak is drenched with His Fragrance; blessed, blessed is his entire life. ||1||
(ਗੁਰੂ ਦੀ ਕਿਰਪਾ ਨਾਲ) ਦਾਸ ਨਾਨਕ (ਪ੍ਰਭੂ ਦੇ ਨਾਮ ਦੀ) ਕਸਤੂਰੀ ਨਾਲ ਚੰਗੀ ਤਰ੍ਹਾਂ ਸੁਗੰਧਿਤ ਹੋ ਗਿਆ ਹੈ, (ਦਾਸ ਨਾਨਕ ਦਾ) ਸਾਰਾ ਜੀਵਨ ਹੀ ਭਾਗਾਂ ਵਾਲਾ ਬਣ ਗਿਆ ਹੈ ॥੧॥ ਮੁਸਕਿ = ਕਸਤੂਰੀ ਨਾਲ। ਝਕੋਲਿਆ = ਚੰਗੀ ਤਰ੍ਹਾਂ ਸੁਗੰਧਿਤ ਹੋ ਗਿਆ ਹੈ। ਧਨੁ ਧੰਨਾ = ਭਾਗਾਂ ਵਾਲਾ, ਸਫਲ ॥੧॥
ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਰਾਮ ਰਾਜੇ ॥
The Bani of the Lord's Love is the pointed arrow, which has pierced my mind, O Lord King.
ਪ੍ਰਭੂ-ਚਰਨਾਂ ਵਿਚ ਪ੍ਰੇਮ ਪੈਦਾ ਕਰਨ ਵਾਲੀ ਗੁਰਬਾਣੀ ਨੇ ਮੇਰਾ ਮਨ ਵਿੰਨ੍ਹ ਲਿਆ ਹੈ ਜਿਵੇਂ ਤ੍ਰਿੱਖੀ ਨੋਕ ਵਾਲੇ ਤੀਰ (ਕਿਸੇ ਚੀਜ਼ ਨੂੰ) ਵਿੰਨ੍ਹ ਲੈਂਦੇ ਹਨ। ਅਣੀਆਲੇ = ਅਣੀ ਵਾਲੇ, ਤ੍ਰਿੱਖੀ ਨੋਕ ਵਾਲੇ (ਤੀਰ)।
ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥
Only those who feel the pain of this love, know how to endure it.
ਜਿਸ ਮਨੁੱਖ ਦੇ ਅੰਦਰ ਪ੍ਰਭੂ ਪ੍ਰੇਮ ਦੀ ਪੀੜ ਉੱਠਦੀ ਹੈ ਉਹੀ ਜਾਣਦਾ ਹੈ ਕਿ ਉਸ ਨੂੰ ਕਿਵੇਂ ਸਹਾਰਿਆ ਜਾ ਸਕਦਾ ਹੈ। ਪੀਰ = ਪੀੜ, ਦਰਦ। ਪਿਰੰਮ = ਪ੍ਰੇਮ। ਜਰੀਆ = ਜਰੀ ਜਾਂਦੀ ਹੈ।
ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥
Those who die, and remain dead while yet alive, are said to be Jivan Mukta, liberated while yet alive.
ਜੇਹੜਾ ਮਨੁੱਖ ਮਾਇਆ ਦੇ ਮੋਹ ਵਲੋਂ ਅਛੋਹ ਹੋ ਕੇ ਆਤਮਕ ਜੀਵਨ ਜੀਊਂਦਾ ਹੈ ਉਹ ਦੁਨੀਆ ਦੀ ਕਿਰਤ ਕਾਰ ਕਰਦਾ ਹੋਇਆ ਹੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ। ਜੀਵਨ ਮੁਕਤਿ = ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ। ਮਰਿ = ਮਰ ਕੇ, ਮਾਇਆ ਵਲੋਂ ਅਛੋਹ ਹੋ ਕੇ।
ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥੨॥
O Lord, unite servant Nanak with the True Guru, that he may cross over the terrifying world-ocean. ||2||
ਹੇ ਦਾਸ ਨਾਨਕ! (ਆਖ-) ਹੇ ਹਰੀ! ਮੈਨੂੰ ਗੁਰੂ ਮਿਲਾ, ਤਾ ਕਿ ਮੈਂ ਇਸ ਸੰਸਾਰ (-ਸਮੁੰਦਰ) ਤੋਂ ਪਾਰ ਲੰਘ ਸਕਾਂ ਜਿਸ ਨੂੰ ਤਰਨਾ ਔਖਾ ਹੈ ॥੨॥ ਦੁਤਰੁ = ਜਿਸ ਤੋਂ ਪਾਰ ਲੰਘਣਾ ਔਖਾ ਹੈ ॥੨॥
ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥
I am foolish and ignorant, but I have taken to His Sanctuary; may I merge in the Love of the Lord of the Universe, O Lord King.
ਹੇ ਬੇਅੰਤ ਕੌਤਕਾਂ ਦੇ ਮਾਲਕ ਗੋਵਿੰਦ! (ਸਾਨੂੰ) ਮਿਲ, ਅਸੀਂ ਮੂਰਖ ਬੇ-ਸਮਝ ਤੇਰੀ ਸਰਨ ਆਏ ਹਾਂ। ਮੁਗਧ = ਮੂਰਖ, ਬੇ-ਸਮਝ। ਗੋਵਿੰਦ = ਹੇ ਗੋਵਿੰਦ! ਰੰਗਾ = ਕਈ ਚੋਜ = ਤਮਾਸ਼ੇ ਕਰਨ ਵਾਲਾ।
ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥
Through the Perfect Guru, I have obtained the Lord, and I beg for the one blessing of devotion to the Lord.
ਮੈਂ (ਗੁਰੂ ਪਾਸੋਂ) ਪਰਮਾਤਮਾ ਦੀ ਭਗਤੀ (ਦੀ ਦਾਤਿ) ਮੰਗਦਾ ਹਾਂ (ਕਿਉਂਕਿ) ਪੂਰੇ ਗੁਰੂ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਗੁਰਿ = ਗੁਰੂ ਦੀ ਰਾਹੀਂ। ਮੰਗਾ = ਮੰਗਾਂ, ਮੈਂ ਮੰਗਦਾ ਹਾਂ।
ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥
My mind and body blossom forth through the Word of the Shabad; I meditate on the Lord of infinite waves.
ਗੁਰੂ ਦੇ ਸ਼ਬਦ ਦੀ ਰਾਹੀਂ ਬੇਅੰਤ ਲਹਰਾਂ ਵਾਲੇ (ਸਮੁੰਦਰ-ਪ੍ਰਭੂ) ਨੂੰ ਸਿਮਰ ਕੇ ਮੇਰਾ ਮਨ ਖਿੜ ਪਿਆ ਹੈ, ਮੇਰਾ ਹਿਰਦਾ ਪ੍ਰਫੁਲਤ ਹੋ ਗਿਆ ਹੈ। ਸਬਦਿ = ਗੁਰ-ਸ਼ਬਦ ਦੀ ਰਾਹੀਂ। ਵਿਗਾਸਿਆ = ਖਿੜ ਪਿਆ ਹੈ। ਜਪਿ = ਜਪ ਕੇ। ਅਨਤ ਤਰੰਗਾ = ਅਨੰਤ ਤਰੰਗਾਂ ਵਾਲਾ, ਜਿਸ ਵਿਚ ਬੇਅੰਤ ਲਹਰਾਂ ਉਠ ਰਹੀਆਂ ਹਨ।
ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥੩॥
Meeting with the humble Saints, Nanak finds the Lord, in the Sat Sangat, the True Congregation. ||3||
ਹੇ ਨਾਨਕ! (ਆਖ-) ਸੰਤ ਜਨਾਂ ਨੂੰ ਮਿਲ ਕੇ ਸੰਤਾਂ ਦੀ ਸੰਗਤਿ ਵਿਚ ਮੈਂ ਪਰਮਾਤਮਾ ਨੂੰ ਲੱਭ ਲਿਆ ਹੈ ॥੩॥ ਮਿਲਿ = ਮਿਲ ਕੇ {ਲਫ਼ਜ਼ 'ਮਿਲੁ' ਅਤੇ 'ਮਿਲਿ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ} ॥੩॥
ਦੀਨ ਦਇਆਲ ਸੁਣਿ ਬੇਨਤੀ ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥
O Merciful to the meek, hear my prayer, O Lord God; You are my Master, O Lord King.
ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਹਰੀ! ਹੇ ਪ੍ਰਭੂ! ਹੇ ਪ੍ਰਭੂ ਪਾਤਿਸ਼ਾਹ! ਮੇਰੀ ਬੇਨਤੀ ਸੁਣ। ਦਇਆਲ = ਹੇ ਦਇਆ ਦੇ ਘਰ! ਪ੍ਰਭ = ਹੇ ਪ੍ਰਭੂ! ਹਰਿ ਰਾਇਆ = ਹੇ ਪ੍ਰਭੂ ਪਾਤਿਸ਼ਾਹ!
ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥
I beg for the Sanctuary of the Lord's Name, Har, Har; please, place it in my mouth.
ਹੇ ਹਰੀ! ਮੈਂ ਤੇਰੇ ਨਾਮ ਦਾ ਆਸਰਾ ਮੰਗਦਾ ਹਾਂ। ਹੇ ਹਰੀ! (ਤੇਰੀ ਮੇਹਰ ਹੋਵੇ ਤਾਂ ਮੈਂ ਤੇਰਾ ਨਾਮ) ਆਪਣੇ ਮੂੰਹ ਵਿਚ ਪਾ ਸਕਦਾ ਹਾਂ (ਮੂੰਹ ਨਾਲ ਜਪ ਸਕਦਾ ਹਾਂ)। ਹਉ = ਮੈਂ। ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਸਰਣਿ = ਆਸਰਾ, ਓਟ। ਮੁਖਿ = ਮੁਖ ਵਿਚ।
ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥
It is the Lord's natural way to love His devotees; O Lord, please preserve my honor!
ਪਰਮਾਤਮਾ ਦਾ ਇਹ ਮੁੱਢ ਕਦੀਮਾਂ ਦਾ ਸੁਭਾਉ ਹੈ ਕਿ ਉਹ ਭਗਤੀ ਨਾਲ ਪਿਆਰ ਕਰਦਾ ਹੈ (ਜੇਹੜਾ ਉਸ ਦੀ ਸਰਨ ਪਏ, ਉਸ ਦੀ) ਇੱਜ਼ਤ ਰੱਖ ਲੈਂਦਾ ਹੈ। ਭਗਤਿ ਵਛਲੁ = ਭਗਤੀ ਨਾਲ ਪਿਆਰ ਕਰਨ ਵਾਲਾ। ਬਿਰਦੁ = ਮੁੱਢ ਕਦੀਮਾਂ ਦਾ ਸੁਭਾਉ। ਲਾਜ = ਇੱਜ਼ਤ।
ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥੪॥੮॥੧੫॥
Servant Nanak has entered His Sanctuary, and has been saved by the Name of the Lord. ||4||8||15||
ਦਾਸ ਨਾਨਕ (ਭੀ) ਉਸ ਹਰੀ ਦੀ ਸਰਨ ਆ ਪਿਆ ਹੈ (ਸਰਨ ਆਏ ਮਨੁੱਖ ਨੂੰ) ਹਰੀ ਆਪਣੇ ਨਾਮ ਵਿਚ ਜੋੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੪॥੮॥੧੫॥ ਨਾਮਿ = ਨਾਮ ਦੀ ਰਾਹੀਂ ॥੪॥੮॥੧੫॥