ਸਿਰੀਰਾਗੁ ਮਹਲਾ

Siree Raag, Fifth Mehl:

ਸਿਰੀ ਰਾਗ, ਪੰਜਵੀਂ ਪਾਤਸ਼ਾਹੀ।

ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ

The Guru is Merciful; we seek the Sanctuary of God.

ਜਿਸ ਮਨੁੱਖ ਉਤੇ ਗੁਰੂ ਦਇਆਵਾਨ ਹੁੰਦਾ ਹੈ, ਉਹ ਆਪਣੇ ਪਰਮਾਤਮਾ ਦੀ ਸਰਨ ਪੈਂਦਾ ਹੈ। ਸਰਣਿ ਪ੍ਰਭੂ = ਪ੍ਰਭੂ ਦੀ ਸਰਨ ਵਿਚ।

ਸਤਗੁਰ ਕੈ ਉਪਦੇਸਿਐ ਬਿਨਸੇ ਸਰਬ ਜੰਜਾਲ

Through the Teachings of the True Guru, all worldly entanglements are eliminated.

ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਉਸ ਮਨੁੱਖ ਦੇ (ਮਾਇਆ-ਮੋਹ ਵਾਲੇ) ਸਾਰੇ ਜੰਜਾਲ ਨਾਸ ਹੋ ਜਾਂਦੇ ਹਨ।

ਅੰਦਰੁ ਲਗਾ ਰਾਮ ਨਾਮਿ ਅੰਮ੍ਰਿਤ ਨਦਰਿ ਨਿਹਾਲੁ ॥੧॥

The Name of the Lord is firmly implanted within my mind; through His Ambrosial Glance of Grace, I am exalted and enraptured. ||1||

ਉਸ ਦਾ ਹਿਰਦਾ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ, ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਉਸ ਦਾ ਹਿਰਦਾ ਖਿੜ ਆਉਂਦਾ ਹੈ ॥੧॥ ਅੰਦਰੁ = ਹਿਰਦਾ {ਨੋਟ: ਲਫ਼ਜ਼ 'ਅੰਦਰੁ' ਨਾਂਵ ਹੈ। ਇਸ ਦਾ ਤੇ ਲਫ਼ਜ਼ 'ਅੰਦਰਿ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ}। ਨਾਮਿ = ਨਾਮ ਵਿਚ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਨਿਹਾਲੁ = ਪ੍ਰਸੰਨ, ਹਰਾ-ਭਰਾ॥੧॥

ਮਨ ਮੇਰੇ ਸਤਿਗੁਰ ਸੇਵਾ ਸਾਰੁ

O my mind, serve the True Guru.

ਹੇ ਮੇਰੇ ਮਨ! ਗੁਰੂ ਦੀ (ਦੱਸੀ ਹੋਈ) ਸੇਵਾ ਧਿਆਨ ਨਾਲ ਕਰ। ਸਾਰੁ = ਸੰਭਾਲ।

ਕਰੇ ਦਇਆ ਪ੍ਰਭੁ ਆਪਣੀ ਇਕ ਨਿਮਖ ਮਨਹੁ ਵਿਸਾਰੁ ਰਹਾਉ

God Himself grants His Grace; do not forget Him, even for an instant. ||Pause||

ਪਰਮਾਤਮਾ ਨੂੰ ਅੱਖ ਦੇ ਫੋਰ ਜਿਤਨੇ ਸਮੇਂ ਵਾਸਤੇ ਭੀ ਆਪਣੇ ਮਨ ਤੋਂ ਨਾਹ ਭੁਲਾ। ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ, ਪਰਮਾਤਮਾ ਉਸ ਉੱਤੇ ਆਪਣੀ ਮਿਹਰ ਕਰਦਾ ਹੈ ॥੨॥ ਨਿਸਖ = ਅੱਖ ਝਮਕਣ ਜਿਤਨਾ ਸਮਾ। {निमेष}।ਰਹਾਉ।

ਗੁਣ ਗੋਵਿੰਦ ਨਿਤ ਗਾਵੀਅਹਿ ਅਵਗੁਣ ਕਟਣਹਾਰ

Continually sing the Glorious Praises of the Lord of the Universe, the Destroyer of demerits.

(ਹੇ ਭਾਈ!) ਸਦਾ ਪਰਮਾਤਮਾ ਦੇ ਗੁਣ ਗਾਵਣੇ ਚਾਹੀਦੇ ਹਨ, ਪਰਮਾਤਮਾ ਦੇ ਗੁਣ ਸਾਰੇ ਔਗੁਣਾਂ ਨੂੰ ਕੱਟਣ ਦੀ ਸਮਰੱਥਾ ਰੱਖਦੇ ਹਨ। ਗਾਵੀਅਹਿ = ਗਾਏ ਜਾਣੇ ਚਾਹੀਦੇ ਹਨ। ਕਟਣਹਾਰ = ਕੱਟਣ ਦੇ ਸਮਰੱਥ।

ਬਿਨੁ ਹਰਿ ਨਾਮ ਸੁਖੁ ਹੋਇ ਕਰਿ ਡਿਠੇ ਬਿਸਥਾਰ

Without the Name of the Lord, there is no peace. Having tried all sorts of ostentatious displays, I have come to see this.

ਅਸਾਂ ਮਾਇਆ ਦੇ ਅਨੇਕਾਂ ਖਿਲਾਰੇ ਕਰ ਕੇ ਵੇਖ ਲਿਆ ਹੈ (ਭਾਵ, ਇਹ ਯਕੀਨ ਜਾਣੋ ਕਿ ਮਾਇਆ ਦੇ ਅਨੇਕਾਂ ਖਿਲਾਰੇ ਖਿਲਾਰਿਆਂ) ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲਦਾ। ਬਿਸਥਾਰ = (ਮਾਇਆ ਦੇ) ਖਿਲਾਰੇ।

ਸਹਜੇ ਸਿਫਤੀ ਰਤਿਆ ਭਵਜਲੁ ਉਤਰੇ ਪਾਰਿ ॥੨॥

Intuitively imbued with His Praises, one is saved, crossing over the terrifying world-ocean. ||2||

ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਪਿਆਰ ਪਾਇਆਂ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ॥੨॥੨॥ ਸਹਜੇ = ਸਹਜਿ, ਆਤਮਕ ਅਡੋਲਤਾ ਵਿਚ (ਟਿਕ ਕੇ)। ਭਵਜਲੁ = ਸੰਸਾਰ-ਸਮੁੰਦਰ॥੨॥

ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ

The merits of pilgrimages, fasts and hundreds of thousands of techniques of austere self-discipline are found in the dust of the feet of the Holy.

(ਹੇ ਭਾਈ!) ਗੁਰੂ ਦੇ ਚਰਨਾਂ ਦੀ ਧੂੜ ਪ੍ਰਾਪਤ ਕਰਨੀ ਚਾਹੀਦੀ ਹੈ। ਇਹੀ ਹੈ ਤੀਰਥਾਂ ਦੇ ਇਸ਼ਨਾਨ, ਇਹੀ ਹੈ ਵਰਤ ਰੱਖਣੇ, ਇਹੀ ਹੈ ਇੰਦ੍ਰੀਆਂ ਨੂੰ ਵੱਸ ਕਰਨ ਦੇ ਲੱਖਾਂ ਉੱਦਮ। ਸੰਜਮਾ = ਇੰਦ੍ਰੀਆਂ ਨੂੰ ਵਿਕਾਰਾਂ ਤੋਂ ਬਚਾਣ ਦੇ ਸਾਧਨ। ਸਾਧੂ = ਗੁਰੂ।

ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ

From whom are you trying to hide your actions? God sees all;

(ਪਰਮਾਤਮਾ ਇਹਨਾਂ ਬਾਹਰਲੇ ਧਾਰਮਿਕ ਸੰਜਮਾਂ ਨਾਲ ਨਹੀਂ ਪਤੀਜਦਾ, ਉਹ ਤਾਂ) ਜੀਵਾਂ ਦੇ ਅੰਗ-ਸੰਗ ਰਹਿ ਕੇ ਸਦਾ (ਜੀਵਾਂ ਦੇ ਸਭ-ਲੁਕਾਵੇਂ ਕੀਤੇ ਕੰਮ ਭੀ) ਵੇਖਦਾ ਹੈ (ਫਿਰ ਭੀ ਮੂਰਖ ਮਨੁੱਖ) ਕਿਸ ਤੋਂ ਲੁਕ ਕੇ (ਮੰਦੇ ਕਰਮ) ਕਰਦਾ ਹੈ? ਲੂਕਿ = ਲੁਕ ਕੇ। ਕਿਸ ਤੇ = ਕਿਸ ਤੋਂ {ਨੋਟ: ਲਫ਼ਜ਼ ਕਿਸੁ' ਦਾ (ੁ) ਸੰਬੰਧਕ 'ਤੇ' ਦੇ ਕਾਰਨ ਉਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}। ਜਾ = ਕਿਉਂਕਿ।

ਥਾਨ ਥਨੰਤਰਿ ਰਵਿ ਰਹਿਆ ਪ੍ਰਭੁ ਮੇਰਾ ਭਰਪੂਰਿ ॥੩॥

He is Ever-present. My God is totally pervading all places and interspaces. ||3||

ਪਰਮਾਤਮਾ ਤਾਂ ਹਰੇਕ ਥਾਂ ਵਿਚ ਪੂਰੇ ਤੌਰ ਤੇ ਵਿਆਪਕ ਹੈ ॥੩॥੩॥ ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰ ਥਾਂ ਵਿਚ। ਭਰਪੂਰਿ = ਪੂਰੇ ਤੌਰ ਤੇ॥੩॥

ਸਚੁ ਪਾਤਿਸਾਹੀ ਅਮਰੁ ਸਚੁ ਸਚੇ ਸਚਾ ਥਾਨੁ

True is His Empire, and True is His Command. True is His Seat of True Authority.

ਪਰਮਾਤਮਾ ਦੀ ਪਾਤਿਸ਼ਾਹੀ ਸਦਾ ਕਾਇਮ ਰਹਿਣ ਵਾਲੀ ਹੈ, ਪਰਮਾਤਮਾ ਦਾ ਹੁਕਮ ਅੱਟਲ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਥਾਂ ਭੀ ਸਦਾ ਕਾਇਮ ਰਹਿਣ ਵਾਲਾ ਹੈ। ਸਚੁ = ਸਦਾ-ਥਿਰ ਰਹਿਣ ਵਾਲੀ। ਅਮਰੁ = ਹੁਕਮ। ਸਚੇ = ਸਦਾ-ਥਿਰ ਰਹਿਣ ਵਾਲੇ ਦਾ।

ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ

True is the Creative Power which He has created. True is the world which He has fashioned.

ਉਸ ਸਦਾ-ਥਿਰ ਪਰਮਾਤਮਾ ਨੇ ਅਟੱਲ ਕੁਦਰਤਿ ਰਚੀ ਹੋਈ ਹੈ, ਤੇ ਇਹ ਸਾਰਾ ਜਗਤ ਪੈਦਾ ਕੀਤਾ ਹੋਇਆ ਹੈ। ਧਾਰੀਅਨੁ = ਧਾਰੀ ਹੈ ਉਸ ਨੇ। ਸਚਿ = ਸਦਾ-ਥਿਰ ਪ੍ਰਭੂ ਨੇ। ਸਿਰਜਿਓਨੁ = ਪੈਦਾ ਕੀਤਾ ਹੈ ਉਸ ਨੇ।

ਨਾਨਕ ਜਪੀਐ ਸਚੁ ਨਾਮੁ ਹਉ ਸਦਾ ਸਦਾ ਕੁਰਬਾਨੁ ॥੪॥੧੬॥੮੬॥

O Nanak, chant the True Name; I am forever and ever a sacrifice to Him. ||4||16||86||

ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! (ਆਖ-) ਮੈਂ ਉਸ ਪਰਮਾਤਮਾ ਤੋਂ ਸਦਾ ਹੀ ਸਦਕੇ ਜਾਂਦਾ ਹਾਂ ॥੪॥੧੬॥੮੬॥