ਸਿਰੀਰਾਗੁ ਮਹਲਾ ੫ ॥
Siree Raag, Fifth Mehl:
ਸਿਰੀ ਰਾਗ, ਪੰਜਵੀਂ ਪਾਤਸ਼ਾਹੀ।
ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥
Make the effort, and chant the Lord's Name. O very fortunate ones, earn this wealth.
(ਹੇ ਮਨ!) ਉੱਦਮ ਕਰ ਕੇ ਪਰਮਾਤਮਾ ਦਾ ਨਾਮ ਸਿਮਰ, ਵੱਡੇ ਭਾਗਾਂ ਨਾਲ ਪਰਮਾਤਮਾ ਦਾ ਨਾਮ-ਧਨ ਇਕੱਠਾ ਕਰ। ਕਰਿ = ਕਰ ਕੇ। ਵਡਭਾਗੀ = ਵੱਡੇ ਭਾਗਾਂ ਨਾਲ। ਖਾਟਿ = ਖੱਟ, ਇਕੱਠਾ ਕਰ।
ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥੧॥
In the Society of the Saints, meditate in remembrance on the Lord, and wash off the filth of countless incarnations. ||1||
ਸਾਧ ਸੰਗਤਿ ਵਿਚ ਰਹਿ ਕੇ ਪ੍ਰਭੂ ਦੇ ਨਾਮ ਦਾ ਸਿਮਰਨ ਕੀਤਿਆਂ ਤੂੰ ਜਨਮਾਂ ਜਨਮਾਂ ਵਿਚ ਕੀਤੇ ਵਿਕਾਰਾਂ ਦੀ ਮੈਲ ਦੂਰ ਕਰ ਲਏਂਗਾ ॥੧॥ ਸੰਗਿ = ਸੰਗਤਿ ਵਿਚ॥੧॥
ਮਨ ਮੇਰੇ ਰਾਮ ਨਾਮੁ ਜਪਿ ਜਾਪੁ ॥
O my mind, chant and meditate on the Name of the Lord.
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪ, ਪਰਮਾਤਮਾ (ਦੇ ਨਾਮ) ਦਾ ਜਾਪ ਜਪ।
ਮਨ ਇਛੇ ਫਲ ਭੁੰਚਿ ਤੂ ਸਭੁ ਚੂਕੈ ਸੋਗੁ ਸੰਤਾਪੁ ॥ ਰਹਾਉ ॥
Enjoy the fruits of your mind's desires; all suffering and sorrow shall depart. ||Pause||
(ਸਿਮਰਨ ਦੀ ਬਰਕਤਿ ਨਾਲ) ਤੂੰ ਮਨ-ਭਾਉਂਦੇ ਫਲ ਪ੍ਰਾਪਤ ਕਰੇਂਗਾ, ਤੇ ਤੇਰਾ ਸਾਰਾ ਦੁੱਖ ਕਲੇਸ਼ ਸਹਮ ਦੂਰ ਹੋ ਜਾਇਗਾ।ਰਹਾਉ। ਮਨ ਇਛੇ = ਮਨ-ਭਾਉਂਦੇ। ਭੁੰਚਿ = ਖਾਹ। ਚੂਕੈ = ਮੁੱਕ ਜਾਇਗਾ। ਸੋਗੁ = ਚਿੰਤਾ। ਸੰਤਾਪੁ = ਦੁੱਖ।ਰਹਾਉ।
ਜਿਸੁ ਕਾਰਣਿ ਤਨੁ ਧਾਰਿਆ ਸੋ ਪ੍ਰਭੁ ਡਿਠਾ ਨਾਲਿ ॥
For His sake, you assumed this body; see God always with you.
(ਹੇ ਭਾਈ!) ਇਸੇ ਮਨੋਰਥ ਵਾਸਤੇ ਤੂੰ ਇਹ ਮਨੁੱਖਾ ਜਨਮ ਹਾਸਲ ਕੀਤਾ ਹੈ (ਜਿਸ ਮਨੁੱਖ ਨੇ ਇਹ ਮਨੋਰਥ ਪੂਰਾ ਕੀਤਾ ਹੈ, ਪ੍ਰਭੂ ਦਾ ਨਾਮ ਸਿਮਰਿਆ ਹੈ, ਉਸ ਨੇ) ਉਸ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖ ਲਿਆ ਹੈ। ਜਿਸੁ ਕਾਰਣਿ = ਜਿਸ ਮਨੋਰਥ ਵਾਸਤੇ, ਇਸੇ ਮਨੋਰਥ ਵਾਸਤੇ। ਤਨੁ ਧਾਰਿਆ = ਜਨਮ ਲਿਆ।
ਜਲਿ ਥਲਿ ਮਹੀਅਲਿ ਪੂਰਿਆ ਪ੍ਰਭੁ ਆਪਣੀ ਨਦਰਿ ਨਿਹਾਲਿ ॥੨॥
God is pervading the water, the land and the sky; He sees all with His Glance of Grace. ||2||
(ਉਸ ਨੂੰ ਇਹ ਨਿਸ਼ਚਾ ਬਣ ਗਿਆ ਹੈ ਕਿ) ਪ੍ਰਭੂ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ, ਹਰ ਥਾਂ ਮੌਜੂਦ ਹੈ ਤੇ (ਸਭ ਜੀਵਾਂ ਨੂੰ) ਆਪਣੀ ਮਿਹਰ ਦੀ ਨਿਗਾਹ ਨਾਲ ਵੇਖਦਾ ਹੈ ॥੨॥ ਜਲਿ = ਜਲ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, {ਮਹੀ = ਧਰਤੀ} ਧਰਤੀ ਦੇ ਤਲ ਉਤੇ, ਆਕਾਸ਼ ਵਿਚ, ਪੁਲਾੜ ਵਿਚ। ਨਿਹਾਲਿ = ਨਿਹਾਲੇ, ਵੇਖਦਾ ਹੈ॥੨॥
ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ ॥
The mind and body become spotlessly pure, enshrining love for the True Lord.
ਜਿਸ ਮਨੁੱਖ ਦੀ ਪ੍ਰੀਤਿ ਸਦਾ-ਥਿਰ ਪਰਮਾਤਮਾ ਨਾਲ ਬਣ ਜਾਂਦੀ ਹੈ, ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਸਰੀਰ (ਭੀ) ਪਵਿਤ੍ਰ ਹੋ ਜਾਂਦਾ ਹੈ (ਭਾਵ, ਉਸ ਦੇ ਸਾਰੇ ਗਿਆਨ-ਇੰਦ੍ਰੇ ਵਿਕਾਰਾਂ ਵਲੋਂ ਹਟ ਜਾਂਦੇ ਹਨ)। ਨਿਰਮਲੁ = ਪਵਿਤ੍ਰ। ਸਾਚੁ = ਸਦਾ-ਥਿਰ ਪ੍ਰਭੂ।
ਚਰਣ ਭਜੇ ਪਾਰਬ੍ਰਹਮ ਕੇ ਸਭਿ ਜਪ ਤਪ ਤਿਨ ਹੀ ਕੀਤਿ ॥੩॥
One who dwells upon the Feet of the Supreme Lord God has truly performed all meditations and austerities. ||3||
ਜਿਸ ਮਨੁੱਖ ਨੇ ਅਕਾਲ ਪੁਰਖ ਦੇ ਚਰਨ ਸੇਵੇ ਹਨ, ਮਾਨੋ, ਸਾਰੇ ਜਪ ਸਾਰੇ ਤਪ ਉਸੇ ਨੇ ਹੀ ਕਰ ਲਏ ਹਨ ॥੩॥ ਸਭਿ = ਸਾਰੇ। ਤਿਨ ਹੀ = ਤਿਨਿ ਹੀ, ਉਸੇ ਨੇ {ਨੋਟ: ਲਫ਼ਜ਼ 'ਤਿਨਿ' ਦੀ ਿ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ। ਵੇਖੋ 'ਗੁਰਬਾਣੀ ਵਿਆਕਰਣ'}॥੩॥
ਰਤਨ ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ ॥
The Ambrosial Name of the Lord is a Gem, a Jewel, a Pearl.
ਪਰਮਾਤਮਾ ਦਾ ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ (ਹੀ ਅਸਲੀ) ਰਤਨ ਜਵਾਹਰ ਤੇ ਮੋਤੀ ਹੈ, ਮਾਣਿਕਾ = ਮੋਤੀ। ਅੰਮ੍ਰਿਤੁ = ਅਟੱਲ ਆਤਮਕ ਜੀਵਨ ਦੇਣ ਵਾਲਾ।
ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ ਗੁਣ ਗਾਉ ॥੪॥੧੭॥੮੭॥
The essence of intuitive peace and bliss is obtained, O servant Nanak, by singing the Glories of God. ||4||17||87||
(ਕਿਉਂਕਿ ਨਾਮ ਦੀ ਬਰਕਤਿ ਨਾਲ ਹੀ) ਆਤਮਕ ਅਡੋਲਤਾ ਦੇ ਸੁਖ ਆਨੰਦ ਦੇ ਰਸ ਪ੍ਰਾਪਤ ਹੁੰਦੇ ਹਨ। ਹੇ ਦਾਸ ਨਾਨਕ! ਸਦਾ ਪ੍ਰਭੂ ਦੇ ਗੁਣ ਗਾ ॥੪॥੧੭॥੮੭॥ ਸਹਜ = ਆਤਮਕ ਅਡੋਲਤਾ। ਜਨ ਨਾਨਕ = ਹੇ ਦਾਸ ਨਾਨਕ!॥੪॥