ਸਲੋਕ ਮਃ

Salok, Second Mehl:

ਸਲੋਕ ਦੂਜੀ ਪਾਤਿਸ਼ਾਹੀ।

ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ

Some people have others, but I am forlorn and dishonored; I have only You, Lord.

(ਹੇ ਪ੍ਰਭੂ!) ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ।

ਕਿਉ ਮਰੀਜੈ ਰੋਇ ਜਾ ਲਗੁ ਚਿਤਿ ਆਵਹੀ ॥੧॥

I might as well just die crying, if You will not come into my mind. ||1||

ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ) ॥੧॥