ਪਉੜੀ

Pauree:

ਪਉੜੀ।

ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤਿ ਆਈ

Hearing the Name, the mind is delighted. The Name brings peace and tranquility.

ਹੇ (ਪ੍ਰਭੂ ਦੇ) ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਮਨ ਖਿੜ ਜਾਂਦਾ ਹੈ, ਨਾਮ ਵਿਚ (ਜੁੜਿਆਂ ਅੰਦਰ) ਸ਼ਾਂਤੀ ਪੈਦਾ ਹੁੰਦੀ ਹੈ। ਨਾਇ = (ਅਧਿਕਰਣ ਕਾਰਕ, ਇਕ-ਵਚਨ)। ਨਾਇ ਸੁਣਿਐ = (ਪੂਰਬ ਪੂਰਨ ਕਾਰਦੰਤਕ Locative Absolute) ਜੇ ਨਾਮ ਸੁਣੀਏ, ਜੇ ਨਾਮ ਵਿਚ ਸੁਰਤ ਜੋੜੀਏ। ਰਹਸੀਐ = ਖਿੜ ਜਾਂਦਾ ਹੈ। ਨਾਮੇ = ਨਾਮ ਵਿਚ ਹੀ। (ਨੋਟ: ਲਫ਼ਜ਼ 'ਨਾਇ' ਅਤੇ 'ਨਾਉ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ; ਲਫ਼ਜ਼ 'ਨਾਉ' ਤੋਂ ਲਫ਼ਜ਼ 'ਨਾਇ' ਅਧਿਕਰਣ ਕਾਰਕ ਇਕ-ਵਚਨ ਹੈ)।

ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ

Hearing the Name, the mind is satisfied, and all pains are taken away.

ਜੇ ਨਾਮ ਵਿਚ ਧਿਆਨ ਲੱਗ ਜਾਏ ਤਾਂ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ ਤੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ;

ਨਾਇ ਸੁਣਿਐ ਨਾਉ ਊਪਜੈ ਨਾਮੇ ਵਡਿਆਈ

Hearing the Name, one becomes famous; the Name brings glorious greatness.

ਜੇ ਪ੍ਰਭੂ ਦਾ ਨਾਮ ਸੁਣਦੇ ਰਹੀਏ ਤਾਂ (ਮਨ ਵਿਚ) ਨਾਮ (ਜਪਣ ਦਾ ਚਾਉ) ਪੈਦਾ ਹੋ ਜਾਂਦਾ ਹੈ, ਨਾਮ (ਸਿਮਰਨ) ਵਿਚ ਹੀ ਵਡਿਆਈ (ਪ੍ਰਤੀਤ ਹੁੰਦੀ) ਹੈ।

ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ

The Name brings all honor and status; through the Name, salvation is obtained.

ਗੁਰਮੁਖ ਮਨੁੱਖ ਨਾਮ (ਸਿਮਰਨ) ਵਿਚ ਹੀ ਉੱਚੀ ਕੁਲ ਵਾਲੀ ਇੱਜ਼ਤ ਸਮਝਦਾ ਹੈ, ਨਾਮ ਸਿਮਰਿਆਂ ਹੀ ਉੱਚੀ ਆਤਮਕ ਅਵਸਥਾ ਹਾਸਲ ਕਰਦਾ ਹੈ; ਗਤਿ = ਉੱਚੀ ਆਤਮਕ ਅਵਸਥਾ।

ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ ॥੬॥

The Gurmukh meditates on the Name; Nanak is lovingly attuned to the Name. ||6||

ਹੇ ਨਾਨਕ! ਗੁਰਮੁਖ (ਸਦਾ) ਨਾਮ ਸਿਮਰਦਾ ਹੈ ਤੇ (ਨਾਮ ਵਿਚ ਹੀ) ਲਿਵ ਲਾਈ ਰੱਖਦਾ ਹੈ ॥੬॥