ਕਾਗਾ ਚੂੰਡਿ ਨ ਪਿੰਜਰਾ ਬਸੈ ਤ ਉਡਰਿ ਜਾਹਿ ॥
O crow, do not peck at my skeleton; if you have landed on it, fly away.
ਹੇ ਕਾਂ! ਮੇਰਾ ਪਿੰਜਰ ਨਾਹ ਠੂੰਗ, ਜੇ ਤੇਰੇ ਵੱਸ ਵਿਚ (ਇਹ ਗੱਲ) ਹੈ ਤਾਂ (ਇਥੋਂ) ਉੱਡ ਜਾਹ, ਕਾਗਾ = ਹੇ ਕਾਂ! ਹੇ ਦੁਨੀਆਵੀ ਪਦਾਰਥਾਂ ਦੇ ਚਸਕੇ! ਚੂੰਡਿ ਨ = ਨਾਹ ਠੂੰਗ। ਪਿੰਜਰਾ = ਸੁੱਕਾ ਹੋਇਆ ਸਰੀਰ। ਬਸੈ = (ਜੇ) ਵੱਸ ਵਿਚ (ਹੈ), ਜੇ ਤੇਰੇ ਵੱਸ ਵਿਚ ਹੈ, ਜੇ ਤੂੰ ਕਰ ਸਕੇਂ। ਤ = ਤਾਂ।
ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥੯੨॥
Do not eat the flesh from that skeleton, within which my Husband Lord abides. ||92||
ਜਿਸ ਸਰੀਰ ਵਿਚ ਮੇਰਾ ਖਸਮ-ਪ੍ਰਭੂ ਵੱਸ ਰਿਹਾ ਹੈ, ਇਸ ਵਿਚੋਂ ਮਾਸ ਨਾਹ ਖਾਹ, (ਭਾਵ, ਹੇ ਵਿਸ਼ਿਆਂ ਦੇ ਚਸਕੇ! ਮੇਰੇ ਇਸ ਸਰੀਰ ਨੂੰ ਚੋਭਾਂ ਲਾਣੀਆਂ ਛੱਡ ਦੇਹ, ਤਰਸ ਕਰ, ਤੇ ਜਾਹ, ਖ਼ਲਾਸੀ ਕਰ। ਇਸ ਸਰੀਰ ਵਿਚ ਤਾਂ ਖਸਮ-ਪ੍ਰਭੂ ਦਾ ਪਿਆਰ ਵੱਸ ਰਿਹਾ ਹੈ, ਤੂੰ ਇਸ ਨੂੰ ਵਿਸ਼ੇ-ਭੋਗਾਂ ਵਲ ਪ੍ਰੇਰਨ ਦਾ ਜਤਨ ਨਾਹ ਕਰ) ॥੯੨॥ ਜਿਤੁ = ਜਿਸ ਵਿਚ। ਜਿਤੁ ਪਿੰਜਰੈ = ਜਿਸ ਸਰੀਰ ਵਿਚ। ਤਿਦੂ = ਉਸ ਸਰੀਰ ਵਿਚੋਂ ॥੯੨॥