ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

Raag Sorat'h, The Word Of Devotee Ravi Daas Jee:

ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ

When I am in my ego, then You are not with me. Now that You are with me, there is no egotism within me.

(ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ। ਜਬ = ਜਿਤਨਾ ਚਿਰ। ਹਮ = ਅਸੀ, ਹਉਮੈ, ਆਪਾ-ਭਾਵ। ਹੋਤੇ = ਹੁੰਦੇ ਹਾਂ। ਮੈ = ਮੇਰੀ ਅਪਣੱਤ, ਹਉਮੈ। ਅਨਲ = {Skt. अनिल} ਹਵਾ।

ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥

The wind may raise up huge waves in the vast ocean, but they are just water in water. ||1||

(ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ॥੧॥ ਅਨਲ ਅਗਮ = ਭਾਰੀ ਹਨੇਰੀ (ਦੇ ਕਾਰਨ)। ਲਹਰਿ ਮਇ = ਲਹਰਿ ਮਯ, ਲਹਰਿ ਮੈ, {ਸੰ: ਮਯ: ਜਿਸ ਲਫ਼ਜ਼ ਦੇ ਅਖ਼ੀਰ ਵਿਚ ਲਫ਼ਜ਼ 'ਮਯ' ਵਰਤਿਆ ਜਾਏ, ਉਸ ਦੇ ਅਰਬ ਵਿਚ 'ਬਹੁਲਤਾ' ਦਾ ਖ਼ਿਆਲ ਵਧਾਇਆ ਜਾਂਦਾ ਹੈ, ਜਿਵੇਂ ਦਇਆ ਮਯ = ਦਇਆ ਨਾਲ ਭਰਪੂਰ} ਲਹਰਾਂ ਨਾਲ ਭਰਪੂਰ। ਓਦਧਿ = {Skt. ਉਦਧਿ, उदधि} ਸਮੁੰਦਰ ॥੧॥

ਮਾਧਵੇ ਕਿਆ ਕਹੀਐ ਭ੍ਰਮੁ ਐਸਾ

O Lord, what can I say about such an illusion?

ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਮਾਧਵੇ = ਹੇ ਮਾਧੋ! (❀ ਨੋਟ: ਲਫ਼ਜ਼ 'ਮਾਧੋ' ਭਗਤ ਰਵਿਦਾਸ ਜੀ ਦਾ ਖ਼ਾਸ ਪਿਆਰਾ ਲਫ਼ਜ਼ ਹੈ, ਬਹੁਤੀ ਵਾਰੀ ਪਰਮਾਤਮਾ ਵਾਸਤੇ ਇਹੀ ਲਫ਼ਜ਼ ਵਰਤਦੇ ਹਨ, ਸੰਸਕ੍ਰਿਤ ਧਾਰਮਿਕ ਪੁਸਤਕਾਂ ਵਿਚ ਇਹ ਨਾਮ ਕ੍ਰਿਸ਼ਨ ਜੀ ਦਾ ਹੈ। ਜੇ ਰਵਿਦਾਸ ਜੀ ਸ੍ਰੀ ਰਾਮ ਚੰਦ ਜੀ ਦੇ ਉਪਾਸ਼ਕ ਹੁੰਦੇ, ਤਾਂ ਇਹ ਲਫ਼ਜ਼ ਉਹ ਨਾਹ ਵਰਤਦੇ)। ਕਿਆ ਕਹੀਐ = ਕੀਹ ਆਖੀਏ? ਕਿਹਾ ਨਹੀਂ ਜਾ ਸਕਦਾ। ਭ੍ਰਮੁ = ਭੁਲੇਖਾ।

ਜੈਸਾ ਮਾਨੀਐ ਹੋਇ ਤੈਸਾ ॥੧॥ ਰਹਾਉ

Things are not as they seem. ||1||Pause||

ਅਸੀਂ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ), ਉਹ ਠੀਕ ਨਹੀਂ ਹੈ ॥੧॥ ਰਹਾਉ ॥ ਮਾਨੀਐ = ਮੰਨਿਆ ਜਾ ਰਿਹਾ ਹੈ, ਖ਼ਿਆਲ ਬਣਾਇਆ ਹੋਇਆ ਹੈ ॥੧॥ ਰਹਾਉ ॥

ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ

It is like the king, who falls asleep upon his throne, and dreams that he is a beggar.

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਨਰਪਿਤ = ਰਾਜਾ। ਸਿੰਘਾਸਨਿ = ਤਖ਼ਤ ਉੱਤੇ। ਭਿਖਾਰੀ = ਮੰਗਤਾ।

ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥

His kingdom is intact, but separated from it, he suffers in sorrow. Such is my own condition. ||2||

ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ ॥੨॥ ਅਛਤ = ਹੁੰਦਿਆਂ ਸੁੰਦਿਆਂ। ਗਤਿ = ਹਾਲਤ ॥੨॥

ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ

Like the story of the rope mistaken for a snake, the mystery has now been explained to me.

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਰਾਜ = ਰੱਜੂ, ਰੱਸੀ। ਭੁਇਅੰਗ = ਸੱਪ। ਪ੍ਰਸੰਗ = ਵਾਰਤਾ, ਗੱਲ। ਮਰਮੁ = ਭੇਤ, ਰਾਜ਼।

ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਆਇਆ ॥੩॥

Like the many bracelets, which I mistakenly thought were gold; now, I do not say what I said then. ||3||

ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ)। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ॥੩॥ ਕਟਕ = ਕੜੇ। ਕਹਤੇ = ਆਖਦਿਆਂ ॥੩॥

ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੋੁਗਵੈ ਸੋਈ

The One Lord is pervading the many forms; He enjoys Himself in all hearts.

ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। ਸਰਬੇ = ਸਾਰਿਆਂ ਵਿਚ। ਅਨੇਕੈ = ਅਨੇਕ-ਰੂਪ ਹੋ ਕੇ। ਭਗਵੈ = {ਨੋਟ: ਅੱਖਰ 'ਭ' ਦੇ ਨਾਲ ਦੋ ਲਗਾਂ ਹਨ (ੋ) ਤੇ (ੁ)। ਅਸਲ ਲਫ਼ਜ਼ ਹੈ 'ਭੋਗਵੈ' ਪਰ ਇਥੇ ਪੜ੍ਹਨਾ ਹੈ 'ਭੁਗਵੈ'} ਭੋਗ ਰਿਹਾ ਹੈ, ਮੌਜੂਦ ਹੈ।

ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥

Says Ravi Daas, the Lord is nearer than our own hands and feet. Whatever will be, will be. ||4||1||

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ ॥੪॥੧॥ ਪੈ = ਤੋਂ। ਸਹਜੇ = ਸੁਤੇ ਹੀ, ਉਸ ਦੀ ਰਜ਼ਾ ਵਿਚ ॥੪॥੧॥