ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥
Whether he is young or old, the self-willed manmukh cannot escape hunger and thirst.
ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ।
ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥
The Gurmukhs are imbued with the Word of the Shabad; they are at peace, having lost their self-conceit.
ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ। ਸੀਤਲੁ = ਠੰਡੇ, ਸ਼ਾਂਤ, ਸੰਤੋਖੀ। ਗੁਰਮੁਖਿ = ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ।
ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥
They are satisfied and satiated within; they never feel hungry again.
(ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਤ੍ਰਿਪਤਿ = ਰੱਜ, ਰਜੇਵਾਂ।
ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥
O Nanak, whatever the Gurmukhs do is acceptable; they remain lovingly absorbed in the Naam, the Name of the Lord. ||2||
ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ ॥੨॥ ਜਿ = ਜੋ ਕੁਝ ॥੨॥