ਮਾਝ ਮਹਲਾ ੫ ਚਉਪਦੇ ਘਰੁ ੧ ॥
Maajh, Fifth Mehl, Chau-Padhay, First House:
ਮਾਝ, ਪੰਜਵੀਂ ਪਾਤਸ਼ਾਹੀ, ਚਉਪਦੇ।
ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥
My mind longs for the Blessed Vision of the Guru's Darshan.
ਗੁਰੂ ਦਾ ਦਰਸਨ ਕਰਨ ਲਈ ਮੇਰਾ ਮਨ ਬੜੀ ਤਾਂਘ ਕਰ ਰਿਹਾ ਹੈ। ਲੋਚੈ = ਲੋਚਦਾ ਹੈ, ਤਾਂਘਦਾ ਹੈ। ਤਾਈ = ਤਾਈਂ, ਵਾਸਤੇ।
ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥
It cries out like the thirsty song-bird.
(ਜਿਵੇਂ ਪਪੀਹਾ ਸ੍ਵਾਂਤੀ ਬੂੰਦ ਲਈ ਤਰਲੇ ਲੈਂਦਾ ਹੈ) ਪਪੀਹੇ ਵਾਂਗ (ਮੇਰਾ ਮਨ ਗੁਰੂ ਦੇ ਦਰਸਨ ਲਈ) ਤਰਲੇ ਲੈ ਰਿਹਾ ਹੈ। ਬਿਲਪ = ਵਿਰਲਾਪ, ਤਰਲੇ। ਨਿਆਈ = ਨਿਆਈਂ, ਵਾਂਗ।
ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥
My thirst is not quenched, and I can find no peace, without the Blessed Vision of the Beloved Saint. ||1||
ਪਿਆਰੇ ਸੰਤ-ਗੁਰੂ ਦੇ ਦਰਸਨ ਤੋਂ ਬਿਨਾ (ਦਰਸਨ ਦੀ ਮੇਰੀ ਆਤਮਕ) ਤ੍ਰੇਹ ਮਿਟਦੀ ਨਹੀਂ, ਮੇਰੇ ਮਨ ਨੂੰ ਧੀਰਜ ਨਹੀਂ ਆਉਂਦੀ ॥੧॥ ਤ੍ਰਿਖਾ = ਤ੍ਰੇਹ ॥੧॥
ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥
I am a sacrifice, my soul is a sacrifice, to the Blessed Vision of the Beloved Saint Guru. ||1||Pause||
ਮੈਂ ਪਿਆਰੇ ਸੰਤ-ਗੁਰੂ ਦੇ ਦਰਸਨ ਤੋਂ ਕੁਰਬਾਨ ਹਾਂ, ਸਦਕੇ ਹਾਂ ॥੧॥ ਰਹਾਉ ॥ ਹਉ = ਮੈਂ। ਘੋਲੀ = ਸਦਕੇ। ਘੋਲਿ ਘੁਮਾਈ = ਸਦਕੇ, ਕੁਰਬਾਨ, ਵਾਰੀ ॥੧॥ ਰਹਾਉ ॥
ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥
Your Face is so Beautiful, and the Sound of Your Words imparts intuitive wisdom.
ਹੇ ਧਨੁਖ-ਧਾਰੀ ਪ੍ਰਭੂ ਜੀ! ਤੇਰਾ ਮੂੰਹ (ਤੇਰੇ ਮੂੰਹ ਦਾ ਦਰਸਨ) ਸੁਖ ਦੇਣ ਵਾਲਾ ਹੈ (ਠੰਢ ਪਾਣ ਵਾਲਾ ਹੈ) ਤੇਰੀ ਸਿਫ਼ਤ-ਸਾਲਾਹ (ਮੇਰੇ ਅੰਦਰ) ਆਤਮਕ ਅਡੋਲਤਾ ਦੀ ਲਹਰ ਪੈਦਾ ਕਰਦੀ ਹੈ। ਸੁਹਾਵਾ = {सुखावय} ਸੁਖ ਦੇਣ ਵਾਲਾ, ਸੋਹਣਾ। ਸਹਜ = ਆਤਮਕ ਅਡੋਲਤਾ। ਧੁਨਿ = ਰੌ। ਸਹਜ ਧੁਨਿ = ਆਤਮਕ ਅਡੋਲਤਾ ਦੀ ਰੌ ਪੈਦਾ ਕਰਨ ਵਾਲੀ। ਬਾਣੀ = ਸਿਫ਼ਤਿ-ਸਾਲਾਹ।
ਚਿਰੁ ਹੋਆ ਦੇਖੇ ਸਾਰਿੰਗਪਾਣੀ ॥
It is so long since this rainbird has had even a glimpse of water.
ਹੇ ਧਨੁਖ-ਧਾਰੀ! ਤੇਰੇ ਦਰਸਨ ਕੀਤਿਆਂ ਚਿਰ ਹੋ ਗਿਆ ਹੈ। ਸਾਰਿੰਗ ਪਾਣੀ = ਹੇ ਸਾਰਿੰਗ ਪਾਣੀ! ਹੇ ਪਰਮਾਤਮਾ! {ਸਾਰਿੰਗ = ਧਨੁਖ। ਪਾਣੀ = ਹੱਥ। ਜਿਸ ਦੇ ਹੱਥ ਵਿਚ ਧਨੁਖ ਹੈ, ਧਨੁਖ-ਧਾਰੀ ਪ੍ਰਭੂ}।
ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥
Blessed is that land where You dwell, O my Friend and Intimate Divine Guru. ||2||
ਹੇ ਮੇਰੇ ਸੱਜਣ ਪ੍ਰਭੂ! ਹੇ ਮੇਰੇ ਮਿਤ੍ਰ ਪ੍ਰਭੂ! ਉਹ ਹਿਰਦਾ-ਦੇਸ ਭਾਗਾਂ ਵਾਲਾ ਹੈ ਜਿਸ ਵਿਚ ਤੂੰ (ਸਦਾ) ਵੱਸਦਾ ਹੈਂ ॥੨॥ ਧੰਨੁ = ਭਾਗਾਂ ਵਾਲਾ। ਦੇਸੁ = ਹਿਰਦਾ-ਦੇਸ। ਜਹਾ = ਜਿੱਥੇ। ਮੁਰਾਰੇ = ਮੁਰਾਰੀ! {ਮੁਰ-ਅਰਿ।'ਮੁਰ' ਦੈਂਤ ਦਾ ਵੈਰੀ} ॥੨॥
ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥
I am a sacrifice, I am forever a sacrifice, to my Friend and Intimate Divine Guru. ||1||Pause||
ਹੇ ਮੇਰੇ ਸੱਜਣ ਗੁਰੂ! ਹੇ ਮੇਰੇ ਮਿਤ੍ਰ-ਪ੍ਰਭੂ! ਮੈਂ ਤੈਥੋਂ ਕੁਰਬਾਨ ਹਾਂ, ਸਦਕੇ ਹਾਂ ॥੧॥ ਰਹਾਉ ॥
ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥
When I could not be with You for just one moment, the Dark Age of Kali Yuga dawned for me.
ਹੇ ਪਿਆਰੇ ਭਗਵਾਨ! ਜਦੋਂ ਮੈਂ ਤੈਨੂੰ ਇਕ ਘੜੀ ਭਰ ਭੀ ਨਹੀਂ ਮਿਲਦਾ ਤਾਂ ਮੇਰੇ ਭਾ ਦਾ ਕਲਿਜੁਗ ਹੋ ਜਾਂਦਾ ਹੈ।
ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥
When will I meet You, O my Beloved Lord?
(ਮੈਂ ਤੇਰੇ ਵਿਛੋੜੇ ਵਿਚ ਬਿਹਬਲ ਹਾਂ) ਦੱਸ ਹੁਣ ਤੈਨੂੰ ਮੈਂ ਕਦੋਂ ਮਿਲ ਸਕਾਂਗਾ। ਕਦਿ = ਕਦੋਂ? ਪ੍ਰਿਅ = ਹੇ ਪਿਆਰੇ! ਪ੍ਰਿਅ ਭਗਵੰਤਾ = ਹੇ ਪਿਆਰੇ ਭਗਵਾਨ! ਤੁਧੁ = ਤੈਨੂੰ।
ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥
I cannot endure the night, and sleep does not come, without the Sight of the Beloved Guru's Court. ||3||
(ਹੇ ਭਾਈ! ਗੁਰੂ ਦੀ ਸਰਨ ਤੋਂ ਬਿਨਾ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ, ਤਾਹੀਏਂ) ਗੁਰੂ ਦੇ ਦਰਬਾਰ ਦਾ ਦਰਸਨ ਕਰਨ ਤੋਂ ਬਿਨਾ ਮੇਰੀ (ਜ਼ਿੰਦਗੀ ਦੀ) ਰਾਤ (ਸੌਖੀ) ਨਹੀਂ ਲੰਘਦੀ, ਮੇਰੇ ਅੰਦਰ ਸ਼ਾਂਤੀ ਨਹੀਂ ਆਉਂਦੀ ॥੩॥ ਮੋਹਿ = ਮੇਰੀ। ਰੈਣਿ = {ਜ਼ਿੰਦਗੀ ਦੀ} ਰਾਤ। ਨੀਦ = ਸ਼ਾਂਤੀ ॥੩॥
ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥
I am a sacrifice, my soul is a sacrifice, to that True Court of the Beloved Guru. ||1||Pause||
ਮੈਂ ਗੁਰੂ ਦੇ ਦਰਬਾਰ ਤੋਂ ਸਦਕੇ ਹਾਂ ਕੁਰਬਾਨ ਹਾਂ ਜੋ ਸਦਾ ਅਟੱਲ ਰਹਿਣ ਵਾਲਾ ਹੈ ॥੧॥ ਰਹਾਉ ॥ ਸਚੇ = ਸਦਾ-ਥਿਰ ਰਹਿਣ ਵਾਲੇ ॥੧॥ ਰਹਾਉ ॥
ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥
By good fortune, I have met the Saint Guru.
ਮੇਰੇ ਭਾਗ ਜਾਗ ਪਏ ਹਨ, ਗੁਰੂ ਨੇ ਮੈਨੂੰ ਸ਼ਾਂਤੀ ਦਾ ਸੋਮਾ ਪਰਮਾਤਮਾ ਮਿਲਾ ਦਿੱਤਾ ਹੈ। ਭਾਗੁ ਹੋਆ = ਕਿਸਮਤਿ ਜਾਗ ਪਈ ਹੈ। ਗੁਰਿ = ਗੁਰੂ ਨੇ। ਸੰਤੁ = ਸ਼ਾਂਤ-ਮੂਰਤੀ ਪ੍ਰਭੂ।
ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥
I have found the Immortal Lord within the home of my own self.
(ਗੁਰੂ ਦੀ ਕਿਰਪਾ ਨਾਲ ਉਸ) ਅਬਿਨਾਸੀ ਪ੍ਰਭੂ ਨੂੰ ਮੈਂ ਆਪਣੇ ਹਿਰਦੇ ਵਿਚ ਹੀ ਲੱਭ ਲਿਆ ਹੈ। ਅਬਿਨਾਸੀ = ਨਾਸ-ਰਹਿਤ। ਘਰ ਮਹਿ = ਹਿਰਦੇ ਵਿਚ (ਹੀ)।
ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥
I will now serve You forever, and I shall never be separated from You, even for an instant. Servant Nanak is Your slave, O Beloved Master. ||4||
ਹੇ ਦਾਸ ਨਾਨਕ! (ਆਖ-ਹੇ ਪ੍ਰਭੂ! ਮਿਹਰ ਕਰ) ਮੈਂ ਤੇਰੇ ਦਾਸਾਂ ਦੀ (ਨਿੱਤ) ਸੇਵਾ ਕਰਦਾ ਰਹਾਂ, (ਤੇਰੇ ਦਾਸਾਂ ਤੋਂ) ਮੈਂ ਇਕ ਪਲ ਭਰ ਭੀ ਨਾਹ ਵਿੱਛੁੜਾਂ, ਇਕ ਚਸਾ-ਭਰ ਭੀ ਨਾਹ ਵਿੱਛੁੜਾਂ ॥੪॥ ਕਰੀ = ਕਰੀਂ, ਮੈਂ ਕਰਦਾ ਹਾਂ। ਚਸਾ = ਪਲ ਦਾ ਤ੍ਰੀਹਵਾਂ ਹਿੱਸਾ। ਵਿਛੁੜਾ = ਵਿੱਛੁੜਾਂ, ਮੈਂ ਵਿੱਛੁੜਦਾ ॥੪॥
ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥
I am a sacrifice, my soul is a sacrifice; servant Nanak is Your slave, Lord. ||Pause||1||8||
ਹੇ ਦਾਸ ਨਾਨਕ! (ਆਖ-ਹੇ ਪ੍ਰਭੂ!) ਮੈਂ ਤੇਰੇ ਦਾਸਾਂ ਤੋਂ ਸਦਕੇ ਹਾਂ ਕੁਰਬਾਨ ਹਾਂ ॥੧॥ ਰਹਾਉ ॥