ਪਉੜੀ ॥
Pauree:
ਪਉੜੀ।
ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥
The Lord, who created the creatures, also protects them.
ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ। ਜਿਨਿ = ਜਿਸ ਨੇ। ਤਿਨਿ = ਉਸੇ ਨੇ।
ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥
I have tasted the food of Ambrosial Nectar, the True Name.
ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ,
ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥
I am satisfied and satiated, and my hunger is appeased.
ਤੇ (ਇਸ ਨਾਮ-ਰੂਪ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ। ਭਭਾਖਿਆ = ਖਾਣ ਦੀ ਇੱਛਾ।
ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥
The One Lord is pervading in all, but rare are those who realize this.
ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਹਲੇ ਨੇ ਇਹ ਸਮਝਿਆ ਹੈ;
ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥
Servant Nanak is enraptured, in the Protection of God. ||20||
ਤੇ ਹੇ ਨਾਨਕ! (ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ ॥੨੦॥