ਗਉੜੀ ਮਹਲਾ

Gauree, Fifth Mehl:

ਗਊੜੀ ਪਾਤਸ਼ਾਹੀ ਪੰਜਵੀਂ।

ਗੁਰ ਕਾ ਸਬਦੁ ਰਿਦ ਅੰਤਰਿ ਧਾਰੈ

Those who implant the Word of the Guru's Shabad within their hearts

(ਜਿਸ ਮਨੁੱਖ ਉਤੇ ਉਸ ਪਰਮਾਤਮਾ ਦੀ ਕਿਰਪਾ ਹੁੰਦੀ ਹੈ) ਉਹ ਮਨੁੱਖ ਆਪਣੇ ਹਿਰਦੇ ਵਿਚ ਗੁਰੂ ਦਾ ਸ਼ਬਦ ਵਸਾਂਦਾ ਹੈ, ਰਿਦ ਅੰਤਰਿ = ਹਿਰਦੇ ਵਿਚ।

ਪੰਚ ਜਨਾ ਸਿਉ ਸੰਗੁ ਨਿਵਾਰੈ

cut their connections with the five passions.

ਕਾਮਾਦਿਕ ਪੰਜਾਂ ਨਾਲੋਂ ਆਪਣਾ ਸਾਥ ਹਟਾ ਲੈਂਦਾ ਹੈ। ਸੰਗੁ = ਸਾਥ। ਨਿਵਾਰੈ = ਹਟਾ ਲੈਂਦਾ ਹੈ।

ਦਸ ਇੰਦ੍ਰੀ ਕਰਿ ਰਾਖੈ ਵਾਸਿ

They keep the ten organs under their control;

ਦਸਾਂ ਹੀ ਇੰਦ੍ਰੀਆਂ ਨੂੰ ਆਪਣੇ ਕਾਬੂ ਵਿਚ ਕਰ ਲੈਂਦਾ ਹੈ, ਵਾਸਿ = ਵੱਸ ਵਿਚ।

ਤਾ ਕੈ ਆਤਮੈ ਹੋਇ ਪਰਗਾਸੁ ॥੧॥

their souls are enlightened. ||1||

ਤੇ ਉਸ ਦੇ ਆਤਮਾ ਵਿਚ ਚਾਨਣ ਹੋ ਜਾਂਦਾ ਹੈ (ਉਸ ਨੂੰ ਆਤਮਕ ਜੀਵਨ ਦੀ ਸੂਝ ਪੈ ਜਾਂਦੀ ਹੈ) ॥੧॥ ਪਰਗਾਸੁ = ਚਾਨਣਾ ॥੧॥

ਐਸੀ ਦ੍ਰਿੜਤਾ ਤਾ ਕੈ ਹੋਇ

They alone acquire such stability,

(ਹੇ ਭਾਈ!) ਉਸ ਮਨੁੱਖ ਦੇ ਹਿਰਦੇ ਵਿਚ ਅਜੇਹਾ ਆਤਮਕ ਬਲ ਪੈਦਾ ਹੁੰਦਾ ਹੈ, ਦ੍ਰਿੜਤਾ = ਪਕਿਆਈ, ਮਾਨਸਕ ਤਾਕਤ। ਤਾ ਕੈ = ਉਸ ਮਨੁੱਖ ਦੇ ਅੰਦਰ।

ਜਾ ਕਉ ਦਇਆ ਮਇਆ ਪ੍ਰਭ ਸੋਇ ॥੧॥ ਰਹਾਉ

whom God blesses with His Mercy and Grace. ||1||Pause||

ਜਿਸ ਮਨੁੱਖ ਉਤੇ ਉਸ ਪਰਮਾਤਮਾ ਦੀ ਦਇਆ ਹੁੰਦੀ ਹੈ, ਕਿਰਪਾ ਹੁੰਦੀ ਹੈ ॥੧॥ ਰਹਾਉ ॥ ਜਾ ਕਉ = ਜਿਸ ਤੇ ॥੧॥ ਰਹਾਉ ॥

ਸਾਜਨੁ ਦੁਸਟੁ ਜਾ ਕੈ ਏਕ ਸਮਾਨੈ

Friend and foe are one and the same to them.

(ਹੇ ਭਾਈ!) ਜਿਸ ਮਨੁੱਖ ਨੂੰ ਆਪਣੇ ਹਿਰਦੇ ਵਿਚ ਮਿੱਤਰ ਤੇ ਵੈਰੀ ਇਕੋ ਜਿਹਾ ਜਾਪਦਾ ਹੈ, ਦੁਸਟੁ = ਵੈਰੀ।

ਜੇਤਾ ਬੋਲਣੁ ਤੇਤਾ ਗਿਆਨੈ

Whatever they speak is wisdom.

ਜਿਤਨਾ ਕੁਝ ਉਹ ਬੋਲਦਾ ਹੈ, ਆਤਮਕ ਜੀਵਨ ਦੀ ਸੂਝ ਬਾਰੇ ਬੋਲਦਾ ਹੈ। ਜੇਤਾ = ਜਿਤਨਾ ਭੀ। ਤੇਤਾ = ਉਤਨਾ ਹੀ।

ਜੇਤਾ ਸੁਨਣਾ ਤੇਤਾ ਨਾਮੁ

Whatever they hear is the Naam, the Name of the Lord.

ਜਿਤਨਾ ਕੁਝ ਸੁਣਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਸੁਣਦਾ ਹੈ,

ਜੇਤਾ ਪੇਖਨੁ ਤੇਤਾ ਧਿਆਨੁ ॥੨॥

Whatever they see is meditation. ||2||

ਜਿਤਨਾ ਕੁਝ ਵੇਖਦਾ ਹੈ, ਪਰਮਾਤਮਾ ਵਿਚ ਸੁਰਤ ਜੋੜਨ ਦਾ ਕਾਰਣ ਹੀ ਬਣਦਾ ਹੈ ॥੨॥ ਪੇਖਨੁ = ਵੇਖਣਾ ॥੨॥

ਸਹਜੇ ਜਾਗਣੁ ਸਹਜੇ ਸੋਇ

They awaken in peace and poise; they sleep in peace and poise.

ਉਹ ਮਨੁੱਖ ਚਾਹੇ ਜਾਗਦਾ ਹੈ, ਚਾਹੇ ਸੁੱਤਾ ਹੋਇਆ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਹੀ ਟਿਕਿਆ ਰਹਿੰਦਾ ਹੈ; ਸਹਜੇ = ਆਤਮਕ ਅਡੋਲਤਾ ਵਿਚ। ਸੋਇ = ਸੌਂਦਾ ਹੈ।

ਸਹਜੇ ਹੋਤਾ ਜਾਇ ਸੁ ਹੋਇ

That which is meant to be, automatically happens.

ਪਰਮਾਤਮਾ ਦੀ ਰਜ਼ਾ ਵਿਚ ਜੋ ਕੁਝ ਹੁੰਦਾ ਹੈ, ਉਸ ਨੂੰ ਠੀਕ ਮੰਨਦਾ ਹੈ, ਤੇ ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ। ਹੋਤਾ ਜਾਇ = ਹੁੰਦਾ ਜਾਂਦਾ ਹੈ।

ਸਹਜਿ ਬੈਰਾਗੁ ਸਹਜੇ ਹੀ ਹਸਨਾ

In peace and poise, they remain detached; in peace and poise, they laugh.

ਕੋਈ ਗ਼ਮੀ ਦੀ ਘਟਨਾ ਹੋ ਜਾਏ, ਚਾਹੇ ਖ਼ੁਸ਼ੀ ਦਾ ਕਾਰਣ ਬਣੇ, ਉਹ ਆਤਮਕ ਅਡੋਲਤਾ ਵਿਚ ਹੀ ਰਹਿੰਦਾ ਹੈ; ਬੈਰਾਗੁ = ਸ਼ੱਕ ਪੈਦਾ ਕਰਨ ਵਾਲੀ ਘਟਨਾ।

ਸਹਜੇ ਚੂਪ ਸਹਜੇ ਹੀ ਜਪਨਾ ॥੩॥

In peace and poise, they remain silent; in peace and poise, they chant. ||3||

ਜੇ ਉਹ ਚੁਪ ਬੈਠਾ ਹੈ ਤਾਂ ਭੀ ਅਡੋਲਤਾ ਵਿਚ ਹੈ ਤੇ ਜੇ ਬੋਲ ਰਿਹਾ ਹੈ ਤਾਂ ਭੀ ਅਡੋਲਤਾ ਵਿਚ ਹੈ ॥੩॥ ਚੂਪ = ਚੁਪ। ਜਪਨਾ = ਬੋਲਣਾ ॥੩॥

ਸਹਜੇ ਭੋਜਨੁ ਸਹਜੇ ਭਾਉ

In peace and poise they eat; in peace and poise they love.

ਆਤਮਕ ਅਡੋਲਤਾ ਵਿਚ ਟਿਕਿਆ ਹੋਇਆ ਹੀ ਉਹ ਖਾਣ-ਪੀਣ ਦਾ ਵਿਹਾਰ ਕਰਦਾ ਹੈ, ਆਤਮਕ ਅਡੋਲਤਾ ਵਿਚ ਹੀ ਉਹ ਦੂਜਿਆਂ ਨਾਲ ਪ੍ਰੇਮ ਦਾ ਸਲੂਕ ਕਰਦਾ ਹੈ;

ਸਹਜੇ ਮਿਟਿਓ ਸਗਲ ਦੁਰਾਉ

The illusion of duality is easily and totally removed.

ਆਤਮਕ ਅਡੋਲਤਾ ਵਿਚ ਟਿਕੇ ਰਹਿਣ ਕਰਕੇ ਉਸ ਦੇ ਅੰਦਰੋਂ ਸਾਰਾ ਕਪਟ-ਭਾਵ ਮਿਟ ਜਾਂਦਾ ਹੈ; ਦੁਰਾਉ = ਲੁਕਾ, ਕਪਟ-ਭਾਵ।

ਸਹਜੇ ਹੋਆ ਸਾਧੂ ਸੰਗੁ

They naturally join the Saadh Sangat, the Society of the Holy.

ਆਤਮਕ ਅਡੋਲਤਾ ਵਿਚ ਹੀ ਉਸ ਨੂੰ ਗੁਰੂ ਦਾ ਮਿਲਾਪ ਹੋ ਜਾਂਦਾ ਹੈ,

ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥

In peace and poise, they meet and merge with the Supreme Lord God. ||4||

ਤੇ ਪਰਤੱਖ ਤੌਰ ਤੇ ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ ॥੪॥ ਨਿਸੰਗੁ = ਪ੍ਰਤੱਖ ॥੪॥

ਸਹਜੇ ਗ੍ਰਿਹ ਮਹਿ ਸਹਜਿ ਉਦਾਸੀ

They are at peace in their homes, and they are at peace while detached.

ਜੇ ਉਹ ਘਰ ਵਿਚ ਹੈ ਤਾਂ ਭੀ ਆਤਮਕ ਅਡੋਲਤਾ ਵਿਚ, ਜੇ ਉਹ ਦੁਨੀਆ ਤੋਂ ਉਪਰਾਮ ਫਿਰਦਾ ਹੈ,

ਸਹਜੇ ਦੁਬਿਧਾ ਤਨ ਕੀ ਨਾਸੀ

In peace, their bodies' duality is eliminated.

ਤਾਂ ਭੀ ਆਤਮਕ ਅਡੋਲਤਾ ਵਿਚ ਟਿਕੇ ਰਹਿਣ ਕਰਕੇ ਉਸ ਦੇ ਹਿਰਦੇ ਵਿਚੋਂ ਮੇਰ-ਤੇਰ ਦੂਰ ਹੋ ਜਾਂਦੀ ਹੈ। ਦੁਬਿਧਾ = ਮੇਰ-ਤੇਰ।

ਜਾ ਕੈ ਸਹਜਿ ਮਨਿ ਭਇਆ ਅਨੰਦੁ

Bliss comes naturally to their minds.

(ਹੇ ਭਾਈ!) ਆਤਮਕ ਅਡੋਲਤਾ ਦੇ ਕਾਰਨ ਜਿਸ ਮਨੁੱਖ ਦੇ ਮਨ ਵਿਚ ਆਨੰਦ ਪੈਦਾ ਹੁੰਦਾ ਹੈ, ਸਹਜਿ = ਆਤਮਕ ਅਡੋਲਤਾ ਦੀ ਰਾਹੀਂ। ਮਨਿ = ਮਨ ਵਿਚ।

ਤਾ ਕਉ ਭੇਟਿਆ ਪਰਮਾਨੰਦੁ ॥੫॥

They meet the Lord, the Embodiment of Supreme Bliss. ||5||

ਉਸ ਨੂੰ ਉਹ ਪਰਮਾਤਮਾ ਮਿਲ ਪੈਂਦਾ ਹੈ ਜੋ ਸਭ ਤੋਂ ਉੱਚੇ ਆਤਮਕ ਆਨੰਦ ਦਾ ਮਾਲਕ ਹੈ ॥੫॥ ਪਰਮਾਨੰਦੁ = ਉਚੇ ਆਨੰਦ ਦਾ ਮਾਲਕ, ਪਰਮਾਤਮਾ ॥੫॥

ਸਹਜੇ ਅੰਮ੍ਰਿਤੁ ਪੀਓ ਨਾਮੁ

In peaceful poise, they drink in the Ambrosial Nectar of the Naam, the Name of the Lord.

ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਨਾਮ-ਅੰਮ੍ਰਿਤ ਪੀਂਦਾ ਰਹਿੰਦਾ ਹੈ, ਪੀਓ = ਪੀਤਾ।

ਸਹਜੇ ਕੀਨੋ ਜੀਅ ਕੋ ਦਾਨੁ

In peace and poise, they give to the poor.

ਇਸ ਆਤਮਕ ਅਡੋਲਤਾ ਦੀ ਬਰਕਤਿ ਨਾਲ ਉਹ (ਹੋਰਨਾਂ ਨੂੰ ਭੀ) ਆਤਮਕ ਜੀਵਨ ਦੀ ਦਾਤ ਦੇਂਦਾ ਹੈ; ਜੀਅ ਕੋ = ਆਤਮਕ ਜੀਵਨ ਦਾ। ਕੋ = ਦਾ।

ਸਹਜ ਕਥਾ ਮਹਿ ਆਤਮੁ ਰਸਿਆ

Their souls naturally delight in the Lord's Sermon.

ਆਤਮਕ ਅਡੋਲਤਾ ਪੈਦਾ ਕਰਨ ਵਾਲੀਆਂ ਪ੍ਰਭੂ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਵਿਚ ਉਸ ਦੀ ਜਿੰਦ ਰਚੀ-ਮਿਚੀ ਰਹਿੰਦੀ ਹੈ, ਆਤਮੁ = ਆਪਣਾ ਆਪ। ਰਸਿਆ = ਰਚ-ਮਿਚ ਗਿਆ।

ਤਾ ਕੈ ਸੰਗਿ ਅਬਿਨਾਸੀ ਵਸਿਆ ॥੬॥

The Imperishable Lord abides with them. ||6||

ਉਸ ਦੇ ਹਿਰਦੇ ਵਿਚ ਅਬਿਨਾਸੀ ਪਰਮਾਤਮਾ ਆ ਵੱਸਦਾ ਹੈ ॥੬॥

ਸਹਜੇ ਆਸਣੁ ਅਸਥਿਰੁ ਭਾਇਆ

In peace and poise, they assume the unchanging position.

ਆਤਮਕ ਅਡੋਲਤਾ ਵਿਚ ਉਸ ਦਾ ਸਦਾ-ਟਿਕਵਾਂ ਟਿਕਾਣਾ ਬਣਿਆ ਰਹਿੰਦਾ ਹੈ ਤੇ ਉਸ ਨੂੰ ਉਹ ਟਿਕਾਣਾ ਚੰਗਾ ਲੱਗਦਾ ਹੈ, ਆਸਣੁ = ਟਿਕਾਣਾ। ਭਾਇਆ = ਚੰਗਾ ਲੱਗਾ।

ਸਹਜੇ ਅਨਹਤ ਸਬਦੁ ਵਜਾਇਆ

In peace and poise, the unstruck vibration of the Shabad resounds.

ਆਤਮਕ ਅਡੋਲਤਾ ਵਿਚ ਟਿਕ ਕੇ ਹੀ ਉਹ ਆਪਣੇ ਅੰਦਰ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਪ੍ਰਬਲ ਕਰੀ ਰੱਖਦਾ ਹੈ; ਅਨਹਤ = ਇਕ-ਰਸ।

ਸਹਜੇ ਰੁਣ ਝੁਣਕਾਰੁ ਸੁਹਾਇਆ

In peace and poise, the celestial bells resound.

ਆਤਮਕ ਅਡੋਲਤਾ ਦੇ ਕਾਰਨ ਹੀ ਉਸ ਦੇ ਅੰਦਰ ਆਤਮਕ ਆਨੰਦ ਦੀ ਇਕ-ਰਸ ਰੌ ਸੁਹਾਵਣੀ ਬਣੀ ਰਹਿੰਦੀ ਹੈ। ਰੁਣ ਝੁਣਕਾਰ = ਆਤਮਕ ਆਨੰਦ ਦੀ। ਇਕ-ਰਸ ਰੌ।

ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥੭॥

Within their homes, the Supreme Lord God is pervading. ||7||

(ਹੇ ਭਾਈ!) ਉਸ ਦੇ ਹਿਰਦੇ ਵਿਚ ਪਰਮਾਤਮਾ ਸਦਾ ਪਰਗਟ ਰਹਿੰਦਾ ਹੈ ॥੭॥ ਘਰਿ = ਘਰ ਵਿਚ ॥੭॥

ਸਹਜੇ ਜਾ ਕਉ ਪਰਿਓ ਕਰਮਾ

With intuitive ease, they meet the Lord, according to their karma.

(ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ ਉਹ ਆਤਮਕ ਅਡੋਲਤਾ ਵਿਚ ਟਿਕਦਾ ਹੈ, ਕਰਮਾ = ਕਰਮ, ਬਖ਼ਸ਼ਸ਼। ਪਰਿਓ ਕਰਮਾ = ਮਿਹਰ ਹੋਈ।

ਸਹਜੇ ਗੁਰੁ ਭੇਟਿਓ ਸਚੁ ਧਰਮਾ

With intuitive ease, they meet with the Guru, in the true Dharma.

ਉਸ ਨੂੰ ਗੁਰੂ ਮਿਲਦਾ ਹੈ, ਸਦਾ-ਥਿਰ ਨਾਮ ਦੇ ਸਿਮਰਨ ਨੂੰ ਉਹ ਆਪਣਾ ਧਰਮ ਬਣਾ ਲੈਂਦਾ ਹੈ। ਭੇਟਿਓ = ਮਿਲ ਪਿਆ।

ਜਾ ਕੈ ਸਹਜੁ ਭਇਆ ਸੋ ਜਾਣੈ

Those who know, attain the poise of intuitive peace.

(ਪਰ ਇਹ ਸਹਜ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ) ਜਿਸ ਮਨੁੱਖ ਦੇ ਅੰਦਰ ਇਹ ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਉਹੀ ਮਨੁੱਖ ਉਸ ਨੂੰ ਸਮਝ ਸਕਦਾ ਹੈ, ਸਹਜੁ = ਆਤਮਕ ਅਡੋਲਤਾ।

ਨਾਨਕ ਦਾਸ ਤਾ ਕੈ ਕੁਰਬਾਣੈ ॥੮॥੩॥

Slave Nanak is a sacrifice to them. ||8||3||

ਦਾਸ ਨਾਨਕ ਉਸ (ਵਡ-ਭਾਗੀ ਮਨੁੱਖ) ਤੋਂ ਕੁਰਬਾਨ ਜਾਂਦਾ ਹੈ ॥੮॥੩॥